ਲੋਕਾਂ ਨੂੰ ਅੱਜ ਮਹਿੰਗਾਈ ਦੀ ਦੋਹਰੀ ਮਾਰ, ਘਰੇਲੂ ਰਸੋਈ ਗੈਸ ਸਿਲੰਡਰ ਦੀ ਵਧੀ ਕੀਮਤ
LPG Price Hike: ਲੋਕਾਂ ਨੂੰ ਅੱਜ ਮਹਿੰਗਾਈ ਦੀ ਦੋਹਰੀ ਮਾਰ ਝੱਲਣੀ ਪਈ ਹੈ। ਪੈਟਰੋਲ-ਡੀਜ਼ਲ ਦੇ ਨਾਲ-ਨਾਲ ਹੁਣ ਘਰੇਲੂ ਰਸੋਈ ਗੈਸ ਸਿਲੰਡਰ (ਐਲ.ਪੀ.ਜੀ.) ਦੀਆਂ ਕੀਮਤਾਂ ਕਰੀਬ ਪੰਜ ਮਹੀਨਿਆਂ ਬਾਅਦ ਵਧਾਈਆਂ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਹਨ, ਜਿਸ ਵਿੱਚ 50 ਰੁਪਏ ਦਾ ਵਾਧਾ ਹੋਇਆ ਹੈ। ਰੂਸ-ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਦਾ ਅਸਰ ਹੁਣ ਘਰੇਲੂ ਪੱਧਰ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਘਰੇਲੂ ਗੈਸ ਸਿਲੰਡਰ (LPG ਸਿਲੰਡਰ) ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਕੰਪਨੀਆਂ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਤੋਂ ਕੁਝ ਦਿਨ ਪਹਿਲਾਂ ਵੱਡੀਆਂ ਦੁੱਧ ਕੰਪਨੀਆਂ ਨੇ ਦੁੱਧ ਦੇ ਰੇਟ 2-5 ਰੁਪਏ ਪ੍ਰਤੀ ਲੀਟਰ ਵਧਾ ਦਿੱਤੇ ਸਨ। ਇਸ ਤਰ੍ਹਾਂ ਨਾਲ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। ਦੱਸਣਯੋਗ ਹੈ ਕਿ ਯੂਪੀ ਸਮੇਤ ਪੰਜ ਰਾਜਾਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੰਪਨੀਆਂ ਨੇ ਲਗਭਗ ਪੰਜ ਮਹੀਨਿਆਂ ਤੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਸੀ। ਇਸ ਤੋਂ ਪਹਿਲਾਂ, 6 ਅਕਤੂਬਰ, 2021 ਨੂੰ, ਐਲਪੀਜੀ ਦੀਆਂ ਕੀਮਤਾਂ ਵਿੱਚ ਆਖਰੀ ਬਦਲਾਅ ਕੀਤਾ ਗਿਆ ਸੀ। ਚੋਣਾਂ ਤੋਂ ਬਾਅਦ ਕੰਪਨੀਆਂ ਨੇ ਇੱਕ ਵਾਰ ਫਿਰ ਐਲਪੀਜੀ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਵੀ ਪੜ੍ਹੋ: Petrol Diesel Price Hike: 137 ਦਿਨਾਂ ਬਾਅਦ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਇਸ ਤੋਂ ਕੁਝ ਦਿਨ ਪਹਿਲਾਂ ਵੱਡੀਆਂ ਦੁੱਧ ਕੰਪਨੀਆਂ ਨੇ ਦੁੱਧ ਦੇ ਰੇਟ 2-5 ਰੁਪਏ ਪ੍ਰਤੀ ਲੀਟਰ ਵਧਾ ਦਿੱਤੇ ਸਨ। ਇਸ ਤਰ੍ਹਾਂ ਨਾਲ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਆਏ ਹਨ। ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 976 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਕੋਲਕਾਤਾ 'ਚ ਇਸ ਦੀ ਕੀਮਤ 926 ਰੁਪਏ ਸੀ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ LPG ਸਿਲੰਡਰ ਦੀ ਕੀਮਤ 987.5 ਰੁਪਏ ਹੋ ਗਈ ਹੈ। ਪਟਨਾ 'ਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 1047.5 ਰੁਪਏ ਹੋ ਗਈ ਹੈ। -PTC News