Lohri 2021 : ਜਾਣੋਂ ਕਿਉਂ ਮਨਾਇਆ ਜਾਂਦਾ ਹੈ ਲੋਹੜੀ ਦਾ ਤਿਓਹਾਰ , ਆਖਿਰ ਕੌਣ ਸੀ ਦੁੱਲਾ ਭੱਟੀ ?
Lohri 2021 : ਜਾਣੋਂ ਕਿਉਂ ਮਨਾਇਆ ਜਾਂਦਾ ਹੈ ਲੋਹੜੀ ਦਾ ਤਿਓਹਾਰ , ਆਖਿਰ ਕੌਣ ਸੀ ਦੁੱਲਾ ਭੱਟੀ ?:ਚੰਡੀਗੜ੍ਹ : ਪੰਜਾਬ ਤਿਉਹਾਰਾਂ ਦਾ ਦੇਸ਼ ਹੈ ,ਇਥੇ ਹਰ ਰੁੱਤ-ਮੌਸਮ ਨਾਲ ਸਬੰਧਤ ਤਿਓਹਾਰ ਸਾਲ ਵਿਚ ਆਉਂਦੇ ਰਹਿੰਦੇ ਹਨ। ਇਹ ਤਿਓਹਾਰ ਲੋਕਾਂ ਦੇ ਦਿਲਾਂ ਤੇ ਜੀਵਨ ਨੂੰ ਖੁਸ਼ੀਆਂ ,ਆਪਸੀ ਏਕਤਾ ਤੇ ਸਰਭ ਸਾਂਝੀਵਾਲਤਾ ਨਾਲ ਭਰਦੇ ਰਹਿੰਦੇ ਹਨ। ਜਨਵਰੀ ਦਾ ਮਹੀਨਾ ਚੜਦੇ ਸਾਰ ਹੀ ਤਿਉਹਾਰ ਸ਼ੁਰੂ ਹੋ ਜਾਂਦੇ ਹਨ। ਇਨ੍ਹਾਂ ਤਿਉਹਾਰਾਂ ਵਿਚੋਂ ਸਭ ਤੋਂ ਪਹਿਲਾਂ ਲੋਹੜੀ ਦਾ ਤਿਉਹਾਰ ਆਉਂਦਾ ਹੈ।
[caption id="attachment_465724" align="aligncenter" width="300"]
Lohri 2021 : ਜਾਣੋਂ ਕਿਉਂ ਮਨਾਇਆ ਜਾਂਦਾ ਹੈ ਲੋਹੜੀ ਦਾ ਤਿਓਹਾਰ , ਆਖਿਰ ਕੌਣ ਸੀ ਦੁੱਲਾ ਭੱਟੀ ?[/caption]
ਪੜ੍ਹੋ ਹੋਰ ਖ਼ਬਰਾਂ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ
ਲੋਹੜੀ ਪੋਹ ਮਹੀਨੇ ਦਾ ਪ੍ਰਸਿੱਧ ਤਿਉਹਾਰ ਹੈ, ਇਹ ਪੋਹ ਮਹੀਨੇ ਦੀ ਅਖੀਰਲੀ ਦਿਨ 13 ਜਨਵਰੀ ਨੂੰ ਮਨਾਇਆ ਜਾਂਦਾ ਹੈ। ਲੋਹੜੀ ਤੋਂ ਅਗਲੇ ਦਿਨ ਮਾਘ ਮਹੀਨੇ ਦੀ ਸੰਗਰਾਂਦ ਹੁੰਦੀ ਹੈ। ਇਸ ਦਿਨ ਮਾਘੀ ਦਾ ਤਿਉਹਾਰ ਹੁੰਦਾ ਹੈ। ਇਸ ਮਹੀਨੇ ਫ਼ਸਲਾਂ ਦੀ ਬਿਜਾਈ ਤਕਰੀਬਨ-ਤਕਰੀਬਨ ਹੋ ਚੁੱਕੀ ਹੁੰਦੀ ਹੈ। ਹੁਣ ਗੱਲ ਕਰਦੇ ਹਾਂ ਲੋਹੜੀ ਦੇ ਇਤਿਹਾਸ ਦੀ ,ਕਿ ਲੋਹੜੀ ਕਿਉਂ ਮਨਾਈ ਜਾਂਦੀ ਹੈ। ਅਸੀਂ ਜਦੋਂ ਲੋਹੜੀ ਮਨਾਉਂਦੇ ਹਾਂ ਤਾਂ ਦੁੱਲਾ ਭੱਟੀ ਦਾ ਜ਼ਿਕਰ ਜ਼ਰੂਰ ਹੁੰਦਾ ਹੈ। ਆਓ ਜਾਂਦੇ ਹਾਂ ਕਿ ਦੁੱਲਾ ਭੱਟੀ ਕੌਣ ਸੀ।
[caption id="attachment_465722" align="aligncenter" width="300"]
Lohri 2021 : ਜਾਣੋਂ ਕਿਉਂ ਮਨਾਇਆ ਜਾਂਦਾ ਹੈ ਲੋਹੜੀ ਦਾ ਤਿਓਹਾਰ , ਆਖਿਰ ਕੌਣ ਸੀ ਦੁੱਲਾ ਭੱਟੀ ?[/caption]
ਲੋਹੜੀ ਦਾ ਇਤਿਹਾਸ ਅਕਬਰ ਬਾਦਸ਼ਾਹ ਦੇ ਸਮੇਂ ‘ਦੁੱਲਾ ਭੱਟੀ’ ਨਾਂਅ ਦੇ ਕਿਰਦਾਰ ਨਾਲ ਵੀ ਜੋੜਿਆ ਜਾਂਦਾ ਹੈ, ਜੋ ਉਸ ਸਮੇਂ ਅਮੀਰ ਲੋਕਾਂ ਨੂੰ ਲੁੱਟ ਕੇ ਸਾਰਾ ਧਨ ਗ਼ਰੀਬਾਂ ਵਿਚ ਵੰਡ ਦਿੰਦਾ ਸੀ। ਇੱਕ ਵਾਰ ਉਸ ਨੇ ਅਗਵਾਕਾਰਾਂ ਦੇ ਚੁੰਗਲ ਵਿਚੋਂ ਇਕ ਲੜਕੀ ਨੂੰ ਛੁਡਾਇਆ ਤੇ ਆਪਣੀ ਧਰਮ ਦੀ ਧੀ ਬਣਾ ਲਿਆ ਸੀ। ਇਹ ਵੀ ਕਿਹਾ ਜਾਂਦਾ ਹੈ ਕਿ ਉਸ ਸਮੇਂ ਕਿਸੇ ਗ਼ਰੀਬ ਬ੍ਰਾਹਮਣ ਦੀਆਂ ਸੁੰਦਰੀ ਤੇ ਮੁੰਦਰੀ ਨਾਂਅ ਦੀਆਂ ਦੋ ਬਹੁਤ ਖੂਬਸੂਰਤ ਧੀਆਂ ਸਨ, ਜਿਨ੍ਹਾਂ ਦੀ ਮੰਗਣੀ ਹੋ ਚੁੱਕੀ ਸੀ।ਉਸ ਸਮੇਂ ਦੇ ਹਾਕਮ ਨੇ ਆਪਣੀ ਬੁਰੀ ਨਜ਼ਰ ਇਨ੍ਹਾਂ ਲੜਕੀਆਂ ‘ਤੇ ਰੱਖ ਲਈ ਸੀ।
[caption id="attachment_465721" align="aligncenter" width="300"]
Lohri 2021 : ਜਾਣੋਂ ਕਿਉਂ ਮਨਾਇਆ ਜਾਂਦਾ ਹੈ ਲੋਹੜੀ ਦਾ ਤਿਓਹਾਰ , ਆਖਿਰ ਕੌਣ ਸੀ ਦੁੱਲਾ ਭੱਟੀ ?[/caption]
ਜਿਸ ਤੋਂ ਬਾਅਦ ਦੁੱਲੇ ਭੱਟੀ ਨੇ ਕੁੜੀਆਂ ਦੇ ਵਿਆਹ ਕਰਵਾਉਣ ਦਾ ਵਚਨ ਦਿੱਤਾ। ਲੜਕੀਆਂ ਦੇ ਸਹੁਰੇ ਹਾਕਮਾਂ ਤੋਂ ਡਰਦੇ ਮਾਰੇ ਰਾਤ ਨੂੰ ਵਿਆਹ ਕਰਨ ਲਈ ਕਹਿਣ ਲੱਗੇ। ਦੁੱਲੇ ਭੱਟੀ ਨੇ ਲਾਗਲੇ ਪਿੰਡਾਂ ਵਿਚੋਂ ਦਾਨ ਦੇ ਰੂਪ ਵਿਚ ਗੁੜ, ਸ਼ੱਕਰ, ਬਾਲਣ, ਦਾਣੇ ਇਕੱਠੇ ਕੀਤੇ ਅਤੇ ਆਪਣੇ ਹੱਥੀਂ ਲੜਕੀਆਂ ਦੇ ਵਿਆਹ ਕੀਤੇ ‘ਤੇ ਸੇਰ-ਸੇਰ ਸ਼ੱਕਰ ਪਾਈ। ਉਸ ਦਿਨ ਤੋਂ ਇਸੇ ਤਰ੍ਹਾਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ। ਦੁੱਲਾ ਭੱਟੀ ਏਨਾ ਮਸ਼ਹੂਰ ਹੋ ਗਿਆ ਕਿ ਅੱਜ ਵੀ ਜਦ ਬੱਚੇ ਘਰਾਂ ਵਿਚੋਂ ਲੋਹੜੀ ਮੰਗਦੇ ਹਨ ਤਾਂ ਇਹ ਗੀਤ ਜ਼ਰੂਰ ਗਾਉਂਦੇ ਹਨ।
ਸੁੰਦਰ ਮੁੰਦਰੀਏ-ਹੋ!
ਤੇਰਾ ਕੌਣ ਵਿਚਾਰਾ-ਹੋ!
ਦੁੱਲਾ ਭੱਟੀ ਵਾਲਾ-ਹੋ!
ਦੁੱਲੇ ਨੇ ਧੀ ਵਿਆਈ-ਹੋ!
ਸੇਰ ਸ਼ੱਕਰ ਪਾਈ-ਹੋ!….
[caption id="attachment_465718" align="aligncenter" width="300"]
Lohri 2021 : ਜਾਣੋਂ ਕਿਉਂ ਮਨਾਇਆ ਜਾਂਦਾ ਹੈ ਲੋਹੜੀ ਦਾ ਤਿਓਹਾਰ , ਆਖਿਰ ਕੌਣ ਸੀ ਦੁੱਲਾ ਭੱਟੀ ?[/caption]
ਲੋਹੜੀ ਤੋਂ 10-15 ਦਿਨ ਪਹਿਲਾਂ ਮੁੰਡੇ ਕੁੜੀਆਂ ਟੋਲੀਆਂ ਬਣਾ ਕੇ ਘਰਾਂ ਵਿਚ ਜਾ ਕੇ ਲੋਹੜੀ ਮੰਗਦੇ ਹਨ ਤੇ ਲੋਹੜੀ ਨਾਲ ਸਬੰਧਿਤ ਗੀਤ ਗਾਉਂਦੇ ਹਨ ਕਿ :
ਦੇਹ ਮਾਈ ਪਾਥੀ, ਤੇਰਾ ਪੁੱਤ ਚੜ੍ਹੇਗਾ ਹਾਥੀ।
ਦੇਹ ਮਾਈ ਲੋਹੜੀ, ਤੇਰਾ ਪੁੱਤ ਚੜ੍ਹੇਗਾ ਘੋੜੀ।
ਤਿਲ ਰੋੜੀ= ਤਿਲੋੜੀ
ਜਦ ਕੋਈ ਘਰ ਵਾਲਾ ਲੋਹੜੀ ਦੇਣ ਵਿਚ ਦੇਰ ਕਰਦਾ ਹੈ ਤਾਂ ਕਾਹਲ ਨੂੰ ਦਰਸਾਉਂਦੀਆਂ ਹੋਈਆਂ ਇਹ ਸਤਰਾਂ ਗਾਈਆਂ ਜਾਂਦੀਆਂ ਹਨ।
ਸਾਡੇ ਪੈਰਾਂ ਹੇਠ ਰੋੜ, ਸਾਨੂੰ ਛੇਤੀ ਛੇਤੀ ਤੋਰ।
ਸਾਡੇ ਪੈਰਾਂ ਹੇਠ ਸਲਾਈਆਂ, ਅਸੀਂ ਕਿਹੜੇ ਵੇਲੇ ਦੀਆਂ ਆਈਆਂ।
[caption id="attachment_465727" align="aligncenter" width="300"]
Lohri 2021 : ਜਾਣੋਂ ਕਿਉਂ ਮਨਾਇਆ ਜਾਂਦਾ ਹੈ ਲੋਹੜੀ ਦਾ ਤਿਓਹਾਰ , ਆਖਿਰ ਕੌਣ ਸੀ ਦੁੱਲਾ ਭੱਟੀ ?[/caption]
ਜਦ ਕੋਈ ਘਰ ਵਾਲਾ ਫਿਰ ਵੀ ਲੋਹੜੀ ਨਾ ਦੇਵੇ ਤਾਂ ਇਹ ਟੋਲੀਆਂ ਇਹ ਗਾਉਂਦੀਆਂ ਹੋਈਆਂ ਅਗਲੇ ਘਰ ਲਈ ਰਵਾਨਾ ਹੋ ਜਾਂਦੀਆਂ ਹਨ।
ਹੁੱਕਾ ਬਈ ਹੁੱਕਾ, ਇਹ ਘਰ ਭੁੱਖਾ।
ਲੋਹੜੀ ਦਾ ਤਿਓਹਾਰ ਕਾਫੀ ਪੁਰਾਣੇ ਸਮੇਂ ਤੋ ਮਨਾਇਆ ਜਾਂਦਾ ਹੈ। ਜਿਸ ਘਰ ਮੁੰਡਾ ਜੰਮਿਆ ਹੋਵੇ ਜਾਂ ਨਵ-ਵਿਆਹੀ ਵਹੁਟੀ ਆਈ ਹੋਵੇ, ਉਸ ਘਰ ਵਿੱਚ ਪਹਿਲੀ ਲੋਹੜੀ ਨੂੰ ਬੜੇ ਹੀ ਚਾਅ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਸ ਘਰ ਵੱਲੋਂ ਪਾਥੀਆਂ ਤੇ ਲੱਕੜੀਆਂ ਦੀ ਅੱਗ ਬਾਲ਼ੀ ਜਾਂਦੀ ਹੈ ਤੇ ਸਾਰੇ ਲੋਕ ਉਸ ਅੱਗ ਦੁਆਲੇ ਇਕੱਠੇ ਹੋ ਜਾਂਦੇ ਹਨ। ਉਸ ਘਰ ਵੱਲੋਂ ਵੇਹੜੇ, ਗੁਆਂਢੀਆਂ, ਸਕੇ ਸਬੰਧੀਆਂ ਵਿੱਚ ਲੋਹੜੀ ਵੰਡੀ ਜਾਂਦੀ ਹੈ। ਉਹ ਅੱਗ ਵਿੱਚ ਤਿੱਲ ਸੁੱਟ ਕੇ ਬੋਲਦੇ ਹਨ ਕਿ…..
ਈਸ਼ਰ ਆ, ਦਲਿੱਦਰ ਜਾ
ਦਲਿੱਦਰ ਦੀ ਜੜ੍ਹ ਚੁੱਲ੍ਹੇ ਪਾ।
[caption id="attachment_465723" align="aligncenter" width="300"]
Lohri 2021 : ਜਾਣੋਂ ਕਿਉਂ ਮਨਾਇਆ ਜਾਂਦਾ ਹੈ ਲੋਹੜੀ ਦਾ ਤਿਓਹਾਰ , ਆਖਿਰ ਕੌਣ ਸੀ ਦੁੱਲਾ ਭੱਟੀ ?[/caption]
ਅੱਗ ਵਿਚ ਤਿੱਲ ਸੁੱਟਦੇ ਸਮੇਂ ਇਹ ਧਾਰਨਾ ਹੁੰਦੀ ਹੈ ਕਿ ਜਿੰਨੇ ਤਿਲ ਜਠਾਣੀ ਅੱਗ ਵਿਚ ਸੁੱਟੇਗੀ, ਉਨ੍ਹੇ ਹੀ ਦਰਾਣੀ ਮੁੰਡੇ ਜੰਮੇਗੀ। ਲੋਹੜੀ ਵਾਲੇ ਦਿਨ ਸਰੋਂ ਦਾ ਸਾਗ, ਮੱਕੀ ਦੀ ਰੋਟੀ, ਮੂਲੀ, ਗੰਨੇ, ਮੂੰਗਫਲੀ, ਰਿਉੜੀਆਂ, ਗੱਚਕ, ਭੁੱਗਾ, ਖਿੱਲਾਂ, ਖਜੂਰਾਂ, ਗੰਨੇ ਦੇ ਰਸ ਤੇ ਖਿਚੜੀ ਬਣਾਈ ਜਾਂਦੀ ਹੈ। ਅਗਲੇ ਦਿਨ ਮਾਘੀ ‘ਤੇ ਖਾਧੀ ਜਾਂਦੀ ਹੈ। ਇਸੇ ਲਈ ਆਖਦੇ ਹਨ ਕਿ ‘ਪੋਹ ਰ੍ਹਿੰਨੀ ਮਾਘ ਖਾਧੀ’। ਅੱਜ -ਕੱਲ ਇਹ ਲੋਹੜੀ ਦਾ ਤਿਉਹਾਰ ਸਿਰਫ ਸਕੂਲਾਂ ਕਾਲਜਾਂ ਦੇ ਮੰਚਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ।
-PTCNews