Sun, Sep 15, 2024
Whatsapp

ਗੁਜਰਾਤ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਡਿੱਗੀ ਕੰਧ, 12 ਮਜ਼ਦੂਰਾਂ ਦੀ ਮੌਤ

Reported by:  PTC News Desk  Edited by:  Riya Bawa -- May 18th 2022 03:32 PM
ਗੁਜਰਾਤ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਡਿੱਗੀ ਕੰਧ,  12 ਮਜ਼ਦੂਰਾਂ ਦੀ ਮੌਤ

ਗੁਜਰਾਤ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਡਿੱਗੀ ਕੰਧ, 12 ਮਜ਼ਦੂਰਾਂ ਦੀ ਮੌਤ

ਗੁਜਰਾਤ: ਮੋਰਬੀ ਜ਼ਿਲ੍ਹੇ ਦੇ ਹਲਵੜ ਵਿੱਚ ਇੱਕ ਨਮਕ ਫੈਕਟਰੀ ਦੀ ਕੰਧ ਡਿੱਗਣ ਕਾਰਨ ਪੰਜ ਔਰਤਾਂ ਸਮੇਤ 12 ਮਜ਼ਦੂਰਾਂ ਦੀ ਮੌਤ ਹੋ ਗਈ। ਕਰੀਬ 30 ਮਜ਼ਦੂਰ ਕੰਧ ਦੇ ਮਲਬੇ ਹੇਠਾਂ ਦੱਬ ਗਏ। ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਜ਼ਖਮੀਆਂ ਨੂੰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਗੁਜਰਾਤ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਡਿੱਗੀ ਕੰਧ,  12 ਮਜ਼ਦੂਰਾਂ ਦੀ ਮੌਤ ਜਾਣਕਾਰੀ ਅਨੁਸਾਰ ਹਲਵਾਈ ਜੀਆਈਡੀਸੀ ਸਥਿਤ ਸਾਗਰ ਸਾਲਟ ਨਾਂ ਦੀ ਫੈਕਟਰੀ ਵਿੱਚ ਜਦੋਂ ਕੰਧ ਡਿੱਗੀ ਤਾਂ ਉੱਥੇ ਕਰੀਬ 30 ਮਜ਼ਦੂਰ ਕੰਮ ਕਰ ਰਹੇ ਸਨ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਨ੍ਹਾਂ ਦੇ ਨਾਲ ਕੁਝ ਮਜ਼ਦੂਰਾਂ ਦੇ ਬੱਚੇ ਵੀ ਸਨ, ਜੋ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਹਾਲਾਂਕਿ ਬੱਚਿਆਂ ਨੂੰ ਲੈ ਕੇ ਕੰਪਨੀ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ। ਇਹ ਵੀ ਪੜ੍ਹੋ : ਪਾਵਰਕਾਮ ਨੂੰ ਰਾਹਤ ; ਮੌਸਮ 'ਚ ਮਾਮੂਲੀ ਤਬਦੀਲੀ ਨਾਲ ਬਿਜਲੀ ਦੀ ਮੰਗ ਘਟੀ ਇਹ ਘਟਨਾ ਦੁਪਹਿਰ ਕਰੀਬ 12 ਵਜੇ ਵਾਪਰੀ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਵੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਘਟਨਾ ਤੋਂ ਬਾਅਦ ਸਥਾਨਕ ਵਿਧਾਇਕ ਪਰਸ਼ੋਤਮ ਸਾਬਰੀਆ ਅਤੇ ਕਲੈਕਟਰ ਸਮੇਤ ਕਈ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੰਧ ਕਿਸ ਕਾਰਨ ਡਿੱਗੀ।   ਗੁਜਰਾਤ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਡਿੱਗੀ ਕੰਧ,  12 ਮਜ਼ਦੂਰਾਂ ਦੀ ਮੌਤ ਹਾਦਸੇ ਤੋਂ ਕਰੀਬ ਅੱਧਾ ਘੰਟਾ ਪਹਿਲਾਂ ਤੱਕ ਇੱਥੇ 40 ਤੋਂ ਵੱਧ ਮਜ਼ਦੂਰ ਨਮਕ ਦੀ ਪੈਕਿੰਗ ਕਰ ਰਹੇ ਸਨ। ਉਨ੍ਹਾਂ ਵਿੱਚੋਂ ਕਈ ਬਾਹਰ ਖਾਣਾ ਖਾਣ ਗਏ ਹੋਏ ਸਨ, ਨਹੀਂ ਤਾਂ ਹੋਰ ਮਜ਼ਦੂਰਾਂ ਦੀ ਮੌਤ ਹੋ ਜਾਣੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕੰਪਨੀ ਦੇ ਕੁਝ ਮਜ਼ਦੂਰਾਂ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰ ਰਾਧਨਪੁਰ ਤਹਿਸੀਲ ਦੇ ਪਿੰਡਾਂ ਦੇ ਵਸਨੀਕ ਹਨ।   ਗੁਜਰਾਤ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਡਿੱਗੀ ਕੰਧ,  12 ਮਜ਼ਦੂਰਾਂ ਦੀ ਮੌਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਮੋਰਬੀ ਵਿੱਚ ਕੰਧ ਡਿੱਗਣ ਦੀ ਘਟਨਾ ਬਹੁਤ ਦੁਖਦਾਈ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀ ਸੰਵੇਦਨਾ ਪੀੜਤ ਪਰਿਵਾਰਾਂ ਦੇ ਨਾਲ ਹੈ। ਪ੍ਰਧਾਨ ਮੰਤਰੀ ਨੇ ਹਾਦਸੇ ਵਿੱਚ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ।

-PTC News

Top News view more...

Latest News view more...

PTC NETWORK