ਲੁਧਿਆਣਾ ਪੁਲਿਸ ਨੂੰ ਜੱਗੂ ਭਗਵਾਨਪੂਰੀਆ ਦਾ 7 ਦਿਨਾਂ ਰਿਮਾਂਡ ਹਾਸਿਲ
ਲੁਧਿਆਣਾ, 10 ਅਕਤੂਬਰ: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਬਲਦੇਵ ਚੌਧਰੀ ਦੇ ਬਿਆਨਾਂ ਤੋਂ ਬਾਅਦ ਪ੍ਰੋਡਕਸ਼ਨ ਵਾਰੰਟ 'ਤੇ ਗੈਂਗਸਟਰ ਜੱਗੂ ਭਗਵਾਨਪੂਰੀਆ ਨੂੰ ਲੁਧਿਆਣਾ ਲਿਆਂਦਾ ਗਿਆ ਅਤੇ ਪੁਲਿਸ ਨੂੰ ਉਸਦਾ 7 ਦਿਨਾਂ ਦਾ ਰਿਮਾਂਡ ਸੌਂਪ ਦਿੱਤਾ ਗਿਆ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਲੁਧਿਆਣਾ ਪੁਲਿਸ ਵੱਲੋਂ ਬਲਦੇਵ ਚੌਧਰੀ ਅਤੇ ਉਸ ਦੇ ਸਾਥੀਆਂ ਨੂੰ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਦੀ ਨਿਸ਼ਾਨਦੇਹੀ ਅਤੇ ਪੁੱਛਗਿੱਛ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਮ ਵੀ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਵਿੱਚ ਡੂੰਘਾਈ ਨਾਲ ਜਾਂਚ ਕਰਨ ਨੂੰ ਲੈ ਕੇ ਹੁਣ ਲੁਧਿਆਣਾ ਦੀ ਪੁਲਿਸ ਵੱਲੋਂ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਹੈ। ਕਾਬਿਲੇਗਰ ਹੈ ਕੇ ਲੁਧਿਆਣਾ 'ਚ ਇਕ ਕਤਲ ਮਾਮਲੇ 'ਚ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਨੂੰ ਵੀ ਸੀ.ਆਈ.ਏ. ਸਟਾਫ਼ ਵੱਲੋਂ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ 14 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ ਅਤੇ ਹੁਣ ਇਕ ਹੋਰ ਮਾਮਲੇ ਦੇ ਅੰਦਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੀ ਰਿਮਾਂਡ 'ਤੇ ਲੈ ਆਇਆ ਗਿਆ ਹੈ। ਇਹ ਵੀ ਪੜ੍ਹੋ: ਖੇਤੀ ਮੰਤਰੀ ਨੇ ਵਾਤਾਵਰਣ ਦੀ ਸੰਭਾਲ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਹਿਯੋਗ ਮੰਗਿਆ ਇਸ ਤੋਂ ਪਹਿਲਾਂ ਜੱਗੂ ਭਗਵਾਨਪੂਰੀਆ ਨੂੰ ਕੁੱਝ ਦਿਨ ਪਹਿਲਾਂ ਹੀ ਤਰਨਤਾਰਨ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਜਿੱਥੋਂ ਉਸ ਨੂੰ 5 ਦਿਨ ਦੇ ਲਈ ਬਟਾਲਾ ਪੁਲਿਸ ਨੇ ਰਿਮਾਂਡ 'ਤੇ ਲਿਆ ਸੀ। ਲਾਰੈਂਸ ਪਹਿਲਾਂ ਹੀ ਲੁਧਿਆਣਾ ਪੁਲਿਸ ਦੀ ਰਿਮਾਂਡ 'ਤੇ ਹੈ ਅਤੇ ਹੁਣ ਪੁਲਿਸ ਦੋਵਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ। -PTC News