Lockdown : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ
ਚੰਡੀਗੜ੍ਹ : ਪੰਜਾਬ ਸਮੇਤ ਪੂਰੇ ਦੇਸ਼ ਵਿਚ ਕੋਵਿਡ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਕਰਕੇ ਮਹਾਂਰਾਸਟਰ ,ਦਿੱਲੀ , ਰਾਜਸਥਾਨ ਤੋਂ ਬਾਅਦ ਹੁਣ ਪੰਜਾਬ ਅੰਦਰ ਵੀ ਲੌਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲੱਗ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਖਤ ਪਾਬੰਦੀਆਂ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਸਖਤੀਆਂ ਵਿਚ ਨਾਈਟ ਕਰਫਿਊ ਦਾ ਸਮਾਂ ਵੀ ਘਟਾਇਆ ਗਿਆ ਹੈ। [caption id="attachment_490536" align="aligncenter" width="300"] Lockdown : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ[/caption] ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਐਤਵਾਰ ਨੂੰ ਸੂਬੇ ਭਰ ਵਿਚ ਅਤੇ ਬੁੱਧਵਾਰ ਨੂੰ ਮੋਹਾਲੀ ਵਿਚ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਰਾਤ ਨੂੰ ਲੱਗਣ ਵਾਲੇ ਕਰਫਿਊ ਦਾ ਸਮਾਂ ਵੀ ਵਧਾ ਦਿੱਤਾ ਹੈ। ਹੁਣ ਨਾਈਟ ਕਰਫਿਊ ਰਾਤ 8 ਵਜੇ ਤੋਂ ਲਾਗੂ ਹੋ ਕੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਹ ਹੁਕਮ 30 ਅਪ੍ਰੈਲ ਤੱਕ ਲਾਗੂ ਰਹਿਣਗੇ। [caption id="attachment_490534" align="aligncenter" width="300"] Lockdown : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ[/caption] ਇਸ ਦੇ ਨਾਲ ਹੀ ਸੂਬੇ ਦੇ ਸਾਰੇ ਬਾਰ ,ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ 20 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮੁਕੰਮਲ ਬੰਦ ਰਹਿਣਗੇ ਤੇ ਰੈਸਟੋਰੈਂਟ ਤੇ ਹੋਟਲ ਖੁੱਲੇ ਰਹਿਣਗੇ ਪਰ ਉਨ੍ਹਾਂ ਵਿਚ ਸਿਰਫ ਟੇਕ ਅਵੇਅ ਅਤੇ ਹੋਮ ਡਿਲਵਰੀ ਦੀ ਹੀ ਸੁਵਿਧਾ ਦਿੱਤੀ ਜਾਵੇਗੀ। ਐਤਵਾਰ ਨੂੰ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰ 30 ਅਪ੍ਰੈਲ ਤੱਕਮੁਕੰਮਲ ਬੰਦ ਰਹਿਣਗੇ ਅਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। [caption id="attachment_490533" align="aligncenter" width="300"] Lockdown : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ[/caption] ਇਸ ਤੋਂ ਇਲਾਵਾ ਵਿਆਹ ਸਮਾਗਮ ਅਤੇ ਸਸਕਾਰ ਵਿਚ 20 ਤੋਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਵੀ ਪਾਬੰਦੀ ਲਗਾਈ ਗਈ ਹੈ। 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਮਨਜ਼ੂਰੀ ਲੈਣੀ ਪਵੇਗੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੁਲਿਸ ਵਿਭਾਗ ਨੂੰ ਇਹ ਪਾਬੰਦੀਆਂ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਜਿੱਥੇ ਲੋੜ ਹੋਵੇ ਸਿਵਲ ਸੁਸਾਇਟੀ ਸੰਗਠਨਾਂ ਦਾ ਸਮਰਥਨ ਲਿਆ ਜਾਵੇ। ਸਾਰੇ ਹਫਤਾਵਾਰੀ ਬਾਜ਼ਾਰਾਂ ਨੂੰ ਵੀ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। [caption id="attachment_490532" align="aligncenter" width="300"] Lockdown : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ[/caption] ਪੜ੍ਹੋ ਹੋਰ ਖ਼ਬਰਾਂ : ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ , ਦਿੱਲੀ 'ਚ ਅੱਜ ਰਾਤ ਤੋਂ ਮੁੜ ਲੱਗੇਗਾ ਇਸ ਦਾ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਦੇ ਹਾਲਾਤ ਦੀ ਸਮੀਖਿਆ ਲਈ ਰੱਖੀ ਗਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਆਉਣ ਵਾਲੇ ਸਾਰੇ ਲੋਕਾਂ ਨੂੰ ਨੈਗਟਿਵ ਆਰਟੀ-ਪੀਸੀਆਰ ਦਿਖਾਉਣੀ ਹੋਵੇਗੀ ,ਜੋ 72 ਘੰਟਿਆਂ ਤੋਂ ਵੱਧ ਪੁਰਾਣੀ ਨਾ ਹੋਵੇ ਨਹੀਂ ਤਾਂ ਉਨ੍ਹਾਂ ਨੂੰ ਆਰ.ਏ.ਟੀ. ਟੈਸਟ ਕਰਾਉਣਾ ਪਏਗਾ। -PTCNews