ਪੰਜਾਬ ਚੋਣਾਂ ਲਈ BJP ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ, PM ਮੋਦੀ ਸਮੇਤ 30 ਦੇ ਨਾਂ ਸ਼ਾਮਿਲ
ਚੰਡੀਗੜ੍ਹ: ਪੰਜਾਬ ਵਿੱਚ ਲਗਾਤਾਰ ਹੀ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸਿਆਸਤ ਗਰਮ ਹੈ। ਪੰਜਾਬ ਵਿਚ ਵੱਖ ਵੱਖ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਵਿਚਕਾਰ ਅੱਜ ਬੀਜੇਪੀ ਵੱਲੋਂ ਕੌਣ-ਕੌਣ ਪ੍ਰਚਾਰ ਕਰਨ ਵਾਲਾ ਹੈ, ਇਸ ਦੀ ਸੂਚੀ ਭਾਰਤੀ ਜਨਤਾ ਪਾਰਟੀ ਨੇ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 30 ਨਾਮ ਹਨ, ਜਿਸ ਵਿੱਚ ਸਭ ਤੋਂ ਪਹਿਲਾ ਨਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੈ। ਭਾਜਪਾ ਨੇ ਪੰਜਾਬ ਚੋਣਾਂ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪੀਐਮ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ, ਮੀਨਾਕਸ਼ੀ ਲੇਖੀ, ਹਰਦੀਪ ਪੁਰੀ, ਅਨੁਰਾਗ ਠਾਕੁਰ, ਜੇਪੀ ਨੱਡਾ, ਨਿਤਿਨ ਗਡਕਰੀ, ਪੀਯੂਸ਼ ਗੋਇਲ, ਸਮ੍ਰਿਤੀ ਇਰਾਨੀ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਹੇਮਾ ਮਾਲਿਨੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਇਸ ਸੂਚੀ 'ਚ ਸ਼ਾਮਲ ਹਨ। ਇਸ ਸੂਚੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਤਰੁਣ ਚੁੱਘ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੋਮ ਪ੍ਰਕਾਸ਼ ਅਤੇ ਅਵਿਨਾਸ਼ ਰਾਏ ਖੰਨਾ ਦੇ ਨਾਂ ਵੀ ਸ਼ਾਮਲ ਹਨ। ਇਥੇ ਪੜ੍ਹੋ ਹੋਰ ਖ਼ਬਰਾਂ: ਅਮਰੀਕਾ ਫ਼ੌਜ ਦਾ ਵੱਡਾ ਐਲਾਨ : ਟੀਕਾਕਰਨ ਨਾ ਕਰਵਾਉਣ 'ਤੇ ਕੀਤਾ ਜਾਵੇਗਾ ਬਰਖ਼ਾਸਤ ਇਸ ਤੋਂ ਇਲਾਵਾ ਦਿੱਲੀ ਤੋਂ ਸੰਸਦ ਮੈਂਬਰ ਤੇ ਪੰਜਾਬ ਦੇ ਮਸ਼ਹੂਰ ਗਾਇਕ ਹੰਸਰਾਜ ਹੰਸ, ਭਾਜਪਾ ਦੇ ਸੀਨੀਅਰ ਨੇਤਾ ਤਰੁਣ ਚੁੱਘ, ਸੋਮ ਪ੍ਰਕਾਸ਼, ਪੰਜਾਬ ਤੋਂ ਸੰਸਦ ਮੈਂਬਰ ਅਤੇ ਕੇਂਦਰ ਵਿੱਚ ਮੰਤਰੀ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ, ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਫ਼ਿਲਮ ਅਦਾਕਾਰ ਸੰਨੀ ਦਿਓਲ ਤੇ ਕਿਸਾਨ ਅੰਦੋਲਨ ਦੌਰਾਨ ਚਰਚਾ 'ਚ ਰਹੇ ਹਰਜੀਤ ਸਿੰਘ ਗਰੇਵਾਲ ਦਾ ਨਾਮ ਸ਼ਾਮਲ ਹੈ। ਸਭ ਤੋਂ ਅਹਿਮ ਹਰਜੀਤ ਗਰੇਵਾਲ ਦਾ ਨਾਂ ਹੈ, ਜਿਸ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਵਿਰੁੱਧ ਅਤੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਖੁੱਲ੍ਹ ਕੇ ਬਿਆਨਬਾਜ਼ੀ ਕੀਤੀ। ਰਾਜਪੁਰਾ ਤੋਂ ਉਸ ਦੀ ਟਿਕਟ ਕੱਟ ਦਿੱਤੀ ਗਈ। ਹਾਲਾਂਕਿ ਹੁਣ ਉਹ ਪੰਜਾਬ 'ਚ ਭਾਜਪਾ ਦੇ ਸਟਾਰ ਪ੍ਰਚਾਰਕ ਹੋਣਗੇ। ਸੂਤਰਾਂ ਦੀ ਮੰਨੀਏ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਜਾਂ 8 ਫਰਵਰੀ ਨੂੰ ਪੰਜਾਬ 'ਚ ਚੋਣ ਰੈਲੀ ਲਈ ਆ ਸਕਦੇ ਹਨ। ਹਾਲਾਂਕਿ ਉਨ੍ਹਾਂ ਦੀ ਰੈਲੀ ਦਾ ਸਥਾਨ ਅਜੇ ਤੈਅ ਨਹੀਂ ਹੋਇਆ ਹੈ। ਭਾਜਪਾ ਨਾਲ ਮਿਲ ਕੇ ਚੋਣ ਲੜ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। -PTC News