Wed, Apr 24, 2024
Whatsapp

ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ

Written by  Shanker Badra -- September 02nd 2021 06:20 PM -- Updated: September 02nd 2021 06:25 PM
ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ

ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ -19 ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ 15 ਸਤੰਬਰ ਤੱਕ ਜਾਰੀ ਕੀਤੇ ਗਏ ਹਨ। [caption id="attachment_529621" align="aligncenter" width="195"] ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ[/caption] ਜਾਣਕਾਰੀ ਅਨੁਸਾਰ ਹੁਣ ਬਾਹਰਲੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਲੋਕ, ਚਾਹੇ ਉਹ ਸੜਕ ਰਾਹੀਂ ਪੰਜਾਬ ਆ ਰਹੇ ਹੋਣ ਜਾਂ ਹਵਾਈ ਸਫਰ ਰਾਹੀਂ ,ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ ਜਾਂ ਉਨ੍ਹਾਂ ਦੋਵੇਂ ਟੀਕਿਆਂ ਦਾ ਸਰਟੀਫਿਕੇਟ ਦਿਖਾਉਣਾ ਹੋਵੇਗਾ। [caption id="attachment_529620" align="aligncenter" width="188"] ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ[/caption] ਇਸ ਤੋਂ ਪਿਹਲਾਂ ਇਕੱਠ 'ਤੇ ਵੀ ਪਾਬੰਦੀ ਲਗਾਈ ਗਈ ਸੀ ਪਰ ਹੁਣ ਇਨਡੋਰ 150 ਲੋਕ ਅਤੇ ਬਾਹਰ 300 ਲੋਕ ਇਕੱਠੇ ਹੋ ਸਕਦੇ ਹਨ। ਜਿੰਮ, ਸਿਨੇਮਾ, ਰੈਸਟੋਰੈਂਟ 50% ਸਮਰੱਥਾ ਦੇ ਨਾਲ ਖੁੱਲ੍ਹੇ ਰਹਿ ਸਕਦੇ ਹਨ। [caption id="attachment_529623" align="aligncenter" width="300"] ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ[/caption] ਦੂਜੇ ਪਾਸੇ ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿੱਖਿਆ ਸੰਸਥਾਵਾਂ ਸਿਰਫ ਇਸ ਸ਼ਰਤ 'ਤੇ ਖੁੱਲ੍ਹ ਸਕਦੀਆਂ ਹਨ ਕਿ ਟੀਚਿੰਗ, ਨਾਨ-ਟੀਚਿੰਗ ਸਟਾਫ਼ ਕੋਲ ਟੀਕੇ ਦੀਆਂ ਦੋਵੇਂ ਖੁਰਾਕਾਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਇਹੀ ਨਿਯਮ ਸਕੂਲਾਂ 'ਤੇ ਵੀ ਲਾਗੂ ਹੋਵੇਗਾ, ਹਾਲਾਂਕਿ ਬੱਚਿਆਂ ਦੇ ਕੋਲ ਆਨਲਾਈਨ ਸਿੱਖਿਆ ਦਾ ਵਿਕਲਪ ਵੀ ਹੋਵੇਗਾ। -PTCNews


Top News view more...

Latest News view more...