ਲਾਰੈਂਸ ਬਿਸ਼ਨੋਈ ਮੁੜ ਤੋਂ 5 ਦਿਨਾਂ ਦੀ ਰਿਮਾਂਡ 'ਤੇ, ਕਿਹਾ ਬਦਲਾ ਲੈਣ ਲਈ ਕੀਤਾ ਮੂਸੇਵਾਲਾ ਦਾ ਕਤਲ
ਨਵੀਂ ਦਿੱਲੀ, 5 ਜੂਨ: ਦਿੱਲੀ ਦੀ ਇੱਕ ਅਦਾਲਤ ਨੇ ਐਤਵਾਰ ਨੂੰ ਆਰਮਜ਼ ਐਕਟ ਦੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਲਈ ਦਿੱਲੀ ਪੁਲਿਸ ਦੀ 5 ਦਿਨ ਦੀ ਹਿਰਾਸਤ ਦੀ ਮੰਗ ਮੰਨ ਲਈ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਆਪਣੀ ਅਰਜ਼ੀ ਵਿੱਚ ਕਿਤੇ ਵੀ ਬਿਸ਼ਨੋਈ ਵਿਰੁੱਧ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਦਾ ਜ਼ਿਕਰ ਨਹੀਂ ਕੀਤਾ। ਇਹ ਵੀ ਪੜ੍ਹੋ: ASI ਨੇ ਖੁਦ ਨੂੰ ਮਾਰੀ ਗੋਲੀ, ਸਥਿਤੀ ਨਾਜ਼ੁਕ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਘੇਰੇ ਵਿੱਚ ਕਟੌਤੀ ਕਰਨ ਤੋਂ ਇੱਕ ਦਿਨ ਬਾਅਦ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਮੂਸੇਵਾਲਾ ਦੀ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਐਤਵਾਰ ਸ਼ਾਮ ਨੂੰ ਇੱਕ ਫੇਸਬੁੱਕ ਪੋਸਟ ਵਿੱਚ ਪੰਜਾਬੀ ਗਾਇਕ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਬਰਾੜ ਗੈਂਗ ਲੀਡਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਹੈ, ਜੋ ਗਾਇਕ ਦੇ ਕਤਲ ਵਿੱਚ ਵੀ ਸ਼ਾਮਲ ਦੱਸਿਆ ਜਾਂਦਾ ਹੈ। ਬਰਾੜ ਉਰਫ ਸਤਿੰਦਰ ਸਿੰਘ ਕਈ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹੈ। ਫਰੀਦਪੁਰ ਦੀ ਇੱਕ ਅਦਾਲਤ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੀ ਹੱਤਿਆ ਦੇ ਮਾਮਲੇ ਵਿੱਚ ਵੀ ਬਰਾੜ ਖ਼ਿਲਾਫ਼ ਖੁੱਲ੍ਹੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਸਿੱਧੂ ਮੂਸੇਵਾਲਾ ਦੇ ਕਤਲ ਦੀ ਚੱਲ ਰਹੀ ਜਾਂਚ ਦੇ ਵਿਚਕਾਰ, ਦਿੱਲੀ ਪੁਲਿਸ ਨੇ ਕਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਅਜੇ ਤੱਕ ਗਾਇਕ ਦੇ ਕਤਲ ਦੀ ਯੋਜਨਾ ਵਿੱਚ ਆਪਣੀ ਸ਼ਮੂਲੀਅਤ ਨੂੰ ਕਬੂਲ ਨਹੀਂ ਕੀਤਾ ਹੈ। ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਕਾਂਡ: ਪੰਜਾਬ ਪੁਲਿਸ ਦੇ ਹੱਥ ਲੱਗੀ 7 ਸੈਕਿੰਡ ਦੀ ਵੀਡੀਓ, ਚਾਰ ਹਮਲਾਵਰ ਦਿੱਤੇ ਦਿਖਾਈ, ਜਾਂਚ ਜਾਰੀ ਹਾਲਾਂਕਿ ਬਿਸ਼ਨੋਈ ਨੇ ਪੁਲਿਸ ਨੂੰ ਦੱਸਿਆ ਕਿ ਮੂਸੇਵਾਲਾ ਨੂੰ ਬਦਲਾ ਲੈਣ ਲਈ ਮਾਰਿਆ ਗਿਆ, ਪਰ ਉਸ ਦਾ ਖੁਦ ਇਸ ਵਿੱਚ ਕੋਈ ਹੱਥ ਨਹੀਂ ਸੀ। ਇਸ 'ਤੇ ਦਿੱਲੀ ਪੁਲਿਸ ਨੇ ਕਿਹਾ ਕਿ ਇਸ ਮਾਮਲੇ 'ਚ ਕਈ ਲੋਕਾਂ ਨੇ ਜ਼ਿੰਮੇਵਾਰੀ ਲਈ ਹੈ ਪਰ ਅਜੇ ਤੱਕ ਮੁੱਖ ਦੋਸ਼ੀ ਦਾ ਪਤਾ ਨਹੀਂ ਲੱਗ ਸਕਿਆ ਹੈ। -PTC News