ਧੂਰੀ ਦੀ ਗੰਨਾ ਮਿੱਲ ਬਚਾਉਣ ਲਈ ਕਿਸਾਨਾਂ ਦਾ ਹੱਲਾ-ਬੋਲ, ਇਹ ਰੇਲਵੇ ਟ੍ਰੈਕ ਕੀਤਾ ਜਾਮ
Dhuri SugarCane Farmer Protest: ਧੂਰੀ ਦੀ ਗੰਨਾ ਮਿੱਲ ਨੂੰ ਬਚਾਉਣ ਖਾਤਿਰ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਗੰਨਾ ਕਿਸਾਨਾਂ ਨੇ ਧੂਰੀ ਦੇ ਲਾਲ ਪਿੰਡ ਦੇ ਵਿੱਚ ਅੰਬਾਲਾ ਸ੍ਰੀ ਗੰਗਾ ਨਗਰ ਰੇਲਵੇ ਟ੍ਰੈਕ ਨੂੰ ਜਾਮ ਕਰ ਦਿੱਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਧੂਰੀ ਰੇਲਵੇ ਜੰਕਸ਼ਨ ’ਤੇ ਕਿਸਾਨਾਂ ਨੇ ਧਰਨਾ ਦੇਣਾ ਸੀ ਪਰ ਕਈ ਕਿਸਾਨ ਆਗੂਆਂ ਦੀ ਗ੍ਰਫਤਾਰੀ ਤੋਂ ਬਾਅਦ ਕਿਸਾਨਾਂ ਨੇ ਆਪਣੀ ਰਣਨੀਤੀ ਬਦਲ ਲਈ।
ਮਿਲੀ ਜਾਣਕਾਰੀ ਮੁਤਾਬਿਕ ਗੰਨਾ ਮਿੱਲ ਨੂੰ ਬਚਾਉਣ ਲਈ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮਿੱਲ ਨਹੀਂ ਚੱਲਦੀ ਉਸ ਸਮੇਂ ਤੱਕ ਉਨ੍ਹਾਂ ਦਾ ਰੋਸ ਮੁਜ਼ਾਹਰਾ ਜਾਰੀ ਰਹੇਗਾ।
ਦੱਸ ਦਈਏ ਕਿ 4 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਦਿੱਲੀ ਤੋਂ ਰਾਜਪੁਰਾ ਤੋਂ ਸ੍ਰੀ ਗੰਗਾਨਗਰ ਤੋਂ ਲੁਧਿਆਣਾ ਰੇਲ ਆਵਾਜਾਈ ਪ੍ਰਭਾਵਿਤ ਹੋਵੇਗੀ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
-