Wed, Apr 16, 2025
Whatsapp

ਲੁਧਿਆਣਾ 'ਚ ਭਾਰੀ ਬਾਰਿਸ਼, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Reported by:  PTC News Desk  Edited by:  Jashan A -- July 24th 2019 01:53 PM
ਲੁਧਿਆਣਾ 'ਚ ਭਾਰੀ ਬਾਰਿਸ਼, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ 'ਚ ਭਾਰੀ ਬਾਰਿਸ਼, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ 'ਚ ਭਾਰੀ ਬਾਰਿਸ਼, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ,ਲੁਧਿਆਣਾ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਇੱਕ ਵਾਰ ਫਿਰ ਲੁਧਿਆਣਾ 'ਚ ਤੇਜ਼ ਬਾਰਿਸ਼ ਹੋਈ।ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ ਪੰਜਾਬ ‘ਚ 24 ਤੋਂ 26 ਜੁਲਾਈ ਤੱਕ ਭਾਰੀ ਮੀਂਹ ਪਵੇਗਾ। ਇਸ ਦੌਰਾਨ ਇਕ ਪਾਸੇ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਪਾਰਾ ਹੇਠਾਂ ਡਿਗੇਗਾ। ਹੋਰ ਪੜ੍ਹੋ: ਬਰਨਾਲਾ 'ਚ ਅਚਾਨਕ ਆਇਆ ਤੇਜ਼ ਤੂਫ਼ਾਨ,ਛਾੲਿਅਾ ਦਿਨ 'ਚ ਹਨੇਰਾ,ਦੇਖੋ ਤਸਵੀਰਾਂ ਇਹ ਮੀਂਹ ਕਿਸਾਨਾਂ ਦੀ ਫਸਲ ਲਈ ਵੀ ਇਹ ਮੀਂਹ ਲਾਹੇਵੰਦ ਹੈ ,ਕਿਉਂਕਿ ਝੋਨੇ ਲਈ ਪਾਣੀ ਦੀ ਬਹੁਤ ਜ਼ਰੂਰਤ ਹੁੰਦੀ ਹੈ।ਇਸ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੀਂਹ ਪੈਣ ਕਾਰਨ ਝੋਨੇ ਦੀ ਫਸਲ ਨੂੰ ਭਰਪੂਰ ਪਾਣੀ ਮਿਲੇਗਾ। ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਖ਼ਬਰਦਾਰ ਕੀਤਾ ਕਿ ਉਹ ਹਰ ਹਾਲਤ ਨਾਲ ਮੁਕਾਬਲਾ ਕਰਨ ਲਈ ਤਿਆਰ ਰਹਿਣ। -PTC News


Top News view more...

Latest News view more...

PTC NETWORK