ਚਾਰਾ ਘੁਟਾਲਾ ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਹੋਈ 5 ਸਾਲ ਦੀ ਕੈਦ ਤੇ 60 ਲੱਖ ਰੁਪਏ ਜੁਰਮਾਨਾ
ਚੰਡੀਗੜ੍ਹ: ਚਾਰਾ ਘੁਟਾਲਾ ਮਾਮਲੇ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਦੀ ਸੀਬੀਆਈ ਕੋਰਟ ਨੇ 5 ਸਾਲ ਦੀ ਸਜਾ ਅਤੇ 60 ਲੱਖ ਰੁਪਏ ਜੁਰਮਾਨਾ ਲਗਾਇਆ ਹੈ। ਕੇਂਦਰੀ ਜਾਂਚ ਬਿਊਰੋ ਦੀ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਤੋਂ ਇਲਾਵਾ 74 ਹੋਰਾਂ ਨੂੰ ਚਾਰਾ ਘੁਟਾਲੇ ਨਾਲ ਸਬੰਧਤ 139.5 ਕਰੋੜ ਰੁਪਏ ਦੇ ਡੋਰਾਂਡਾ ਖ਼ਜ਼ਾਨੇ ਦੇ ਗਬਨ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਰਾਂਚੀ ਦੇ ਡੋਰਾਂਡਾ ਖ਼ਜ਼ਾਨੇ ਵਿੱਚੋਂ 139.35 ਕਰੋੜ ਰੁਪਏ ਕਢਵਾਉਣ ਦੇ ਮਾਮਲੇ ਵਿੱਚ ਵੀ 24 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਅਦਾਲਤ ਨੇ 29 ਜਨਵਰੀ ਨੂੰ ਇਸ ਮਾਮਲੇ 'ਚ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪ੍ਰਸਾਦ ਨੂੰ ਪਹਿਲਾਂ ਚਾਰਾ ਘੁਟਾਲੇ ਦੇ ਚਾਰ ਹੋਰ ਮਾਮਲਿਆਂ ਵਿੱਚ 14 ਸਾਲ ਦੀ ਕੈਦ ਦੀ ਸਜਾ ਸੁਣਾਈ ਜਾ ਚੁੱਕੀ ਹੈ। ਇਹ ਵੀ ਪੜ੍ਹੋ:30 ਸਾਲ ਤੋਂ ਉਮਰ ਵੱਧ ਹੈ ਤਾਂ ਕਰਵਾਓ ਰੁਟੀਨ ਚੈੱਕਅਪ -PTC News