ਵਿਜੀਲੈਂਸ ਵਿਭਾਗ 'ਚ ਵੱਡਾ ਫੇਰਬਦਲ, 4 PPS ਅਧਿਕਾਰੀਆਂ ਦੇ ਹੋਏ ਤਬਾਦਲੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੱਤਾ ਸੰਭਾਲਣ ਤੋਂ ਬਾਅਦ ਅਫਸਰਸ਼ਾਹੀ ਵਿੱਚ ਲਗਾਤਰ ਫੇਰਬਦਲ ਕਰ ਰਹੇ ਹਨ। ਇਸ ਵਿਚਾਲੇ ਹੁਣ ਪੰਜਾਬ ਸਰਕਾਰ ਨੇ ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਅੱਜ 4 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵੱਲੋਂ ਦਿੱਤੇ ਤਬਾਦਲੇ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਣਗੇ।
(ਗਗਨਦੀਪ ਆਹੂਜਾ ਦੀ ਰਿਪੋਰਟ )
-PTC News