ਰਮਜ਼ਾਨ ਮਹੀਨੇ ਨੂੰ ਲੈ ਕੇ ਮਲੇਰਕੋਟਲਾ 'ਚ ਭਾਰੀ ਰੌਣਕਾਂ, ਭਾਈਚਾਰਕ ਸਾਂਝ ਦਾ ਦਿੱਤਾ ਸੁਨੇਹਾ
ਮਲੇਰਕੋਟਲਾ : ਮੁਸਲਿਮ ਭਾਈਚਾਰੇ ਦਾ ਸਭ ਤੋਂ ਵੱਡਾ ਤੇ ਪਵਿੱਤਰ ਮਹੀਨਾ ਮੰਨਿਆ ਜਾਣ ਵਾਲਾ ਰਮਜ਼ਾਨ ਦਾ ਮਹੀਨਾ ਸ਼ੁਰੂ ਹੋ ਚੁੱਕਿਆ ਹੈ, ਜਿਸ ਨੂੰ ਲੈ ਕੇ ਦੇਸ਼ਾਂ ਵਿਦੇਸ਼ਾਂ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਰੋਜ਼ੇ ਰੱਖ ਰਹੇ ਨੇ ਤੇ ਰੋਜ਼ਾ ਇਫਤਾਰ ਪਾਰਟੀਆਂ ਵੀ ਕਰ ਰਹੇ ਹਨ। ਜੇਕਰ ਪੰਜਾਬ ਦੇ ਮੁਸਲਿਮ ਭਾਈਚਾਰੇ ਦੇ ਵੱਡੇ ਸ਼ਹਿਰ ਮਲੇਰਕੋਟਲਾ ਦੀ ਗੱਲ ਕਰੀਏ ਤਾਂ ਮਲੇਰਕੋਟਲਾ ਸ਼ਹਿਰ ਵਿੱਚ ਇਹ ਮਹੀਨਾ ਇੱਕ ਵੱਡਾ ਤੇ ਮੁਕੱਦਸ ਮਹੀਨਾ ਮੰਨਿਆ ਜਾਂਦਾ ਹੈ। ਇਸ ਨੂੰ ਲੈ ਕੇ ਬਾਜ਼ਾਰਾਂ ਵਿੱਚ ਭਾਰੀ ਰੌਣਕਾਂ ਲੱਗੀਆਂ ਰਹਿੰਦੀਆਂ ਨੇ ਉਥੇ ਮਸਜਿਦਾਂ ਵਿੱਚ ਵੀ ਭਾਰੀ ਰੌਣਕ ਵੇਖਣ ਨੂੰ ਮਿਲਦੀ ਹੈ ਕਿਉਂਕਿ ਇਹ ਸਾਰਾ ਮਹੀਨਾ ਲੋਕ ਜ਼ਿਆਦਾਤਰ ਇਬਾਦਤ ਤੇ ਨਮਾਜ਼ ਪੜ੍ਹਦੇ ਹਨ। ਸਾਰਾ ਦਿਨ ਸੂਰਜ ਚੜ੍ਹਨ ਤੋਂ ਪਹਿਲਾਂ ਤੇ ਸੂਰਜ ਛਿਪਣ ਤੋਂ ਬਾਅਦ ਹੀ ਕੁਝ ਖਾਇਆ ਪੀਆ ਜਾ ਸਕਦਾ। ਇਸ ਨੂੰ ਰੋਜ਼ਾ ਕਹਿੰਦੇ ਹਨ ਤੇ ਜਦੋਂ ਸੂਰਜ ਛਿਪਣ ਤੋਂ ਬਾਅਦ ਰੋਜ਼ਾ ਖੋਲ੍ਹਿਆ ਜਾਂਦਾ ਹੈ ਤਾਂ ਉਸ ਨੂੰ ਇਫ਼ਤਾਰ ਕਹਿੰਦੇ ਨੇ ਅਤੇ ਮਲੇਰਕੋਟਲਾ ਵਿੱਚ ਇੱਕ ਦੂਜੇ ਦੇ ਰੋਜ਼ੇ ਕਰਵਾਏ ਜਾਂਦੇ ਹਨ ਤੇ ਜਿਨ੍ਹਾਂ ਨੂੰ ਰੋਜ਼ਾ ਇਫ਼ਤਾਰ ਪਾਰਟੀ ਕਿਹਾ ਜਾਂਦਾ ਹੈ ਜਿੱਥੇ ਸਾਰੇ ਲੋਕ ਬੈਠ ਕੇ ਇਕੱਠੇ ਖਾਣਾ ਖਾਂਦੇ ਹਨ ਤੇ ਤਰ੍ਹਾਂ ਤਰ੍ਹਾਂ ਦੇ ਪਕਵਾਨ ਤੇ ਫਲ ਫਰੂਟ ਪਰੋਸੇ ਜਾਂਦੇ। ਇਸ ਤੋਂ ਇਲਾਵਾ ਖ਼ਾਸ ਤਰ੍ਹਾਂ ਦਾ ਸ਼ਰਬਤ ਵੀ ਤਿਆਰ ਕੀਤਾ ਜਾਂਦਾ ਹੈ। ਮਲੇਰਕੋਟਲਾ ਸ਼ਹਿਰ ਦੀ ਜੇਕਰ ਗੱਲ ਕਰੀਏ ਤਾਂ ਮਲੇਰਕੋਟਲਾ ਸ਼ਹਿਰ ਵਿੱਚ ਸਾਰੇ ਹੀ ਧਰਮਾਂ ਦੇ ਲੋਕ ਇਕੱਠੇ ਹੋ ਕੇ ਰੋਜ਼ਾ ਇਫ਼ਤਾਰ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ ਤੇ ਮੁਸਲਿਮ ਭਾਈਚਾਰੇ ਦੇ ਰੋਜ਼ੇ ਖੁਲ੍ਹਵਾਉਂਦੇ ਹਨ। ਇਸੇ ਤਰ੍ਹਾਂ ਦਾ ਰੋਜ਼ਾ ਇਫ਼ਤਾਰ ਪਾਰਟੀ ਦਾ ਪ੍ਰਬੰਧ ਕੀਤਾ ਕੁਝ ਲੋਕਾਂ ਵੱਲੋਂ ਜਿਥੇ ਪਹੁੰਚੇ ਮਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਤੇ ਸਾਬਕਾ ਡੀਸੀ ਗੁਰਲਵਲੀਨ ਸਿੰਘ ਸਿੱਧੂ ਤੇ ਹਿੰਦੂ ਭਾਈਚਾਰੇ ਤੋਂ ਅਚਾਰੀਆ ਮਹੰਤ ਪੁੱਜੇ ਜਿਨ੍ਹਾਂ ਨੇ ਇਕੱਠਿਆਂ ਹੀ ਰੋਜ਼ਾ ਇਫ਼ਤਾਰ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਵਧਾਇਆ ਤੇ ਲੋਕਾਂ ਨੂੰ ਸੁਨੇਹਾ ਦਿੱਤਾ ਹੈ ਕਿ ਮਿਲਜੁਲ ਕੇ ਤੇ ਆਪਸੀ ਭਾਈਚਾਰਕ ਸਾਂਝ ਵਧਾ ਕੇ ਰਹੋ। ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਦਾ ਧਮਾਕਾ, 1033 ਨਵੇਂ ਮਾਮਲੇ, 43 ਮਰੀਜ਼ਾਂ ਦੀ ਮੌਤ