ਦੇਰ ਰਾਤ ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਹਟਾਈ ਐਮਰਜੈਂਸੀ
ਕੋਲੰਬੋ: ਸ਼੍ਰੀਲੰਕਾ ਵਿੱਚ ਐਮਰਜੈਂਸੀ ਦੀ ਸਥਿਤੀ ਨੂੰ ਹਟਾ ਦਿੱਤਾ ਗਿਆ ਹੈ ਤੇ ਰਾਸ਼ਟਰਪਤੀ ਗੋਤਾਭਯਾ ਰਾਜਪਕਸ਼ੇ ਨੇ ਇਹ ਐਲਾਨ ਕੀਤਾ ਹੈ। ਉਸ ਨੇ ਪਹਿਲਾਂ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਐਮਰਜੈਂਸੀ ਲਗਾਉਣ ਦਾ ਫੈਸਲਾ ਕੀਤਾ ਸੀ ਪਰ ਹੁਣ ਉਹਨਾਂ ਨੇ ਇਹ ਫੈਸਲਾ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਸ਼੍ਰੀਲੰਕਾ ਵਿੱਚ 4 ਅਪ੍ਰੈਲ ਨੂੰ ਪਹਿਲੀ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਜਦੋਂ ਆਰਥਿਕ ਸੰਕਟ ਕਾਰਨ ਹਰ ਪਾਸੇ ਹਿੰਸਾ ਸ਼ੁਰੂ ਹੋ ਗਈ ਸੀ ਤਾਂ ਰਾਸ਼ਟਰਪਤੀ ਨੇ ਸਥਿਤੀ ਨੂੰ ਕਾਬੂ ਕਰਨ ਲਈ ਐਮਰਜੈਂਸੀ ਲਗਾਉਣ ਦਾ ਫੈਸਲਾ ਕੀਤਾ ਸੀ। ਪਰ ਹੁਣ ਉਸੇ ਐਮਰਜੈਂਸੀ ਦਾ ਫੈਸਲਾ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਪਿੱਛੇ ਕੀ ਕਾਰਨ ਹਨ, ਇਹ ਅਜੇ ਸਪੱਸ਼ਟ ਨਹੀਂ ਹੋਇਆ ਹੈ। ਵੈਸੇ ਤਾਂ ਜ਼ਮੀਨੀ ਪੱਧਰ 'ਤੇ ਸਥਿਤੀ ਅਜੇ ਵੀ ਬਹੁਤ ਖਰਾਬ ਦੱਸੀ ਜਾਂਦੀ ਹੈ। ਮਹਿੰਗਾਈ ਸਿਖਰਾਂ 'ਤੇ ਪਹੁੰਚ ਗਈ ਹੈ ਅਤੇ ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ। ਡੀਜ਼ਲ ਲੈਣ ਲਈ ਲੰਮੀਆਂ ਕਤਾਰਾਂ, ਮਿੱਟੀ ਦੇ ਤੇਲ ਲਈ ਘੰਟਿਆਂਬੱਧੀ ਉਡੀਕ ਕਰਨੀ ਪੈ ਰਹੀ ਹੈ ਅਤੇ ਪੇਪਰ ਘੱਟ ਹੋਣ ਕਾਰਨ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਰੱਦ ਹੋ ਗਈਆਂ ਹਨ। ਇਹ ਵੀ ਪੜ੍ਹੋ: ਪੇਂਡੂ ਖੇਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਕੱਟ ਵਿਗੜਦੀ ਸਥਿਤੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪ੍ਰਧਾਨ ਮੰਤਰੀ ਦੀ ਪੂਰੀ ਕੈਬਨਿਟ ਨੇ ਅਸਤੀਫਾ ਦੇ ਦਿੱਤਾ ਹੈ। ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਦੇ ਬੇਟੇ ਨੇ ਵੀ ਆਪਣਾ ਅਹੁਦਾ ਛੱਡਣ ਦਾ ਫੈਸਲਾ ਕਰ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਸ਼੍ਰੀਲੰਕਾ 'ਚ ਸਰਬ ਪਾਰਟੀ ਸਰਕਾਰ ਬਣ ਸਕਦੀ ਹੈ, ਜਿਸ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਵੀ ਸਰਗਰਮ ਸ਼ਮੂਲੀਅਤ ਹੋਵੇਗੀ। ਸ੍ਰੀਲੰਕਾ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਨਾਲ ਹੀ, ਵਧਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ, ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ 1 ਅਪ੍ਰੈਲ ਨੂੰ ਐਮਰਜੈਂਸੀ ਲਾਗੂ ਕਰ ਦਿੱਤੀ ਸੀ, ਜਿਸ ਨੂੰ ਹੁਣ ਦੇਰ ਰਾਤ ਨੂੰ ਹਟਾ ਦਿੱਤਾ ਗਿਆ | -PTC News