ਕਿਸਾਨਾਂ ਵੱਲੋਂ ਲਾਲ ਕਿਲ੍ਹੇ ਨੁੰ ਰੋਸ ਮੁਜ਼ਾਹਰੇ ਵਾਲੀ ਥਾਂ ਬਣਾਉਣ ਦੇ ਦੋਸ਼ ਲਗਾਉਣਾ ਕੇਂਦਰ ਦੀ ਕਿਸਾਨਾਂ ਖ਼ਿਲਾਫ਼ ਸਾਜਿਸ਼ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 27 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਦੀ ਇਸ ਗੱਲੋਂ ਜ਼ੋਰਦਾਰ ਨਿਖੇਧੀ ਕੀਤੀ ਕਿ ਉਹ ਕਿਸਾਨ ਅੰਦੋਲਨ ਨੁੰ ਬਦਨਾਮ ਕਰਨ ਦਾ ਯਤਨ ਕਰ ਰਹੀ ਹੈ ਤੇ ਇਸਨੇ ਦਾਇਰ ਕੀਤੀ ਸਿਆਸੀ ਤੌਰ ’ਤੇ ਪ੍ਰੇਰਿਤ ਚਾਰਜਸ਼ੀਟ ਵਿਚ ਇਹ ਦੋਸ਼ ਲਗਾ ਕੇ ਕਿ ਕਿਸਾਨਾਂ ਨੇ ਲਾਲ ਕਿਲ੍ਹੇ ਨੂੰ ਰੋਸ ਪ੍ਰਦਰਸ਼ਨ ਵਾਲੀ ਥਾਂ ਵਿਚ ਬਦਲਣ ਦਾ ਯਤਨ ਕੀਤਾ, ਨਾਲ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਹੈ।
ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣਅਤੇ ਮੋਦੀ ਸਰਕਾਰ ਦੇ 7 ਸਾਲ ਪੂਰੇ ਹੋਣ ‘ਤੇ ਮਨਾਇਆ ਕਾਲਾ ਦਿਵਸਪੜ੍ਹੋ ਹੋਰ ਖ਼ਬਰਾਂ : ਡੋਮਿਨਿਕਾ ‘ਚ ਫੜਿਆ ਗਿਆ ਭਗੌੜਾ ਮੇਹੁਲ ਚੋਕਸੀ,ਇੰਟਰਪੋਲ ਨੇ ਜਾਰੀ ਕੀਤਾ ਸੀ ‘ਯੈਲੋ ਨੋਟਿਸ’
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਦਿੱਲੀ ਪੁਲਿਸ ਨੇ ਜੋ ਚਾਰਜਸ਼ੀਟ ਦਾਇਰ ਕੀਤੀ ਹੈ, ਉਸ ਵਿਚ ਇਹ ਦੋਸ਼ ਲਗਾਇਆ ਗਿਆ ਹੈ ਕਿ ਕਿਸਾਨਾਂ ਨੇ 26 ਜਨਵਰੀ ਨੁੰ ਲਾਲ ਕਿਲ੍ਹੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੋ ਇਸਨੁੰ ਰੋਸ ਪ੍ਰਦਰਸ਼ਨ ਵਾਲੀ ਥਾਂ ਵਿਚ ਬਦਲਿਆ ਜਾ ਸਕੇ। ਉਹਨਾਂ ਕਿਹਾ ਕਿ ਇਹ ਦਾਅਵਾ ਸੱਚਾਈ ਤੋਂ ਕੋਹਾਂ ਦੂਰ ਹੈ। ਉਹਨਾਂ ਕਿਹਾ ਕਿ ਇਹ ਰਿਕਾਰਡ ਦਾ ਹਿੱਸਾ ਹੈ ਕਿਸਾਨ ਅੰਦੋਲਨ ਦੀ ਸਾਰੀ ਸਥਾਪਿਤ ਲੀਡਰਸ਼ਿਪ ਤੇ ਇਹਨਾਂ ਦੇ ਨਾਲ ਹਜ਼ਾਰਾਂ ਰੋਸ ਵਿਖਾਵਾਕਾਰੀ ਦਿੱਲੀ ਪੁਲਿਸ ਨਾਲ ਹੋਈ ਗੱਲਬਾਤ ਵਿਚ ਤੈਅ ਹੋਏ ਰੂਟ ’ਤੇ ਹੀ ਗਏ ਸਨ, ਸਿਰਫ ਥੋੜ੍ਹੇ ਜਿਹੇ ਲੋਕ ਹੀ ਲਾਲ ਕਿਲ੍ਹੇ ’ਤੇ ਪਹੁੰਚੇ ਸਨ।
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੱਜ ਮਨਾਉਣਗੇ ਕਾਲਾ ਦਿਵਸ , ਕੇਂਦਰ ਸਰਕਾਰ ਦੇ ਫੂਕੇ ਜਾਣਗੇ ਪੁਤਲੇਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹਾ ਹਿੰਸਾ ਮਾਮਲਾ : ਦਿੱਲੀ ਪੁਲਿਸ ਵੱਲੋਂ ਦਾਇਰ ਕੀਤੀ ਚਾਰਜਸ਼ੀਟ ‘ਚ ਹੋਇਆ ਵੱਡਾ ਖ਼ੁਲਾਸਾ