ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ 31 ਮਾਰਚ ਤੱਕ ਬੰਦ , ਲੋਕਾਂ ਦੇ ਇਕੱਠੇ ਹੋਣ 'ਤੇ ਰੋਕ
ਚੰਡੀਗੜ੍ਹ : ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਕੋਰੋਨਾ ਦੀ ਦੂੁਜੀ ਲਹਿਰ ਆਉਣ ਨਾਲ ਕਈ ਜ਼ਿਲ੍ਹਿਆਂ ਵਿਚ ਕੋਰੋਨਾ ਜ਼ੋਰ ਫੜਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਹੁਣ ਸੂਬੇ ਦੇ 11 ਜ਼ਿਲ੍ਹਿਆਂ ਵਿਚ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਨਾਈਟ ਕਰਫਿਊ ਲਾਉਣ ਦਾ ਫ਼ੈਸਲਾ ਲਿਆ ਹੈ ,ਜਦਕਿ ਬੀਤੇ ਕੱਲ 9 ਜ਼ਿਲ੍ਹਿਆਂ ਵਿਚ ਨਾਈਟ ਕਰਫਿਊ ਲਾਉਣ ਦਾ ਐਲਾਨ ਕੀਤਾ ਗਿਆ ਸੀ। [caption id="attachment_482763" align="aligncenter" width="283"] ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ 31 ਮਾਰਚ ਤੱਕ ਬੰਦ , ਲੋਕਾਂ ਦੇ ਇਕੱਠੇ ਹੋਣ 'ਤੇ ਰੋਕ[/caption] ਪੰਜਾਬ ਸਰਕਾਰ ਨੇ 31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮੈਡੀਕਲ ਕਾਲਜ ਖੁੱਲ੍ਹੇ ਰਹਿਣਗੇ। ਇਸ ਦੇ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ 14 ਟੀਮਾਂ ਤੈਨਾਤ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਕਾਂਗਰਸ ਨੇ ਅਗਲੇ 14 ਦਿਨਾਂ ਲਈ ਆਪਣੇ ਸਾਰੇ ਸਿਆਸੀ ਪ੍ਰੋਗਰਾਮ ਮੁਲਤਵੀ ਕੀਤੇ ਹਨ। ਜੇਕਰ ਕਿਸੇ ਨੇ ਜਨਤਕ ਥਾਵਾਂ 'ਤੇ ਮਾਸਕ ਨਾ ਪਾਇਆ ਤਾਂ ਪੁਲਿਸ ਚੁੱਕ ਕੇ ਕੋਰੋਨਾ ਟੈਸਟ ਕਰੇਗੀ। [caption id="attachment_482762" align="aligncenter" width="1280"] ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ 31 ਮਾਰਚ ਤੱਕ ਬੰਦ , ਲੋਕਾਂ ਦੇ ਇਕੱਠੇ ਹੋਣ 'ਤੇ ਰੋਕ[/caption] ਜਾਣਕਾਰੀ ਅਨੁਸਾਰ ਪੰਜਾਬ ਅੰਦਰ ਸਿਨੇਮਾ ਹਾਲ ਵਿਚ ਸਮਰੱਥਾ ਤੋਂ 50 ਫੀਸਦ ਤੱਕ ਹੀ ਦਰਸ਼ਕ ਬੈਠ ਸਕਣਗੇ। ਇਸ ਦੌਰਾਨ ਵਿਆਹ, ਸਸਕਾਰ ਤੇ ਸਮਾਜਿਕ ਪ੍ਰੋਗਰਾਮਾਂ ਵਿਚ ਕੇਵਲ 20 ਬੰਦਿਆਂ ਦੇ ਹੀ ਇਕੱਠ ਹੋ ਸਕਣਗੇ। ਮਾਲ ਵਿਚ ਇਕ ਸਮੇਂ 100 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ। ਇਸ ਦੌਰਾਨ ਰੋਜ਼ਾਨਾ 35000 ਕੋਰੋਨਾ ਟੈਸਟ ਕਰਨ ਦੇ ਹੁਕਮ ਦਿੱਤੇ ਗਏ ਹਨ। ਘਰਾਂ ਵਿਚ 10 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਹੋ ਸਕੇਗਾ। [caption id="attachment_482766" align="aligncenter" width="700"] ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ 31 ਮਾਰਚ ਤੱਕ ਬੰਦ , ਲੋਕਾਂ ਦੇ ਇਕੱਠੇ ਹੋਣ 'ਤੇ ਰੋਕ[/caption] ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਿਲਹਾਲ ਸੂਬੇ ਵਿੱਚ ਲਾਕਡਾਊਨ ਦੀ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਡੀਸੀ ਹਾਲਾਤਾਂ ਅਨੁਸਾਰ ਨਾਈਟਕਰਫ਼ਿਊ ਦੇ ਸਮੇਂ ਵਿਚ ਵਾਧਾਕਰ ਸਕਦੇ ਹਨ। ਇਸ ਦੇ ਇਲਾਵਾ ਘਰਾਂ ਵਿਚ 10 ਤੋਂ ਵੱਧ ਵਿਅਕਤੀਆਂ ਦਾ ਇਕੱਠਨਹੀਂ ਹੋ ਸਕੇਗਾ। ਅਗਲੇ ਹਫਤੇ ਤੋਂ ਹਰੇਕ ਸ਼ਨਿਚਰਵਾਰ ਸਵੇਰੇ 11 ਤੋਂ 12 ਵਜੇ ਤੱਕ ਕੋਰੋਨਾ ਨਾਲ ਮਰੇ ਵਿਅਕਤੀਆਂ ਦਾ ਯਾਦ ਵਿਚ ਮੌਨ ਧਾਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਇਕ ਘੰਟੇ ਲਈ ਕੋਈ ਵਾਹਨ ਨਹੀਂ ਚੱਲੇਗਾ। [caption id="attachment_482764" align="aligncenter" width="1280"] ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ 31 ਮਾਰਚ ਤੱਕ ਬੰਦ , ਲੋਕਾਂ ਦੇ ਇਕੱਠੇ ਹੋਣ 'ਤੇ ਰੋਕ[/caption] ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦੀ ਕੋਵਿਡ ਰਿਵਿਊ ਕਮੇਟੀ ਦੀ ਮੀਟਿੰਗ ਵਿਚ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨਕੋਰੋਨਾ ਦੇ ਕਰੋਪ ਨੂੰ ਠੱਲਣ ਲਈ ਕਈ ਵੱਡੇ ਫ਼ੈਸਲੇ ਲਏ ਗਏ ਹਨ। ਅੱਜ ਦੀ ਮੀਟਿੰਗ ਵਿਚ ਮੁੱਖ ਮੰਤਰੀ ਦੇ ਨਵ ਨਿਯੁਕਤ ਸਲਾਹਕਾਰ ਪ੍ਰਸ਼ਾਤ ਕਿਸ਼ੋਰ ਵੀ ਹੋਏ ਸ਼ਾਮਲ ਹੋਏ ਸਨ। ਇਸ ਮੀਟਿੰਗ ਵਿਚ ਸਿਹਤ ਮਾਹਿਰਾਂ ਦੀ ਟੀਮ ਦੇ ਮੁੱਖੀ ਡਾ ਕੇ ਕੇ ਤਲਵਾੜ ਵੀ ਸ਼ਾਮਲ ਸਨ। ਸਿਹਤ ਮਾਹਿਰਾਂ ਦੀ ਕਮੇਟੀ ਨੇ ਕੋਰੋਨਾ ਦੇ ਵੱਧੇ ਕੇਸਾਂ ਨੂੰ ਕਾਬੂ ਕਰਨ ਲਈ ਮੀਟਿੰਗ ਵਿਚਆਪਣੀ ਰਿਪੋਰਟ ਪੇਸ਼ ਕੀਤੀ ਹੈ। -PTCNews