ਅੰਮ੍ਰਿਤਸਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਭਿੱਟੇਵੱਡ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇੱਕ ਨੌਜਵਾਨ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਕੱਲ੍ਹ ਅੰਮ੍ਰਿਤਸਰ ਕੰਮ 'ਤੇ ਗਿਆ ਸੀ ਪਰ ਰਾਤ ਵਾਪਸ ਨਹੀਂ ਮੁੜਿਆ ਜਿਸ ਦੀ ਅੱਜ ਸਵੇਰੇ ਚੈਨਪੁਰ ਭਿੱਟੇਵੱਡ ਰੋਡ ਉੱਪਰ ਲੋਈ ਵਿਚ ਲਪੇਟੀ ਲਾਸ਼ ਮਿਲੀ।
ਹੋਰ ਪੜ੍ਹੋ: ਅੰਮ੍ਰਿਤਸਰ ਜੇਲ੍ਹ 'ਚੋਂ ਫਰਾਰ 3 ਹਵਾਲਾਤੀਆਂ ਦਾ ਮਾਮਲਾ, ਮੁੱਖ ਮੰਤਰੀ ਨੇ ਮੈਜਿਸਟ੍ਰੀਅਲ ਜਾਂਚ ਦਾ ਦਿੱਤਾ ਹੁਕਮ
ਦੱਸਿਆ ਜਾ ਰਿਹਾ ਹੈ ਕਿ ਸ਼ਮਸ਼ੇਰ ਸਿੰਘ ਦਾ ਕਤਲ ਗਲਾ ਘੁੱਟ ਅਤੇ ਗੁੱਝੀਆਂ ਸੱਟਾ ਨਾਲ ਕੀਤਾ ਗਿਆ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ।
-PTC News