ਪੰਜਾਬ 'ਚ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ: ਬਾਜਵਾ
ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਲਾਪਰਵਾਹੀ ਅਤੇ ਬੇਪਰਵਾਹੀ ਨਾਲ ਸੂਬੇ ਨੂੰ ਕਾਨੂੰਨ ਵਿਵਸਥਾ ਦੀ ਗੰਭਿਰ ਸਥਿਤੀ ਵੱਲ ਨਾ ਜਾਣ ਦੇਣ। ਉਨ੍ਹਾਂ ਨੇ ਕਿਹਾ ਚੰਗੇ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣਾ ਇਹ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੁੰਦੀ ਹੈ। ਬਾਜਵਾ ਨੇ ਮੁੱਖ ਮੰਤਰੀ ਨੂੰ ਸਿੱਧੇ ਰੂਪ ਵਿੱਚ ਕਿਹਾ ਕਿ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਗੰਭਿਰ ਸਥਿਤੀ ਦੀ ਪਰਵਾਹ ਕਰਨ ਵਾਲਾ ਮੁੱਖ ਮੰਤਰੀ ਦਾ ਰਵੱਈਆ ਪੰਜਾਬ ਲਈ ਗੰਭੀਰ ਮੁਸੀਬਤ ਬਣ ਸਕਦਾ ਹੈ। ਬਾਜਵਾ ਨੇ ਕਿਹਾ ਕਿ ਜਦੋਂ ਏ ਕੈਟਾਗਰੀ ਦੇ ਗੈਂਗਸਟਰ ਦੀਪਕ ਟੀਨੂੰ, ਜਿਸ ਦੇ ਖਿਲਾਫ ਗੰਭੀਰ ਕਿਸਮ ਦੇ 34 ਤੋਂ ਵੱਧ ਅਪਰਾਧਿਕ ਮਾਮਲੇ ਪੈਂਡਿੰਗ ਸਨ ਅਤੇ ਉਹ ਆਪਣੀ ਦੋਸਤ ਨਾਲ ਖਿਸਕਣ ਲਈ ਪੁਲਿਸ ਨੂੰ ਧੋਖਾ ਦੇਣ ਵਿਚ ਕਾਮਯਾਬ ਹੋ ਗਿਆ ਤਾਂ ਮਾਮਲਾ ਇੰਨਾ ਮਾਮੂਲੀ ਅਤੇ ਪਰਦੇ ਦੇ ਪਿੱਛੇ ਨਹੀਂ ਧੱਕਿਆ ਜਾ ਸਕਦਾ। ਇਸ ਤੋਂ ਇਲਾਵਾ ਏ ਕੈਟਾਗਰੀ ਦਾ ਨਸ਼ਾ ਤਸਕਰ ਅਮਰੀਕ ਸਿੰਘ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਪੁਲਿਸ ਹਿਰਾਸਤ ਵਿਚੋਂ ਫਰਾਰ ਹੋ ਗਿਆ ਅਤੇ ਕੁਝ ਦਿਨ ਪਹਿਲਾਂ ਹੀ ਧਾਰੀਵਾਲ ਥਾਣੇ ਤੋਂ ਜਸਵਿੰਦਰ ਸਿੰਘ ਨਾਂ ਦੇ ਨੌਜਵਾਨ ਵੱਲੋਂ ਸੈਲਫ ਲੋਡਿੰਗ ਰਾਈਫਲ (ਐਸਐਲਆਰ) ਖੋਹਣ ਦੀਆਂ ਘਟਨਾਵਾਂ ਸਰਕਾਰ ਦੀ ਲਾਪ੍ਰਵਾਹੀ ਦਾ ਨਤੀਜਾ ਤੇ ਪੰਜਾਬ ਲਈ ਖਤਰੇ ਦੀ ਘੰਟੀ ਹਨ। ਬਾਜਵਾ ਨੇ ਕਿਹਾ ਇਹ ਕਿੰਨੀ ਮਾੜੀ ਗੱਲ ਹੈ ਕਿ ਮੁਆਫੀ ਮੰਗਣ ਅਤੇ ਵਿਰੋਧੀ ਧਿਰ ਨੂੰ ਭਰੋਸਾ ਦਿਵਾਉਣ ਦੀ ਬਜਾਏ ਕਿ ਗਲਤੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇਗੀ, ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਵਰਗੇ ਕੈਬਨਿਟ ਮੰਤਰੀਆਂ ਨੇ ਸਪੱਸ਼ਟੀਕਰਨ ਦੇਣਾ ਸ਼ੁਰੂ ਕਰ ਦਿੱਤਾ। ਅਮਨ ਅਰੋੜਾ ਨੇ ਕਾਂਗਰਸ ਸ਼ਾਸਨ ਦੀਆਂ ਕਮੀਆਂ ਨੂੰ ਗਿਨਾਉਣਾ ਸ਼ੁਰੂ ਕਰ ਦਿੱਤਾ। ਜੂਨੀਅਰ ਰੈਂਕ ਦੇ ਅਧਿਕਾਰੀਆਂ ਦੀਆਂ ਗਲਤੀਆਂ ਜ਼ਿੰਮੇਵਾਰ ਸੀਨੀਅਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਰਕਾਰ ਹੁਣ ਤਕ ਕੋਈ ਸਖ਼ਤ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ। ਪੰਜਾਬ ਸਰਕਾਰ ਦਾ ਅਜਿਹਾ ਰਵੱਈਆ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਮੀਡੀਆ ਦੇ ਸਾਹਮਣੇ ਗੂੜ੍ਹੀ ਨੁਕਤਾਚੀਨੀ ਕਰਨ ਵਿਚ ਮਦਦ ਕਰ ਸਕਦਾ ਹੈ ਪਰ ਇਹ ਤੁਹਾਡੇ ਘਰ ਨੂੰ ਠੀਕ ਕਰਨ ਲਈ ਕਾਫੀ ਨਹੀਂ ਹੋਵੇਗਾ। ਬਾਜਵਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪਹਿਲਾਂ ਹੀ ਰਾਜ ਸਰਕਾਰ ਤੋਂ ਇਸ ਗੱਲ ਦੀ ਰਿਪੋਰਟ ਮੰਗੀ ਹੈ ਕਿ ਕਿਸ ਤਰ੍ਹਾਂ ਕੁਝ ਤਾਕਤਾਂ ਰਾਜ ਵਿੱਚ ਕੱਟੜਪੰਥੀ ਤੱਤਾਂ ਨੂੰ ਉਤਸ਼ਾਹਿਤ ਕਰਨ ਵਿੱਚ ਰੁੱਝੀਆਂ ਹੋਈਆਂ ਹਨ ਜੋ ਰਾਜ ਵਿੱਚ ਸਖ਼ਤ ਮਿਹਨਤ ਨਾਲ ਸਥਾਪਤ ਕੀਤੀ ਸ਼ਾਂਤੀ ਨੂੰ ਅਸਥਿਰ ਕਰ ਸਕਦੇ ਹਨ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਮੱਸਿਆ ਇਹ ਹੈ ਕਿ ਪ੍ਰਸ਼ਾਸਨਿਕ ਤਜਰਬੇ ਦੀ ਘਾਟ ਕਾਰਨ ਉਹ ਸਥਿਤੀ ਦੀ ਗੰਭੀਰਤਾ ਨੂੰ ਨਹੀਂ ਸਮਝ ਨਹੀਂ ਰਹੇ। ਜੇਕਰ ਉਹ ਸਥਿਤੀ ਨੂੰ ਕਾਬੂ ਕਰਨ ਚ ਨਾਕਾਮ ਰਹਿੰਦੇ ਹਨ ਤਾਂ ਪੰਜਾਬ ਨੂੰ ਫਿਰਕੂ ਹਿੰਸਾ ਦਾ ਇੱਕ ਹੋਰ ਦੌਰ ਦੇਖਣਾ ਪਏਗਾ ਜਿਵੇਂ ਕਿ 80 ਦੇ ਅੰਤ ਵਿੱਚ ਹੋਇਆ ਸੀ। ਇਹ ਵੀ ਪੜ੍ਹੋ:ਪੁਲਿਸ ਹੋਈ ਚੌਕਸ, PCR ਵਾਹਨਾਂ 'ਤੇ ਲਗਾਏ ਕੈਮਰੇ -PTC News