ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ, 55 ਸਾਲਾ ਮਹਿਲਾ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਤੋੜਿਆ ਦਮ
ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ, 55 ਸਾਲਾ ਮਹਿਲਾ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਤੋੜਿਆ ਦਮ:ਸੰਗਰੂਰ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ ਇੱਕ ਹੋਰ ਜਾਨ ਲੈ ਲਈ ਹੈ।
ਮਲੇਰਕੋਟਲਾ ਸ਼ਹਿਰ 'ਚ ਕੋਰੋਨਾ ਕਰਕੇ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ 55 ਸਾਲਾ ਔਰਤ ਸ਼ਰੀਫ਼ਾ ਮਲੇਰਕੋਟਲਾ ਇਲਾਕੇ ਦੀ ਰਹਿਣ ਵਾਲੀ ਸੀ ਅਤੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਸੀ। ਬੀਤੀ ਰਾਤ ਉਸ ਦੀ ਕੋਰੋਨਾ ਕਰਕੇ ਮੌਤ ਹੋ ਗਈ ਹੈ।
[caption id="attachment_417780" align="aligncenter" width="300"]
ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ, 55 ਸਾਲਾ ਮਹਿਲਾ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਤੋੜਿਆ ਦਮ[/caption]
ਦੱਸ ਦੇਈਏ ਕਿ ਕੋਰੋਨਾ ਕਾਰਨ ਇਹ ਜ਼ਿਲ੍ਹੇ 'ਚ 20ਵੀਂ ਮੌਤ ਹੈ ਅਤੇ ਮਲੇਰਕੋਟਲਾ ਸ਼ਹਿਰ 'ਚ 15 ਵੀਂ ਮੌਤ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 18 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚ 8 ਪੁਲਿਸ ਕਰਮਚਾਰੀ ਅਤੇ 1 ਸਿਵਲ ਸਰਜਨ ਸੰਗਰੂਰ ਦਾ ਕਰਮਚਾਰੀ ਵੀ ਸ਼ਾਮਲ ਹੈ।
-PTCNews