ਹੈਰੋਇਨ ਦੀ ਵੱਡੀ ਖੇਪ ਬਰਾਮਦ
ਅੰਮ੍ਰਿਤਸਰ: ਅੰਮ੍ਰਿਤਸਰ ਐਸਟੀਐਫ ਅਤੇ ਪੁਲਿਸ ਨੇ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਆਈਪੀਐਸ ਰਛਪਾਲ ਸਿੰਘ ਨੇ ਦੱਸਿਆ ਹੈ ਕਿ ਨਸ਼ਿਆ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿਮ ਤਹਿਤ ਪੁਲਿਸ ਅਧਿਕਾਰੀ ਸੁਮੀਤ ਸਿੰਘ, STF, Border Range ਪਾਸ ਮੁਖਬਰੀ ਹੋਈ ਕਿ ਨਵਤੇਜ ਸਿੰਘ ਉਰਫ ਸਾਬਾ ਪੁੱਤਰ ਹੀਰਾ ਸਿੰਘ ਵਾਸੀ ਚੋਹਲਾ ਖੁਰਦ, ਥਾਣਾ ਚੋਹਲਾ ਸਾਹਿਬ, ਜਿਲ੍ਹਾ ਤਰਨਤਾਰਨ,ਜਗਮੀਤ ਸਿੰਘ ਉਰਫ ਮੀਤਾ ਪੁੱਤਰ ਹਰਦਿਆਲ ਸਿੰਘ ਵਾਸੀ ਜੌਹਲ ਦਾਏਵਾਲਾ ਥਾਣਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਅਤੇ ਜਗਦੀਪ ਸਿੰਘ ਉਰਫ ਜੱਗੂ ਪੁੱਤਰ ਗੁਰਸ਼ਰਨ ਸਿੰਘ ਵਾਸੀ ਪਿੰਡ ਰਾਣੀ ਵਲਾਹ ਜਿਲ੍ਹਾ ਤਰਨਤਾਰਨ ਜੋ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ। ਆਪਣੇ ਸਾਥੀਆਂ ਨਾਲ ਮਿਲ ਕੇ ਜੇਲ੍ਹ ਅੰਦਰੋਂ ਹੀ ਹੈਰੋਇਨ ਦਾ ਕਾਰੋਬਾਰ ਕਰ ਰਿਹਾ ਹੈ। ਇਕ ਸਪੈਸ਼ਲ ਟੀਮ ਨੇ ਨਸ਼ਾ ਤਸਕਰਾਂ ਵਿਚੋਂ ਨਵਤੇਜ ਸਿੰਘ ਅਤੇ ਜਗਮੀਤ ਸਿੰਘ ਉਕਤ ਨੂੰ ਕਾਬੂ ਕਰਕੇ ਉਹਨਾਂ ਪਾਸੋਂ 500 ਗ੍ਰਾਮ ਹੈਰੋਇਨ ਸਮੇਤ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ਉੱਤੇ ਜੰਮੂ ਕਸ਼ਮੀਰ ਦੇ ਪੁੱਛ ਦੇ ਏਰੀਆ ਵਿੱਚੋਂ ਇੱਕ ਵਿਅਕਤੀ, ਜਿਸ ਦਾ ਨਾਮ ਅਬਦੁਲ ਹੈ ਉਸ ਉੱਤੇ ਰੇਡ ਕੀਤੀ ਗਈ ਅਤੇ ਉਸ ਕੋਲੋਂ 05 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐਸ.ਟੀ.ਐਫ. ਬਾਰਡਰ ਰੇਂਜ ਵੱਲੋਂ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ ਨਾਲ ਫਿਰੋਜ਼ਪੁਰ ਜੇਲ੍ਹ ਅੰਦਰੋਂ ਚੱਲ ਰਹੇ ਇੰਟਰ ਸਟੇਟ ਡਰੱਗ ਰੈਕਟ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ;ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਪ੍ਰਦਰਸ਼ਨ
-PTC News