ਨਾਸਿਕ 'ਚ ਵਾਪਰਿਆ ਵੱਡਾ ਹਾਦਸਾ, ਹਸਪਤਾਲ 'ਚ ਆਕਸੀਜਨ ਲੀਕ ਹੋਣ ਨਾਲ 22 ਮਰੀਜ਼ਾਂ ਦੀ ਹੋਈ ਮੌਤ
ਨਾਸਿਕ : ਕੋਰੋਨਾ ਸੰਕਟ ਦੇ ਵਿਚਕਾਰ ਇੱਕ ਪਾਸੇ ਦੇਸ਼ ਵਿੱਚ ਆਕਸੀਜਨ ਦੀ ਭਾਰੀ ਘਾਟ ਹੈ, ਦੂਜੇ ਪਾਸੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ ਹੈ। ਇਸ ਹਾਦਸੇ ਵਿਚ 22 ਮਰੀਜ਼ਾਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀਆਂ ਦੀ ਹਾਲਤ ਗੰਭੀਰ ਹੈ। [caption id="attachment_491321" align="aligncenter" width="300"] ਨਾਸਿਕ 'ਚ ਵਾਪਰਿਆ ਵੱਡਾ ਹਾਦਸਾ, ਹਸਪਤਾਲ 'ਚ ਆਕਸੀਜਨ ਲੀਕ ਹੋਣ ਨਾਲ 22 ਮਰੀਜ਼ਾਂ ਦੀ ਹੋਈ ਮੌਤ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਜ਼ਾਕਿਰ ਹੁਸੈਨ ਹਸਪਤਾਲ ਵਿਖੇ ਆਕਸੀਜਨ ਟੈਂਕ ਲੀਕ ਹੋ ਗਿਆ। ਜਿਸ ਤੋਂ ਬਾਅਦ ਹਲਚਲ ਮਚ ਗਈ। ਜਿਸ ਸਮੇਂ ਇਹ ਘਟਨਾ ਵਾਪਰੀ ਸੀ, ਹਸਪਤਾਲ ਵਿੱਚ 171 ਮਰੀਜ਼ ਸਨ। ਆਕਸੀਜਨ ਲੀਕ ਹੋਣ ਦੀ ਘਟਨਾ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਦੂਜੇ ਹਸਪਤਾਲ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। [caption id="attachment_491320" align="aligncenter" width="300"] ਨਾਸਿਕ 'ਚ ਵਾਪਰਿਆ ਵੱਡਾ ਹਾਦਸਾ, ਹਸਪਤਾਲ 'ਚ ਆਕਸੀਜਨ ਲੀਕ ਹੋਣ ਨਾਲ 22 ਮਰੀਜ਼ਾਂ ਦੀ ਹੋਈ ਮੌਤ[/caption] ਪ੍ਰਸ਼ਾਸਨ ਦਾ ਕਹਿਣਾ ਹੈ ਕਿ ਲੀਕੇਜ ਕਾਰਨ ਆਕਸੀਜਨ ਦੀ ਸਪਲਾਈ ਠੱਪ ਹੋ ਗਈ ਸੀ, ਜਿਸ ਕਾਰਨ ਵੈਂਟੀਲੇਟਰ 'ਤੇ ਮੌਜੂਦ ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਪ੍ਰਸ਼ਾਸਨ ਵਲੋਂ ਲੀਕੇਜ ਦੀ ਜਾਂਚ ਬੈਠਾਈ ਜਾ ਰਹੀ ਹੈ।ਹਾਲਾਤ ਨੂੰ ਲੈ ਕੇ ਸੂਬੇ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਦਾ ਕਹਿਣਾ ਹੈ ਕਿ ਲੀਕੇਜ ਨੂੰ ਕੰਟਰੋਲ ਕਰ ਲਿਆ ਗਿਆ ਹੈ। [caption id="attachment_491317" align="aligncenter" width="300"] ਨਾਸਿਕ 'ਚ ਵਾਪਰਿਆ ਵੱਡਾ ਹਾਦਸਾ, ਹਸਪਤਾਲ 'ਚ ਆਕਸੀਜਨ ਲੀਕ ਹੋਣ ਨਾਲ 22 ਮਰੀਜ਼ਾਂ ਦੀ ਹੋਈ ਮੌਤ[/caption] ਪੜ੍ਹੋ ਹੋਰ ਖ਼ਬਰਾਂ : ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ , ਦਿੱਲੀ 'ਚ ਅੱਜ ਰਾਤ ਤੋਂ ਮੁੜ ਲੱਗੇਗਾ ਦੱਸ ਦੇਈਏ ਕਿ ਇਸ ਸਮੇਂ ਦੇਸ਼ ਵਿੱਚ ਮੈਡੀਕਲ ਆਕਸੀਜਨ ਦੀ ਭਾਰੀ ਘਾਟ ਹੈ। ਅਚਾਨਕ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਣ ਕਾਰਨ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਆ ਰਹੀ ਹੈ। ਮਹਾਰਾਸ਼ਟਰ ਦੇ ਸਮੇਤ ਕਈ ਰਾਜਾਂ ਵਿੱਚ ਆਕਸੀਜਨ ਬਹੁਤ ਮੁਸ਼ਕਿਲ ਨਾਲ ਮਿਲ ਰਹੀ ਹੈ। ਰਾਜ ਸਰਕਾਰਾਂ ਨੂੰ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਜਿੰਨੀ ਜਲਦੀ ਹੋ ਸਕੇ ਸਾਰਿਆਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ। -PTCNews