ਚੰਡੀਗੜ੍ਹ ’ਚ ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਹੰਗਾਮਾ, ਅਧਿਆਪਕਾਂ ਦੀ ਪੁਲਿਸ ਨਾਲ ਹੋਈ ਖਿੱਚਧੂਹ
ETT Teacher Protest: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਰੈਗੂਲਰ 180 ਈਟੀਟੀ ਅਧਿਆਪਕਾਂ ਵਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਦੱਸ ਦਈਏ ਕਿ 180 ਈਟੀਟੀ ਅਧਿਆਪਕਾਂ ਵੱਲੋਂ ਬੈਂਸ ਦੀ ਸਰਕਾਰੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ ਹੈ। ਈਟੀਟੀ ਅਧਿਆਪਕਾਂ ਨੇ ਸਰਕਾਰ ’ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ 5 ਸਾਲ ਤੋਂ ਨੌਕਰੀ ਖਤਮ ਕਰਕੇ ਮੁੜ ਤੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਰੈਗੂਲਰ 180 ਈਟੀਟੀ ਅਧਿਆਪਕਾਂ ਨੇ ਸਿੱਖਿਆ ਮੰਤਰੀ ਖਿਲਾਫ ਖੋਲ੍ਹਿਆ ਮੋਰਚਾ
ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਜਬਰੀ ਨਵਾਂ ਤਨਖਾਹ ਸਕੇਲ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀ ਕੁਤਾਹੀ ਕਾਰਨ ਪਿਛਲੇ ਅੱਠ ਸਾਲ ਰੈਗੂਲਰ ਸਰਵਿਸ ਕਰਨ ਦੇ ਬਾਵਜੂਦ ਵੀ ਇਹ ਅਧਿਆਪਕ ਹੁਣ ਵੀ ਪਰਖ ਕਾਲ ’ਤੇ ਚੱਲ ਰਹੇ ਹਨ।
ਪੁਲਿਸ ਦੀ ਅਧਿਆਪਕਾਂ ਨਾਲ ਹੋਈ ਖਿੱਚਧੂਹ
ਦੱਸ ਦਈਏ ਕਿ ਧਰਨੇ ਦੌਰਾਨ ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਅਧਿਆਪਕਾਂ ਤੇ ਪੁਲਿਸ ਵਿਚਾਲੇ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਵੀ ਲੱਥੀਆਂ ਗਈਆਂ।
ਇਹ ਵੀ ਪੜ੍ਹੋ: ਚੰਡੀਗੜ੍ਹ ’ਚ ਕੋਰੋਨਾ ਦਾ ਖੌਫ਼, ਪ੍ਰਸ਼ਾਸਨ ਨੇ ਮਾਸਕ ਪਾਉਣਾ ਕੀਤਾ ਲਾਜ਼ਮੀ
-