ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈਕੋਰਟ ਤੋਂ ਪਟੀਸ਼ਨ ਵਾਪਸ ਲਈ, ਹੁਣ ਪੰਜਾਬ ਪੁਲਿਸ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਕਰੇਗਾ ਰੁੱਖ
ਨਵੀਂ ਦਿੱਲੀ, 1 ਜੂਨ: ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਉਸ ਦੀ ਹਿਰਾਸਤ ਪੰਜਾਬ ਪੁਲਿਸ ਨੂੰ ਦਿੱਤੇ ਜਾਣ ਦੇ ਮਾਮਲੇ ਵਿਚ ਸੁਰੱਖਿਆ ਦੀ ਮੰਗ ਕੀਤੀ ਗਈ ਸੀ। ਹੁਣ ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਗਵਾਹ ਤੇ ਬੀਕੇਯੂ ਦੇ ਆਗੂ ਦਿਲਬਾਗ ਸਿੰਘ 'ਤੇ ਜਾਨਲੇਵਾ ਹਮਲਾ ਕੁਝ ਦਿਨ ਪਹਿਲਾਂ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਉਸ ਦਾ ਨਾਂ ਸਾਹਮਣੇ ਆਇਆ ਸੀ। ਮੂਸੇਵਾਲਾ ਦੀ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਵੱਲੋਂ ਕੀਤੀ ਗਈ ਦਲੀਲ ਨੂੰ ਸੁਣਨ ਤੋਂ ਬਾਅਦ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦਿੱਤੀ। ਦਿੱਲੀ ਦੀ ਅਦਾਲਤ ਨੇ ਮੰਗਲਵਾਰ ਨੂੰ ਬਿਸ਼ਨੋਈ ਦੁਆਰਾ ਦਾਇਰ ਪੇਲਾ ਦੀ ਸੁਣਵਾਈ ਲਈ ਸੂਚੀਬੱਧ ਕੀਤਾ ਸੀ। ਉਨ੍ਹਾਂ ਦੀ ਪਟੀਸ਼ਨ ਦਾ ਜ਼ਿਕਰ ਕਾਰਜਕਾਰੀ ਚੀਫ਼ ਜਸਟਿਸ ਦੇ ਬੈਂਚ ਸਾਹਮਣੇ ਕੀਤਾ ਗਿਆ ਸੀ। ਦੂਜੇ ਪਾਸੇ ਦਿੱਲੀ ਪੁਲਿਸ ਨੇ ਥਾਣਾ ਨਰੇਲਾ, ਦਿੱਲੀ ਵਿੱਚ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ ਬਿਸ਼ਨੋਈ ਨੂੰ 5 ਦਿਨਾਂ ਦੀ ਹਿਰਾਸਤ ਵਿੱਚ ਲੈ ਲਿਆ ਸੀ। ਐਡਵੋਕੇਟ ਵਿਸ਼ਾਲ ਚੋਪੜਾ ਨੇ ਬੈਂਚ ਦੇ ਸਾਹਮਣੇ ਪਟੀਸ਼ਨ ਦਾ ਜ਼ਿਕਰ ਕੀਤਾ ਕਿ ਇਸ ਮਾਮਲੇ 'ਤੇ ਸੁਣਵਾਈ ਜ਼ਰੂਰੀ ਹੈ ਕਿਉਂਕਿ ਲਾਰੈਂਸ ਬਿਸ਼ਨੋਈ ਦੇ ਫਰਜ਼ੀ ਮੁਕਾਬਲੇ ਦਾ ਖਦਸ਼ਾ ਹੈ। ਵਿਸ਼ੇਸ਼ ਐਨਆਈਏ ਅਦਾਲਤ ਨੇ ਸੋਮਵਾਰ ਨੂੰ ਗੈਂਗਸਟਰ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਬਿਸ਼ਨੋਈ, ਜਿਸ 'ਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਨੇ ਪੰਜਾਬ ਪੁਲਿਸ ਦੁਆਰਾ ਫਰਜ਼ੀ ਮੁਕਾਬਲੇ ਦੇ ਸ਼ੱਕ ਵਿੱਚ ਵਿਸ਼ੇਸ਼ ਅਦਾਲਤ ਵਿੱਚ ਪਹੁੰਚ ਕੀਤੀ ਹੈ। ਬਿਸ਼ਨੋਈ ਦੀ ਵਿਸ਼ੇਸ਼ ਅਦਾਲਤ ਵਿੱਚ ਮੁਕੱਦਮਾ ਚੱਲ ਰਿਹਾ ਹੈ ਅਤੇ ਉਹ ਮਕੋਕਾ ਦਾ ਦੋਸ਼ੀ ਹੈ। ਪਟਿਆਲਾ ਹਾਊਸ ਕੋਰਟ ਦੇ ਵਿਸ਼ੇਸ਼ ਐਨਆਈਏ ਜੱਜ ਪ੍ਰਵੀਨ ਸਿੰਘ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਅਦਾਲਤ ਨੂੰ ਪਹਿਲਾਂ ਜਾਣਕਾਰੀ ਦੇਣ ਅਤੇ ਪੰਜਾਬ ਸਮੇਤ ਕਿਸੇ ਵੀ ਰਾਜ ਦੀ ਪੁਲਿਸ ਨੂੰ ਬਿਸ਼ਨੋਈ ਦੀ ਹਿਰਾਸਤ ਨਾ ਦੇਣ ਦੇ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਐਡਵੋਕੇਟ ਵਿਸ਼ਾਲ ਚੋਪੜਾ ਦੁਆਰਾ ਦਾਖਲ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਬਿਨੈਕਾਰ ਦੀ ਹਿਰਾਸਤ ਦੂਜੇ ਰਾਜਾਂ ਦੀ ਪੁਲਿਸ ਨੂੰ ਦਿੱਤੀ ਜਾਂਦੀ ਹੈ ਤਾਂ ਮਕੋਕਾ ਦੇ ਤਹਿਤ ਮੁਕੱਦਮੇ ਦੀ ਸੁਣਵਾਈ ਵਿੱਚ ਰੁਕਾਵਟ ਆਵੇਗੀ। ਅਦਾਲਤੀ ਸੂਤਰਾਂ ਨੇ ਪੁਸ਼ਟੀ ਕੀਤੀ ਕਿ ਵਿਸ਼ੇਸ਼ ਜੱਜ ਨੇ ਇਸ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਸੁਰੱਖਿਆ ਰਾਜ ਦਾ ਵਿਸ਼ਾ ਹੈ। ਅਦਾਲਤ ਇਸ ਮਾਮਲੇ ਵਿੱਚ ਕੋਈ ਨਿਰਦੇਸ਼ ਨਹੀਂ ਦੇ ਸਕਦੀ। ਕਿਉਂਕਿ ਕੋਈ ਪ੍ਰੋਡਕਸ਼ਨ ਵਾਰੰਟ ਜਾਰੀ ਨਹੀਂ ਕੀਤਾ ਗਿਆ ਹੈ। ਇਹ ਵੀ ਪੜ੍ਹੋ: ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ 'ਚ ਸੋਨੀਆ ਅਤੇ ਰਾਹੁਲ ਗਾਂਧੀ ਨੂੰ ਸੰਮਨ ਦੂਜੇ ਪਾਸੇ ਮੁਲਜ਼ਮਾਂ ਦੇ ਵਕੀਲ ਨੇ ਇਸ ਗੱਲ ਦੀ ਪੁਸ਼ਟੀ ਤੋਂ ਇਨਕਾਰ ਕੀਤਾ ਹੈ। ਲਾਰੈਂਸ ਬਿਸ਼ਨੋਈ ਪਟਿਆਲਾ ਹਾਊਸ ਅਦਾਲਤ ਦੇ ਸਪੈਸ਼ਲ ਜੱਜ ਸਾਹਮਣੇ ਵਿਚਾਰ ਅਧੀਨ ਮਕੋਕਾ ਕੇਸ ਵਿੱਚ ਮੁਲਜ਼ਮ ਹੈ। ਫਿਲਹਾਲ ਉਹ ਤਿਹਾੜ ਜੇਲ 'ਚ ਬੰਦ ਹੈ। - ਏਜੇਂਸੀ ਦੇ ਸਹਿਯੋਗ ਨਾਲ -PTC News