ਮਲੇਰਕੋਟਲਾ-ਲੁਧਿਆਣਾ ਰੋਡ 'ਤੇ ਸਥਿਤ ਇੱਕ ਵੂਲਨ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ
ਮਲੇਰਕੋਟਲਾ-ਲੁਧਿਆਣਾ ਰੋਡ 'ਤੇ ਸਥਿਤ ਇੱਕ ਵੂਲਨ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ,ਮਲੇਰਕੋਟਲਾ: ਮਲੇਰਕੋਟਲਾ-ਲੁਧਿਆਣਾ ਰੋਡ 'ਤੇ ਪਿੰਡ ਅਕਬਰਪੁਰ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਐੱਸ.ਟੀ ਵੂਲਨ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਫੈਕਟਰੀ ਦੇ ਵਿੱਚ ਧਾਗਾ ਬਣਾਉਣ ਦਾ ਕੰਮ ਕੀਤਾ ਜਾਂਦਾ ਸੀ ਜਿਸ ਵਿੱਚ ਕਾਫੀ ਵੱਡੀਆਂ ਮਸ਼ੀਨਾਂ ਅਤੇ ਧਾਗਾ ਮੌਜੂਦ ਸੀ।
[caption id="attachment_284815" align="aligncenter" width="300"] ਮਲੇਰਕੋਟਲਾ-ਲੁਧਿਆਣਾ ਰੋਡ 'ਤੇ ਸਥਿਤ ਇੱਕ ਵੂਲਨ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ[/caption]
ਉਥੇ ਹੀ ਬਿਲਡਿੰਗ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ।ਦੇਰ ਰਾਤ ਮਲੇਰਕੋਟਲਾ ਲੁਧਿਆਣਾ ਰੋਡ 'ਤੇ ਪਿੰਡ ਅਕਬਰਪੁਰ ਵਿਖੇ ਇੱਕ ਧਾਗਾ ਫੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖਬਰ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਗੱਡੀ ਪਹੁੰਚ ਗਈ,ਜਿਸ ਨੇ ਅੱਗ ਤੇ ਕਾਬੂ ਪਾਇਆ।
ਹੋਰ ਪੜ੍ਹੋ:ਲਹਿਰਾਗਾਗਾ- ਜਾਖਲ ਰੋਡ ‘ਤੇ ਵਾਪਰਿਆ ਭਿਆਨਿਕ ਸੜਕ ਹਾਦਸਾ ,ਔਰਤ ਸਮੇਤ 2 ਦੀ ਮੌਤ , ਦੋ ਜ਼ਖਮੀ
[caption id="attachment_284816" align="aligncenter" width="300"]
ਮਲੇਰਕੋਟਲਾ-ਲੁਧਿਆਣਾ ਰੋਡ 'ਤੇ ਸਥਿਤ ਇੱਕ ਵੂਲਨ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ[/caption]
ਜਿਥੇ ਹੀ ਬੜੀ ਮੁਸ਼ੱਕਤ ਨਾਲ ਜਿੱਥੇ ਅੱਗ ਬੁਝਾਈ ਗਈ ਉੱਥੇ ਹੀ ਬਾਅਦ ਦੇ ਵਿੱਚ ਜੋ ਵੇਖਿਆ ਤਾਂ ਉੱਥੇ ਪਿਆ ਧਾਗਾ ਮਸ਼ੀਨਾਂ ਜਲ ਕੇ ਸੁਆਹ ਹੋ ਚੁੱਕੀਆਂ ਸਨ ਅਤੇ ਇਮਾਰਤ ਦਾ ਵੀ ਕਾਫੀ ਜ਼ਿਆਦਾ ਨੁਕਸਾਨ ਹੋ ਚੁੱਕਿਆ ਹੈ।
[caption id="attachment_284817" align="aligncenter" width="300"]
ਮਲੇਰਕੋਟਲਾ-ਲੁਧਿਆਣਾ ਰੋਡ 'ਤੇ ਸਥਿਤ ਇੱਕ ਵੂਲਨ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ[/caption]
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
-PTC News