ਮਹਾਰਾਣੀ ਪਟਿਆਲਾ ਹੋਈ ਬਾਗ਼ੀ; ਕਾਂਗਰਸ ਦੀ ਸਾਂਸਦ, ਭਾਜਪਾ ਨੂੰ ਸਮਰਥਨ ਦੇਣ ਪਹੁੰਚੀ
ਪਟਿਆਲਾ: ਪਟਿਆਲਾ ਤੋਂ ਕਾਂਗਰਸ ਦੇ ਸਾਂਸਦ ਪਰਨੀਤ ਕੌਰ ਨੇ ਆਪਣੇ ਪਤੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਲਈ ਪਟਿਆਲਾ ਦੇ ਸਰਹਿੰਦੀ ਗੇਟ ਵਿਖੇ ਭਾਰਤੀ ਜਨਤਾ ਪਾਰਟੀ ਦੀ ਇੱਕ ਮੀਟਿੰਗ ਵਿੱਚ ਸ਼ਿਰਕਤ ਕੀਤੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਲਈ ਵੋਟਾਂ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਐੱਸਐੱਸਐੱਮ ਨੇ ਕੇਜਰੀਵਾਲ ਨੂੰ ਕਰਾਰਿਆ 'ਛੋਟਾ ਮੋਦੀ'; 'ਆਪ' ਦੀ ਕਾਰਪੋਰੇਟ ਘਰਾਣਿਆਂ ਨਾਲ ਸਾਂਝੀਵਾਲਤਾ ਨੂੰ ਕੀਤਾ ਬੇਨਕਾਬ
ਪਰਨੀਤ ਕੌਰ ਵੱਲੋਂ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਕਿਆਸ ਲਗਾਈਆਂ ਜਾ ਰਹੀਆਂ ਹਨ ਲਗਾਈਆਂ ਹਨ ਕਿ ਪਰਨੀਤ ਕੌਰ ਭਲਕੇ ਅਮਿਤ ਸ਼ਾਹ ਦੇ ਪਟਿਆਲੇ ਦੌਰੇ ਦੌਰਾਨ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਇਸਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਮੇਰਾ ਪਰਿਵਾਰ ਮੇਰੇ ਲਈ ਮਹੱਤਵਪੂਰਨ ਹੈ ਅਤੇ ਮੈਂ ਆਪਣੇ ਪਰਿਵਾਰ ਦੇ ਨਾਲ ਹਾਂ। ਉਹ ਵੀਰਵਾਰ ਨੂੰ ਸਮਾਣਾ ਵਿੱਚ ਇੱਕ ਕਾਂਗਰਸੀ ਵਰਕਰ ਦੇ ਘਰ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ।
ਇੱਥੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਤੀ ਵੱਲੋਂ ਬਣਾਈ ਗਈ ਪਾਰਟੀ ਪਰਿਵਾਰ ਨਾਲੋਂ ਵੱਖਰੀ ਹੈ। ਇਸ ਲਈ ਉਨ੍ਹਾਂ ਦਾ ਪਰਿਵਾਰ ਸਭ ਤੋਂ ਪਹਿਲਾਂ ਅਤੇ ਸਭ ਤੋਂ ਮਹੱਤਵਪੂਰਣ ਹੈ, ਇਸ ਲਈ ਉਹ ਆਪਣੇ ਘਰ ਵਿਚ ਹੀ ਚੁੱਪਚਾਪ ਬੈਠੇ ਨੇ 'ਤੇ ਕਾਂਗਰਸ ਉਮੀਦਵਾਰ ਲਈ ਪ੍ਰਚਾਰ ਨਹੀਂ ਕਰ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਹਰਪਾਲ ਜੁਨੇਜਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਤੰਜ ਕਸਦਿਆਂ ਕਿਹਾ ਕਿ ਜਿਹੜੇ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਸਟਾਰ ਕਪੇਨਰ ਰਹੇ ਸਨ, ਹੁਣ ਉਨ੍ਹਾਂ ਨੂੰ ਆਪਣੀ ਹੀ ਸੀਟ ਬਚਾਉਣ ਦੇ ਲਈ ਦੇਸ਼ ਦੇ ਗ੍ਰਹਿ ਮੰਤਰੀ ਵਲੋਂ ਪ੍ਰਚਾਰ ਕਰਵਾਉਣ ਦੀ ਲੋੜ ਪੈ ਰਹੀ ਹੈ।
ਇਹ ਵੀ ਪੜ੍ਹੋ: ਚੋਣ ਕਮਿਸ਼ਨ ਨਾਲ ਧੋਖਾ ਕਰਦੇ ਫੜੇ ਗਏ ਕੇਜਰੀਵਾਲ; ਦੋ ਸਾਲ ਦੀ ਹੋ ਸਕਦੀ ਹੈ ਕੈਦ
ਜੁਨੇਜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਸੀਟ ਤੋਂ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਹਿਸਾਬ ਮੰਗ ਰਹੇ ਹਨ ਕਿ ਜਿਸ ਨੂੰ ਉਨ੍ਹਾਂ ਜਿਤਾ ਕੇ ਭੇਜਿਆ ਸੀ ਉਹ ਆਪਣੇ ਹਲਕੇ ਵਿੱਚ ਕਿਉਂ ਨਹੀਂ ਵੜਿਆ।
-PTC News