ਵੱਡੀ ਵਾਰਦਾਤ: ਅਜਨਾਲਾ 'ਚ ਐਕਟਿਵਾ ਸਵਾਰ ਲੁਟੇਰੇ 4.75 ਲੱਖ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ
ਅਜਨਾਲਾ - ਸੂਬੇ ਅੰਦਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ ਜਿਸ ਨੂੰ ਠੱਲ੍ਹ ਪਾਉਣ ਵਿਚ ਪੁਲਸ ਪ੍ਰਸ਼ਾਸਨ ਅਸਫਲ ਨਜ਼ਰ ਆ ਰਿਹਾ ਹੈ। ਇਸ ਦੌਰਾਨ ਅਜਨਾਲਾ 'ਚ ਵੱਡੀ ਲੁੱਟ ਦੀ ਵਾਰਦਾਤ ਖ਼ਬਰ ਸਾਹਮਣੇ ਆਈ ਹੈ। ਇਹ ਵਾਰਦਾਤ ਸਥਾਨਕ ਸ਼ਹਿਰ 'ਚ ਡੇਰਾ ਬਾਬਾ ਨਾਨਕ ਰੋਡ 'ਤੇ ਕਰਿਆਨੇ ਦੀ ਦੁਕਾਨ ਤੇ ਹੋਈ ਹੈ ਤੇ ਦੇਰ ਰਾਤ ਇਕ ਵਿਅਕਤੀ ਕੋਲੋਂ 2 ਐਕਟਿਵਾ 'ਤੇ ਸਵਾਰ 4 ਲੁਟੇਰੇ 4.75 ਲੱਖ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਨੇ ਗੋਲੀ ਮਾਰਨ ਦੀ ਧਮਕੀ ਵੀ ਦਿੱਤੀ ਜਿਸ ਤਹਿਤ ਉਹ ਬੈਗ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਅਤੁਲ ਤਨੇਜਾ ਪੁੱਤਰ ਅਸ਼ੋਕ ਤਨੇਜਾ ਵਾਸੀ ਵਾਰਡ ਨੰਬਰ 11 ਅਜਨਾਲਾ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਅੱਜ ਦੇਰ ਰਾਤ ਆਪਣੀ ਦੁਕਾਨ ਬੰਦ ਕਰਕੇ ਐਕਟਿਵਾ 'ਤੇ ਆਪਣੇ ਘਰ ਜਾ ਰਿਹਾ ਸੀ ਤਾਂ 2 ਐਕਟਿਵਾ 'ਤੇ ਸਵਾਰ ਚਾਰ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਤੇ ਉਸ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਹੱਥੋਪਾਈ ਦੌਰਾਨ ਇਕ ਵਿਅਕਤੀ ਨੇ ਉਸ ਦੀ ਐਕਟਿਵਾ ਦੇ ਅੱਗੇ ਪਿਆ ਬੈਗ ਜਿਸ ਵਿਚ 4.75 ਲੱਖ ਰੁਪਏ ਅਤੇ ਦੁਕਾਨ ਦੇ ਜ਼ਰੂਰੀ ਕਾਗ਼ਜ਼ਾਤ ਸਨ ਖੋਹ ਲੈ ਤੇ ਉਹ ਸਾਰੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵਾਰਦਾਤ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਝਾਈ। ਸੀਸੀਟੀਵੀ ਵਿੱਚ 2 ਐਕਟਿਵਾ ਸਵਾਰ ਸ਼ਰ੍ਹੇਆਮ ਬੈਗ ਖੋਹ ਕੇ ਫਰਾਰ ਹੋਏ ਹਨ। ਦਿਨੋਂ ਦਿਨ ਵਧ ਰਹੀਆਂ ਲੁਟੇਰਿਆਂ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਵਿਚ ਪੁਲਸ ਅਸਫਲ ਰਹੀ। ਇਸ ਮੌਕੇ ਪੁਲੀਸ ਅਧਿਕਾਰੀ ਸੁਖਜੀਤ ਸਿੰਘ ਨੇ ਦੱਸਿਆ ਕਿ ਲੁਟੇਰੇ ਦੁਕਾਨ ਤੋਂ ਘਰ ਜਾ ਰਹੇ ਦੁਕਾਨਦਾਰ ਕੋਲੋਂ 4 ਲੱਖ 75 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ ਜਿਸ ਦੇ ਸੰਬੰਧ ਵਿਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -PTC News