ਲੁਧਿਆਣਾ: ਲੜਕੀ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਵੱਲੋਂ ਹੰਗਾਮਾ
ਲੁਧਿਆਣਾ: ਲੁਧਿਆਣਾ ਦੇ ਉਪਕਾਰ ਨਗਰ ਇਲਾਕੇ ਦੇ ਵਿੱਚ ਘਰ ਦੇ ਵਿਚ ਕੰਮ ਕਰਨ ਵਾਲੀ 14 ਸਾਲਾ ਕੁੜੀ ਨੇ ਸ਼ੱਕੀ ਹਾਲਾਤਾਂ ਦੇ ਵਿੱਚ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਮਾਮਲਾ ਦੱਬਣ ’ਤੇ ਇਲਜ਼ਾਮ ਲਗਾਏ ਹਨ। ਇਸ ਤੋਂ ਇਲਾਵਾ ਵੱਡੀ ਤਦਾਦ ਵਿੱਚ ਇਕੱਠੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਕੋਠੀ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ ਗਿਆ ਕਿ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ। ਇਲਾਕੇ ਵਿੱਚ ਮਾਹੌਲ ਤਣਾਅਪੂਰਨ ਪਰਿਵਾਰ ਵੱਲੋਂ ਹੰਗਾਮਾ ਕਾਰਨ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਤਣਾਅਪੂਰਨ ਹੁੰਦਿਆਂ ਦੇਖ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਘਰ ਦੇ ਅੰਦਰ ਜਾਣ ਦੀ ਜ਼ਿੱਦ ’ਤੇ ਅੜੇ ਹੋਏ ਹਨ ਜਦੋਂ ਕਿ ਪੁਲਿਸ ਅਧਿਕਾਰੀ ਨੇ ਮੌਕੇ ’ਤੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਮਾਰ ਕੇ ਜਾਣਬੁੱਝ ਕੇ ਫਾਹੇ ਉੱਤੇ ਟੰਗ ਦਿੱਤਾ ਗਿਆ ਤਾਂ ਕਿ ਉਹ ਖੁਦਕੁਸ਼ੀ ਲੱਗੇ। ਪਰਿਵਾਰ ਨੇ ਕਈ ਤਰ੍ਹਾਂ ਦੇ ਗੰਭੀਰ ਇਲਜ਼ਾਮ ਲਗਾਏ ਹਨ। ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਲਗਾਏ ਗੰਭੀਰ ਇਲਜ਼ਾਮ ਪੀੜਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਪਿਛਲੇ ਤਿੰਨ ਸਾਲ ਤੋਂ ਇਸ ਕੋਠੀ ਵਿੱਚ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਮਾਰ ਕੇ ਫਾਹੇ ਉੱਤੇ ਟੰਗ ਦਿੱਤਾ ਗਿਆ। ਏਸੀਪੀ ਹਰੀਸ਼ ਬਹਿਲ ਨੇ ਦੱਸਿਆ ਕਿ ਖੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ ਪਰ ਇਸਦੇ ਬਾਵਜੂਦ ਉਹ ਪੂਰੇ ਮਾਮਲੇ ਦੀ ਜਾਂਚ ਡੂੰਘਾਈ ਨਾਲ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਫਿਲਹਾਲ ਜਾਂਚ ਸ਼ੁਰੂ ਹੋਈ ਹੈ ਇਸ ਕਰਕੇ ਹਾਲੇ ਕੁਝ ਵੀ ਕਹਿਣਾ ਸਹੀ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਜਾਂਚ ਵਿੱਚ ਜੋ ਵੀ ਮੁਲਜ਼ਮ ਹੋਵੇਗਾ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ:ਪ੍ਰਸਿੱਧ ਗਾਇਕ ਭੁਪਿੰਦਰ ਸਿੰਘ ਦਾ ਦਿਹਾਂਤ, ਮੁੰਬਈ ਦੇ ਹਸਪਤਾਲ 'ਚ ਲਏ ਆਖਰੀ ਸਾਹ -PTC News