ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡੀ ਕਾਰਵਾਈ, ਮੀਟਰ ਰੀਡਰ ਬਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ
ਪਟਿਆਲਾ:ਬੀਤੇ ਦਿਨ ਮੋਗਾ ਦੇ ਪਿੰਡ ਚੂਹੜ ਚੱਕ ਵਿੱਚ ਇੱਕ ਖਪਤਕਾਰ ਤੋਂ ਰਿਸ਼ਵਤ ਲੈਂਦੇ ਹੋਏ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਲਵਿੰਦਰ ਸਿੰਘ ਮੀਟਰ ਰੀਡਰ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੀ ਮੈਨੇਜਮੈਂਟ ਨੇ ਮੀਟਰ ਰੀਡਰ ਦੇ ਦੁਰਵਿਵਹਾਰ ਅਤੇ ਮਾੜੇ ਕੰਮਾਂ ਦਾ ਗੰਭੀਰ ਨੋਟਿਸ ਲਿਆ ਹੈ। ਬਲਵਿੰਦਰ ਸਿੰਘ ਨੂੰ ਕੰਪੀਟੈਂਟ ਸਿਨਰਸੀਜ਼ ਪ੍ਰਾਈਵੇਟ ਲਿਮਟਿਡ ਦੁਆਰਾ ਠੇਕੇ 'ਤੇ ਨਿਯੁਕਤ ਕੀਤਾ ਗਿਆ ਸੀ, ਜੋ ਕਿ ਪੰਜਾਬ ਵਿੱਚ ਬਿਜਲੀ ਖਪਤਕਾਰਾਂ ਦੇ ਸਪਾਟ ਬਿਲਿੰਗ ਦਾ ਠੇਕਾ ਸੰਭਾਲ ਰਿਹਾ ਹੈ । ਕੰਪੀਟੈਂਟ ਸਿਨਰਸੀਜ਼ ਪ੍ਰਾਈਵੇਟ ਲਿਮਟਿਡ ਨੇ ਅੱਜ ਬਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੇ ਇਸ ਕੁਤਾਹੀ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਕਿਹਾ ਕਿ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਸਰਜ਼ ਕੰਪੀਟੈਂਟ ਸਿਨਰਸੀਜ਼ ਪ੍ਰਾਈਵੇਟ ਲਿਮਟਿਡ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ ਅਤੇ ਬਾਕੀ ਮੀਟਰ ਰੀਡਰਾਂ ਵਿੱਚੋਂ ਅਜਿਹੇ ਬੇਈਮਾਨ ਤੱਤਾਂ ਦੀ ਜਾਂਚ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਅਜੀਤਵਾਲ ਥਾਣੇ ਵਿੱਚ ਮਾਮਲਾ ਵੀ ਉਠਾਇਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਸਾਰੇ ਕੇਸਾਂ ਦੀ ਪੈਰਵੀ ਕਾਨੂੰਨ ਦੇ ਅਨੁਸਾਰ ਕੀਤੀ ਜਾਵੇਗੀ ਕਿਸੇ ਵੀ ਮੁਸ਼ਕਲ ਦੀ ਸਥਿਤੀ ਵਿੱਚ ਖਪਤਕਾਰ ਮੋਬਾਈਲ ਨੰਬਰ ' SMS ਜਾਂ WhatsApp ਦੁਆਰਾ 96461-75770 ਤੇ ਵੇਰਵੇ ਭੇਜ ਸਕਦੇ ਹਨ। ਇਹ ਵੀ ਪੜ੍ਹੋ:ਇਸ ਜ਼ਿਲ੍ਹੇ 'ਚ ਇਕ ਸਾਲ ਲਈ ਠੇਕੇ ਦੇ ਆਧਾਰ 'ਤੇ ਭਰੀਆਂ ਜਾਣਗੀਆਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ -PTC News