ਸੰਗਰੂਰ 'ਚ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ, 3 ਜ਼ਖ਼ਮੀ
ਸੰਗਰੂਰ: ਪੰਜਾਬ ਵਿਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਜਿਥੇ ਸੰਗਰੂਰ ਪਟਿਆਲਾ ਰੋਡ 'ਤੇ ਪੀਜੀਆਈ ਹਸਪਤਾਲ ਨੇੜੇ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹਾਦਸੇ 'ਚ ਇਕ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਤਿੰਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੌਰਾਨ ਪਰਿਵਾਰ ਸਮੇਤ ਲੰਘ ਰਹੀ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਆਪਣੇ ਵਾਹਨਾਂ ਨੂੰ ਰੋਕ ਕੇ ਜ਼ਖ਼ਮੀਆਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਪਹੁੰਚਾਇਆ। ਮਿਲੀ ਜਾਣਕਾਰੀ ਮੁਤਾਬਕ ਦੋ ਲੜਕੇ ਅਤੇ ਦੋ ਲੜਕੀਆਂ ਕੁੱਲ 4 ਨੂੰ ਹਸਪਤਾਲ ਲਿਜਾਇਆ ਗਿਆ, ਜਿਸ ਵਿੱਚ ਇੱਕ ਲੜਕੇ ਦੀ ਮੌਤ ਹੋ ਗਈ ਅਤੇ 2 ਲੜਕੀਆਂ ਅਤੇ 1 ਲੜਕਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦੱਸ ਦਈਏ ਕਿ ਸੰਗਰੂਰ ਤੋਂ ਪਟਿਆਲਾ ਰੋਡ 'ਤੇ ਪੀਜੀਆਈ ਹਸਪਤਾਲ ਤੋਂ ਪਹਿਲਾਂ ਸੰਗਰੂਰ ਤੋਂ ਆ ਰਹੀ ਸਵਿਫਟ ਡਿਜ਼ਾਇਰ ਅਤੇ ਪਟਿਆਲਾ ਵੱਲੋਂ ਆ ਰਹੀ ਥਾਰ ਗੱਡੀ ਦੀ ਟੱਕਰ ਹੋ ਗਈ ਸੀ। ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਮਾਮਲਾ: ਵਿਜੇੈ ਸਿੰਗਲਾ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਮਿਲੀ ਜ਼ਮਾਨਤ ਸੰਤੁਲਨ ਗੁਆਉਣ ਤੋਂ ਬਾਅਦ ਥਾਰ ਗੱਡੀ ਸੜਕ ਦੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਡਿਜ਼ਾਇਰ ਵਿੱਚ ਜਾ ਟਕਰਾਈ, ਟੱਕਰ ਤੋਂ ਬਾਅਦ ਦੋਵੇਂ ਵਾਹਨ ਚਕਨਾਚੂਰ ਹੋ ਗਏ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 2 ਲੜਕੇ ਅਤੇ 2 ਲੜਕੀਆਂ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 3 ਇਸ ਸਮੇਂ ਸੰਗਰੂਰ ਦੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹਨ। ਹਾਦਸੇ ਤੋਂ ਬਾਅਦ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਾਰਜ ਆਪਣੇ ਪਰਿਵਾਰ ਸਮੇਤ ਉਥੋਂ ਜਾ ਰਹੀ ਸੀ ਤਾਂ ਲੋਕਾਂ ਦੀ ਭੀੜ ਨੂੰ ਦੇਖ ਕੇ ਉਹ ਤੁਰੰਤ ਕਾਰ 'ਚੋਂ ਉਤਰ ਗਈ ਅਤੇ ਜ਼ਖਮੀਆਂ ਨੂੰ ਖੁਦ ਚੁੱਕ ਕੇ ਆਪਣੀਆਂ ਗੱਡੀਆਂ 'ਚ ਬਿਠਾ ਕੇ ਆਪਣੇ ਨਾਲ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ। -PTC News