ਸਾਬਕਾ BJP ਮੰਤਰੀ ਲਕਸ਼ਮੀ ਕਾਂਤ ਸ਼ਰਮਾ ਦੀ ਅੰਤਿਮ ਯਾਤਰਾ 'ਚ ਉਮੜੀ ਹਜ਼ਾਰਾਂ ਲੋਕਾਂ ਦੀ ਭੀੜ
ਮੱਧ ਪ੍ਰਦੇਸ਼ : ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਭਾਵੇਂ ਕੋਰੋਨਾ ਦਾ ਪ੍ਰਭਾਵ ਘੱਟ ਰਿਹਾ ਹੈ ਪਰ ਕੋਰੋਨਾ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ। ਸਾਬਕਾ ਮੰਤਰੀ ਲਕਸ਼ਮੀ ਕਾਂਤ ਸ਼ਰਮਾ ਦੀ ਪਿਛਲੇ ਦਿਨੀਂ ਮੱਧ ਪ੍ਰਦੇਸ਼ ਵਿੱਚ ਮੌਤ ਹੋ ਗਈ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਵਿਦਿਸ਼ਾ ਦੇ ਸਿਰੋਂਜ ਵਿੱਚ ਕੀਤਾ ਗਿਆ ਸੀ। ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ 'ਚ ਨਵਜੋਤ ਸਿੰਧੂ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50 ਹਜ਼ਾਰ ਦਾ ਇਨਾਮ [caption id="attachment_502643" align="aligncenter" width="300"] ਸਾਬਕਾ BJP ਮੰਤਰੀ ਲਕਸ਼ਮੀ ਕਾਂਤ ਸ਼ਰਮਾ ਦੀ ਅੰਤਿਮ ਯਾਤਰਾ 'ਚ ਉਮੜੀ ਹਜ਼ਾਰਾਂ ਲੋਕਾਂ ਦੀ ਭੀੜ[/caption] ਇਸ ਦੌਰਾਨ ਹਜ਼ਾਰਾਂ ਲੋਕ ਇਕੱਠੇ ਹੋਏ, ਨਾ ਕਿਸੇ ਨੇ ਮਾਸਕ ਪਾਇਆ ਅਤੇ ਨਾ ਹੀ ਸਮਾਜਿਕ ਦੂਰੀ ਦਾ ਪਾਲਣ ਹੋਇਆ। ਦੱਸ ਦੇਈਏ ਕਿ ਮੱਧ ਪ੍ਰਦੇਸ਼ ਵਿੱਚ ਸਿਰਫ 10 ਲੋਕਾਂ ਨੂੰ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦੀ ਆਗਿਆ ਹੈ ਪਰ ਸਾਬਕਾ ਮੰਤਰੀ ਦੇ ਸੰਸਕਾਰ ਸਮੇਂ ਅਜਿਹੇ ਨਿਯਮਾਂ ਦੀ ਪਾਲਣਾ ਨਹੀਂ ਹੁੰਦੀ ਵੇਖੀ ਗਈ। [caption id="attachment_502642" align="aligncenter" width="300"] ਸਾਬਕਾ BJP ਮੰਤਰੀ ਲਕਸ਼ਮੀ ਕਾਂਤ ਸ਼ਰਮਾ ਦੀ ਅੰਤਿਮ ਯਾਤਰਾ 'ਚ ਉਮੜੀ ਹਜ਼ਾਰਾਂ ਲੋਕਾਂ ਦੀ ਭੀੜ[/caption] ਇਸ ਮੌਕੇ ਹਜ਼ਾਰਾਂ ਲੋਕ ਉਸ ਨੂੰ ਆਖਰੀ ਵਿਦਾਈ ਦੇਣ ਲਈ ਆਏ, ਜਿਸ ਦੌਰਾਨ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ ਅਤੇ ਕੋਰੋਨਾ ਦੇ ਦਿਸ਼ਾ ਨਿਰਦੇਸ਼ਾਂ ਦੀਆਂ ਧੱਜੀਆਂ ਉਡਾ ਦਿੱਤੀਆਂ ਗਈਆਂ। ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰਨ ਤੋਂ ਬਾਅਦ ਮੱਧ ਪ੍ਰਦੇਸ਼ ਦੀ ਸਥਿਤੀ ਹੁਣ ਕੁਝ ਹੱਦ ਤਕ ਠੀਕ ਹੋ ਗਈ ਹੈ। ਤਾਲਾ ਖੋਲ੍ਹਣ ਦੀ ਪ੍ਰਕਿਰਿਆ ਬੀਤੇ ਦਿਨ ਤੋਂ ਹੀ ਸ਼ੁਰੂ ਕਰ ਦਿੱਤੀ ਗਈ ਹੈ, ਪਰ ਪਹਿਲੇ ਹੀ ਦਿਨ ਇਸ ਤਰ੍ਹਾਂ ਦੀ ਲਾਪ੍ਰਵਾਹੀ ਵੇਖੀ ਗਈ। [caption id="attachment_502641" align="aligncenter" width="259"] ਸਾਬਕਾ BJP ਮੰਤਰੀ ਲਕਸ਼ਮੀ ਕਾਂਤ ਸ਼ਰਮਾ ਦੀ ਅੰਤਿਮ ਯਾਤਰਾ 'ਚ ਉਮੜੀ ਹਜ਼ਾਰਾਂ ਲੋਕਾਂ ਦੀ ਭੀੜ[/caption] ਦੱਸ ਦੇਈਏ ਕਿ ਭਾਜਪਾ ਨੇਤਾ ਲਕਸ਼ਮੀਕਾਂਤ ਸ਼ਰਮਾ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ। 11 ਮਈ ਨੂੰ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਲੰਬੇ ਇਲਾਜ ਤੋਂ ਬਾਅਦ ਵੀ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਹੁਣ ਨੇਤਾ ਦੇ ਅੰਤਮ ਸਸਕਾਰ ਸਮੇਂ ਲੋਕਾਂ ਨੇ ਕੋਵਿਡ ਦਿਸ਼ਾ ਨਿਰਦੇਸ਼ਾਂ ਦੀਆਂ ਧੱਜੀਆਂ ਉਡਾ ਦਿੱਤੀਆਂ। -PTCNews