ਲਖੀਮਪੁਰ ਖੀਰੀ ਕਾਂਡ ਸੋਚੀ-ਸਮਝੀ ਸਾਜ਼ਿਸ਼ : SIT
Lakhimpur Violence: ਪਿਛਲੇ ਲੰਮੇ ਸਮੇਂ ਤੋਂ ਧਰਨੇ 'ਤੇ ਬੈਠੇ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਲਖੀਮਪੁਰ ਖੀਰੀ ਹਿੰਸਾ 'ਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਸਨ। ਹੁਣ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਮਾਮਲੇ 'ਚ ਨਵਾਂ ਮੋੜ ਆਇਆ ਹੈ। ਐਸਆਈਟੀ ਨੇ ਆਪਣੀ ਜਾਂਚ ਵਿੱਚ ਪਾਇਆ ਹੈ ਕਿ ਕਿਸਾਨਾਂ ਨੂੰ ਵਾਹਨ ਨਾਲ ਕੁਚਲਣ ਦੀ ਪੂਰੀ ਘਟਨਾ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਐੱਸਆਈਟੀ ਨੇ ਹੁਣ ਦੋਸ਼ੀਆਂ 'ਤੇ ਲਗਾਈਆਂ ਧਾਰਾਵਾਂ ਨੂੰ ਵੀ ਬਦਲ ਦਿੱਤਾ ਹੈ। ਐਸਆਈਟੀ ਨੇ ਆਪਣੀ ਜਾਂਚ ਵਿੱਚ ਦਾਅਵਾ ਕੀਤਾ ਹੈ ਕਿ ਕਿਸਾਨਾਂ ਨੂੰ ਵਾਹਨ ਨਾਲ ਕੁਚਲਣ ਦੀ ਪੂਰੀ ਘਟਨਾ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਐਸਆਈਟੀ ਨੇ ਹੁਣ ਦੋਸ਼ੀਆਂ 'ਤੇ ਲਗਾਈਆਂ ਧਾਰਾਵਾਂ ਨੂੰ ਵੀ ਬਦਲ ਦਿੱਤਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਣੇ 14 ਲੋਕਾਂ ਉਪਰ ਹੁਣ ਗੈਰ ਇਰਾਦਾ ਕਤਲ ਕੇਸ ਦੀ ਬਜਾਏ ਹੱਤਿਆ ਦਾ ਕੇਸ ਚੱਲੇਗਾ। ਅੱਜ ਮੁਲਜ਼ਮਾਂ ਨੂੰ ਅਦਾਲਤ ਵਿੱਚ ਵੀ ਪੇਸ਼ ਕੀਤੀ ਜਾਏਗਾ। ਲਖੀਮਪੁਰ ਕਾਂਡ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ 'ਤੇ ਜਾਂਚ ਤੋਂ ਬਾਅਦ ਧਾਰਾਵਾਂ ਬਦਲ ਦਿੱਤੀਆਂ ਗਈਆਂ ਹਨ। ਸਾਰੇ ਮੁਲਜ਼ਮਾਂ 'ਤੇ ਸੋਚੀ-ਸਮਝੀ ਯੋਜਨਾ ਬਣਾ ਕੇ ਵਾਰਦਾਤ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਐਸਆਈਟੀ ਨੇ ਆਈਪੀਸੀ ਦੀਆਂ ਧਾਰਾਵਾਂ 279, 338, 304 ਏ ਹਟਾ ਦਿੱਤੀਆਂ ਹਨ ਤੇ 307, 326, 302, 34,120 ਬੀ, 147, 148,149, 3/25/30 ਲਾਈਆਂ ਹਨ। ਗੌਰਤਲਬ ਹੈ ਕਿ ਇਸ ਸਾਲ 3 ਅਕਤੂਬਰ ਨੂੰ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਤੇ ਇੱਕ ਪੱਰਕਰਕਾਰ ਨੂੰ ਇੱਕ ਐਸਯੂਵੀ ਕਾਰ ਨੇ ਕੁਚਲ ਦਿੱਤਾ ਸੀ। ਇਹ ਕਾਰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਸੀ। ਟੈਨੀ ਦਾ ਬੇਟਾ ਆਸ਼ੀਸ਼ ਮਿਸ਼ਰਾ ਵੀ ਕਾਰ ਵਿੱਚ ਸਵਾਰ ਸੀ। -PTC News