ਸ੍ਰੀ ਮੁਕਤਸਰ ਸਾਹਿਬ : ਮਾਘੀ ਮੇਲੇ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋ ਰਹੀਆਂ ਨੇ ਨਤਮਸਤਕ
Maghi Mela Sri Mukatsar Sahib : ਮਾਘੀ ਮੇਲੇ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋ ਰਹੀਆਂ ਨੇ ਨਤਮਸਤਕ,ਸ੍ਰੀ ਮੁਕਤਸਰ ਸਾਹਿਬ: 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮੌਕੇ ਅੱਜ ਸਵੇਰ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ ਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।
ਗੁਰੂ ਘਰ ਆਈਆਂ ਸੰਗਤਾਂ ਵਲੋਂ ਇਸ ਮੌਕੇ ਪਵਿੱਤਰ ਸਰੋਵਰ 'ਚ ਆਸਥਾ ਦੀ ਡੁਬਕੀ ਲਾਈ ਜਾ ਰਹੀ ਹੈ।ਮੌਸਮ ਦੇ ਅਚਾਨਕ ਬਦਲੇ ਮਿਜਾਜ਼ ਦੇ ਬਾਵਜੂਦ ਅਮ੍ਰਿਤ ਵੇਲੇ ਤੋਂ ਸੰਗਤ ਦੀ ਵੱਡੀ ਗਿਣਤੀ ਵਿੱਚ ਆਮਦ ਸ਼ੁਰੂ ਹੋ ਗਈ ਹੈ।
ਹੋਰ ਪੜ੍ਹੋ: ਸ੍ਰੀ ਮੁਕਤਸਰ ਸਾਹਿਬ: ਪਿੰਡ ਜਵਾਹਰੇਵਾਲਾ ਵਿਖੇ ਦੋ ਧਿਰਾਂ ਫਿਰ ਆਹਮੋ-ਸਾਹਮਣੇ (ਤਸਵੀਰਾਂ)
ਲੋਹੜੀ ਵਾਲੇ ਦਿਨ ਇਕ ਦਮ ਮੌਸਮ ਬਦਲ ਗਿਆ ਅਤੇ ਕਾਫੀ ਬਾਰਿਸ਼ ਹੋਈ ਪਰ ਮੌਸਮ ਦੀ ਖਰਾਬੀ ਵੀ ਸ਼ਰਧਾ ਨਾ ਘਟਾ ਸਕੀ।ਇਸ ਤੋਂ ਪਹਿਲਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਮਾਘੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਵਿਚ ਵੱਡੀ ਗਿਣਤੀ 'ਚ ਸੰਗਤ ਸ਼ਾਮਿਲ ਹੋਈ।
ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:
-PTC News