Mon, Mar 31, 2025
Whatsapp

ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ , ਦਿੱਤੀ ਇਹ ਰਾਹਤ   

Reported by:  PTC News Desk  Edited by:  Shanker Badra -- May 27th 2021 04:36 PM -- Updated: May 27th 2021 05:17 PM
ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ , ਦਿੱਤੀ ਇਹ ਰਾਹਤ   

ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ , ਦਿੱਤੀ ਇਹ ਰਾਹਤ   

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਲੌਕਡਾਊਨ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ।ਪੰਜਾਬ ਵਿਚ ਮੌਜੂਦਾ ਕੋਵਿਡ ਪਾਬੰਦੀਆਂ 10 ਜੂਨ ਵਧਾਈਆਂ ਗਈਆਂ ਹਨ। ਹਾਲਾਂਕਿ ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੁੱਝ ਰਾਹਤ ਜ਼ਰੂਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਕੋਵਿਡ ਰਿਵਿਊ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਫ਼ੈਸਲੇ ਲਏ ਹਨ। ਪੜ੍ਹੋ ਹੋਰ ਖ਼ਬਰਾਂ : ਮਾਸਕ ਨਾ ਪਾਉਣ 'ਤੇ ਪੁਲਿਸ ਨੇ ਨੌਜਵਾਨ ਦੇ ਹੱਥ ਅਤੇ ਪੈਰ 'ਚ ਠੋਕੇ ਕਿੱਲ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੋਰੋਨਾ ਦੀ ਰਫ਼ਤਾਰ ਮੱਠੀ ਹੁੰਦੀ ਦੇਖਦਿਆਂ ਨਿੱਜੀ ਵਾਹਨਾਂ ਵਿਚ ਸੀਮਤ ਸਵਾਰੀਆਂ ਬਿਠਾਉਣ ਦੀਆਂ ਪਾਬੰਦੀਆਂ ਹਟਾਈਆਂ ਗਈਆਂ ਹਨ। ਸਰਕਾਰੀ ਅਤੇ ਨਿੱਜੀ ਦੋਵਾਂ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਮੁੜ ਸ਼ੁਰੂ ਕਰਨ ਦੇ ਨਾਲ ਨਾਲ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਮੁਕੰਮਲ ਓ.ਪੀ.ਡੀ. ਖੋਲ੍ਹਣ ਦੇ ਨਿਰਦੇਸ਼ ਵੀ ਦਿੱਤੇ ਹਨ। [caption id="attachment_500942" align="aligncenter" width="300"] ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ , ਦਿੱਤੀ ਇਹ ਰਾਹਤ[/caption] ਦੱਸਣਯੋਗ ਹੈ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਕਰਕੇ ਬੈੱਡ ਅਤੇ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ 12 ਅਪ੍ਰੈਲ ਤੋਂ ਚੋਣਵੀਆਂਸਰਜਰੀਆਂ ਨੂੰ ਰੋਕ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਨੇ ਹੁਣ ਇਨ੍ਹਾਂ ਨੂੰ ਦੁਬਾਰਾ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਮਰੀਜ਼ ਹੁਣ ਹਸਪਤਾਲ ਜਾ ਸਕਣਗੇ ਤੇ ਆਪਣਾ ਇਲਾਜ਼ ਕਰਵਾ ਸਕਣਗੇ। [caption id="attachment_500945" align="aligncenter" width="300"] ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ , ਦਿੱਤੀ ਇਹ ਰਾਹਤ[/caption] ਮੁੱਖ ਮੰਤਰੀ ਨੇ ਕਿਹਾ ਕਿ ਮਾਹਰਾਂ ਦੀ ਸਲਾਹ 'ਤੇ ਰੋਕ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿੱਜੀ ਕਾਰਾਂ ਅਤੇ ਦੋ ਪਹੀਆ ਵਾਹਨਾਂ ਦੀ ਸੀਮਤ ਗਿਣਤੀ ਨੂੰ ਹਟਾ ਦਿੱਤਾ ਗਿਆ ਹੈ ਕਿਉਂਕਿ ਨਿੱਜੀ ਵਾਹਨਾਂ ਵਿੱਚ ਮੁੱਖ ਤੌਰ 'ਤੇ ਪਰਿਵਾਰਕ ਮੈਂਬਰਾਂ ਹੀ ਸਫ਼ਰ ਕਰਦੇ ਹਨ। ਫਿਲਹਾਲ ਟੈਕਸੀ ਵਾਹਨਾਂ 'ਤੇ ਇਹ ਪਾਬੰਧੀ ਅਜੇ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਡੀਸੀਜ਼ ਨੂੰ ਗੈਰ-ਜ਼ਰੂਰੀ ਦੁਕਾਨਾਂ ਖੋਲ੍ਹਣ ਵਿੱਚ ਕੋਈ ਤਬਦੀਲੀ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ, ਜੋ ਸਥਾਨਕ ਸਥਿਤੀਆਂ ਅਨੁਸਾਰ ਹੋਣਗੀਆਂ। [caption id="attachment_500940" align="aligncenter" width="301"] ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ , ਦਿੱਤੀ ਇਹ ਰਾਹਤ[/caption] ਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹਾ ਹਿੰਸਾ ਮਾਮਲਾ : ਦਿੱਲੀ ਪੁਲਿਸ ਵੱਲੋਂ ਦਾਇਰ ਕੀਤੀ ਚਾਰਜਸ਼ੀਟ 'ਚ ਹੋਇਆ ਵੱਡਾ ਖ਼ੁਲਾਸਾ ਪੰਜਾਬ ਸਰਕਾਰ ਨੇ ਕਿਹਾ ਕਿ 500 ਵੈਂਟੀਲੇਂਟਰਾਂ ਦੀ ਮੰਗ ਅੱਜ ਕੇਂਦਰ ਕੋਲ ਰੱਖੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰਬਲੈਕ ਫੰਗਸ ਦੀ ਦਵਾਈ ਦੇ ਆਦੇਸ਼ ਦਿੱਤੇ ਗਏ ਹਨ। 1 ਜੂਨ ਤੋਂ ਵੈਕਸੀਨ ਲਗਾਉਣ ਨੂੰ ਲੈ ਕੇ ਵੀ ਐਲਾਨ ਕੀਤੇ ਗਏ ਹਨ। 18 ਤੋਂ 45 ਸਾਲ ਦੇ ਲੋਕਾਂ ਨੂੰ ਵੈਕਸੀਨ ਲਾਉਣ ਦੇ ਹੁਕਮ ਦਿੱਤੇ ਗਏ ਹਨ। ਦੁਕਾਨਦਾਰਾਂ ,ਹਸਪਤਾਲਾਂ , ਮੁਲਾਜ਼ਮਾਂ , ਡਿਲੀਵਰੀ ਬੁਆਏ, ਰੇਹੜੀ ਵਾਲਿਆਂ ਨੂੰ ਪਹਿਲ ਦੇ ਅਧਾਰ 'ਤੇ ਵੈਕਸੀਨ ਲਗਾਉਣ ਦੇ ਹੁਕਮ ਦਿੱਤੇ ਹਨ। -PTCNews


Top News view more...

Latest News view more...

PTC NETWORK