CBI ਦੀ ਵੱਡੀ ਕਾਰਵਾਈ: ਸਿਸੋਦੀਆ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ, ਦੇਸ਼ ਛੱਡਣ 'ਤੇ ਰੋਕ
ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (CBI ) ਨੇ ਦਿੱਲੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਦੌਰਾਨ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਸਿਸੋਦੀਆ ਸਮੇਤ 13 ਮੁਲਜ਼ਮਾਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਸ਼ਨੀਵਾਰ ਨੂੰ ਮਾਮਲੇ 'ਚ ਪੁੱਛਗਿੱਛ ਸ਼ੁਰੂ ਕੀਤੀ ਅਤੇ ਤਿੰਨ ਦੋਸ਼ੀਆਂ ਦੇ ਬਿਆਨ ਦਰਜ ਕੀਤੇ। ਸੀਬੀਆਈ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਸਿਸੋਦੀਆ ਸਮੇਤ 15 ਲੋਕਾਂ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਸੀਬੀਆਈ ਹੈੱਡਕੁਆਰਟਰ ਬੁਲਾ ਕੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ। ਦੱਸ ਦੇਈਏ ਕਿ ਲੁੱਕਆਊਟ ਨੋਟਿਸ ਜਾਰੀ ਹੋਣ ਤੋਂ ਠੀਕ ਪਹਿਲਾਂ ਮਨੀਸ਼ ਸਿਸੋਦੀਆ ਨੇ ਇੱਕ ਟਵੀਟ ਕੀਤਾ ਸੀ ਜਿਸ ਵਿੱਚ ਉਨ੍ਹਾਂ ਨੇ ਪੀਐਮ ਮੋਦੀ ਦਾ ਇੱਕ ਪੁਰਾਣਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਵਿੱਚ ਪੀਐਮ ਮੋਦੀ ਸੀਬੀਆਈ ਛਾਪੇਮਾਰੀ ਨੂੰ ਲੈ ਕੇ ਤਤਕਾਲੀ ਯੂਪੀਏ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ, ਉਹ ਕਹਿ ਰਹੇ ਹਨ ਕਿ ਸੀਬੀਆਈ ਦੀ ਛਾਪੇਮਾਰੀ ਗੁਜਰਾਤ ਨੂੰ ਬਦਨਾਮ ਕਰਨ ਲਈ ਕੀਤੀ ਜਾ ਰਹੀ ਹੈ। ਸਰਕਾਰ ਏਜੰਸੀ ਦੀ ਵਰਤੋਂ ਕਰ ਰਹੀ ਹੈ। ਇਸ ਨੂੰ ਸਾਂਝਾ ਕਰਦੇ ਹੋਏ ਸਿਸੋਦੀਆ ਨੇ ਲਿਖਿਆ - "ਇਹ ਦੇਖਦੇ ਹੋਏ ਕਿ ਹੌਲੀ ਹੌਲੀ, ਮੌਸਮ ਵੀ ਬਦਲਦੇ ਰਹਿੰਦੇ ਹਨ, ਤੁਹਾਡੀ ਰਫਤਾਰ ਨਾਲ, ਹਵਾਵਾਂ ਵੀ ਹੈਰਾਨ ਹਨ ਸਰ।"
ਇਸ ਲੁਕਆਊਟ ਸਰਕੂਲਰ ਨੂੰ ਸਿਸੋਦੀਆ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਹੁਣ ਇਹ ਲੋਕ ਦੇਸ਼ ਛੱਡ ਕੇ ਨਹੀਂ ਜਾ ਸਕਣਗੇ ਅਤੇ ਜੇਕਰ ਉਨ੍ਹਾਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਹਿਰਾਸਤ 'ਚ ਵੀ ਲਿਆ ਜਾ ਸਕਦਾ ਹੈ। ਮਨੀਸ਼ ਸਿਸੋਦੀਆ ਦਾ ਟਵੀਟ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲੁੱਕ ਆਊਟ ਸਰਕੂਲਰ ਜਾਰੀ ਹੋਣ 'ਤੇ ਟਵੀਟ ਕਰ ਕਿਹਾ ਕਿ ਤੁਹਾਡੀਆਂ ਸਾਰੀਆਂ ਛਾਪੇਮਾਰੀਆਂ ਫ਼ੇਲ੍ਹ ਹੋ ਗਈਆਂ, ਇਕ ਵੀ ਪੈਸੇ ਦੀ ਹੇਰਾਫੇਰੀ ਨਹੀਂ ਮਿਲੀ। ਹੁਣ ਤੁਸੀ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ ਕਿ ਮਨੀਸ਼ ਸਿਸੋਦੀਆ ਨਹੀਂ ਮਿਲ ਰਿਹਾ। ਇਹ ਕੀ ਨੌਟੰਕੀ ਹੈ ਮੋਦੀ ਜੀ? ਮੈਂ ਸ਼ਰੇਆਮ ਦਿੱਲੀ 'ਚ ਘੁੰਮ ਰਿਹਾ ਹਾਂ, ਦੱਸੋ ਕਿੱਥੇ ਜਾਣਾ ਹੈ?CBI छापों के बारे में मोदी जी के इस बयान को ज़रूर सुने. अगर नहीं सुना तो आप एक बहुत बड़े सच को जानने से वंचित रह जाएँगे. https://t.co/6HptTsnVRH — Manish Sisodia (@msisodia) August 21, 2022
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 20 ਅਗਸਤ ਦੀ ਸਵੇਰ ਨੂੰ ਸੀਬੀਆਈ ਦੀ ਟੀਮ ਨੇ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਸੀ। ਇਹ ਛਾਪੇਮਾਰੀ ਕਰੀਬ 14 ਘੰਟੇ ਚੱਲੀ। ਇਸ ਦੌਰਾਨ ਸੀਬੀਆਈ ਨੇ ਕਿਹਾ ਕਿ ਸਿਸੋਦੀਆ ਅਤੇ ਬਾਕੀ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਨੀਤੀ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਜਿਸ ਤਹਿਤ ਇਹ ਛਾਪੇਮਾਰੀ ਕੀਤੀ ਗਈ। ਹਾਲਾਂਕਿ ਛਾਪੇਮਾਰੀ ਤੋਂ ਬਾਅਦ ਕੀ ਸਾਹਮਣੇ ਆਇਆ, ਇਹ ਏਜੰਸੀ ਵੱਲੋਂ ਸਪੱਸ਼ਟ ਨਹੀਂ ਕੀਤਾ ਗਿਆ। -PTC Newsआपकी सारी रेड फैल हो गयी, कुछ नहीं मिला, एक पैसे की हेरा फेरी नहीं मिली, अब आपने लुक आउट नोटिस जारी किया है कि मनीष सिसोदिया मिल नहीं रहा। ये क्या नौटंकी है मोदी जी? मैं खुलेआम दिल्ली में घूम रहा हूँ, बताइए कहाँ आना है? आपको मैं मिल नहीं रहा?
— Manish Sisodia (@msisodia) August 21, 2022