ਚੰਡੀਗੜ੍ਹ 'ਚ ਹੋਏ 'ਬਲੈਕ ਆਊਟ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਗ੍ਰਹਿ ਮੰਤਰੀ ਸ਼ਾਹ ਤੋਂ ਕੀਤੀ ਇਹ ਮੰਗ
ਚੰਡੀਗੜ੍ਹ : ਚੰਡੀਗੜ੍ਹ ਵਿਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਚੱਲ ਰਹੀ ਹੈ ਜਿਸ ਕਾਰਨ ਚੰਡੀਗੜ੍ਹ ਵਿਚ ਬਿਜਲੀ ਦਾ ਸੰਕਟ ਪੈਦਾ ਹੋ (Electricity crisis in Chandigarh) ਗਿਆ ਹੈ ਤੇ ਲੋਕ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਅੱਜ ਰਾਹਤ ਵਾਲੀ ਗੱਲ ਇਹ ਹੈ ਕਿ ਚੰਡੀਗੜ੍ਹ ਵਿਚ ਜਲਦ ਬਿਜਲੀ ਸਪਲਾਈ ਬਹਾਲ ਹੋਣ ਦੇ ਆਸਾਰ ਬਣ ਗਏ ਹਨ। ਇਸ ਵਿਚਕਾਰ ਬਿਜਲੀ ਸੰਕਟ 'ਚ ਡੁੱਬੇ ਚੰਡੀਗੜ੍ਹ (Chandigarh Electricity) ਬਾਰੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ (ManishTewari) ਨੇ ਗ੍ਰਹਿ ਮੰਤਰੀ ਸ਼ਾਹ (Amit Shah) ਤੋਂ ਦਖਲ ਦੀ ਮੰਗ ਕੀਤੀ ਹੈ ਤੇ ਕਿਹਾ ਕਿ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਸਥਿਤੀ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ। ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੈ, ਇਸ ਲਈ ਦਖਲ ਦੇ ਕੇ ਸਥਿਤੀ ਨੂੰ ਤੁਰੰਤ ਸੁਧਾਰਿਆ ਜਾਵੇ।
ਤਿਵਾੜੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪਿਛਲੇ 36 ਘੰਟਿਆਂ ਤੋਂ ਬਿਜਲੀ ਨਹੀਂ ਹੈ। ਸਥਿਤੀ ਵਿਗੜ ਗਈ ਹੈ। ਸਾਰੀਆਂ ਐਮਰਜੈਂਸੀ ਸੇਵਾਵਾਂ ਬੰਦ ਹੋਣ ਦੀ ਕਗਾਰ 'ਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਸਥਿਤੀ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ। ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੈ, ਇਸ ਲਈ ਦਖਲ ਦੇ ਕੇ ਸਥਿਤੀ ਨੂੰ ਤੁਰੰਤ ਸੁਧਾਰਿਆ ਜਾਵੇ। ਚੰਡੀਗੜ੍ਹ 'ਚ ਨਗਰ ਨਿਗਮ ਦੇ ਕਰੀਬ 1100 ਕਰਮਚਾਰੀ 72 ਘੰਟਿਆਂ ਦੀ ਹੜਤਾਲ 'ਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਬਿਜਲੀ ਵਿਭਾਗ ਦਾ ਨਿੱਜੀਕਰਨ ਕਰ ਰਿਹਾ ਹੈ। ਮਜ਼ਦੂਰਾਂ ਦੇ ਹੜਤਾਲ 'ਤੇ ਜਾਣ ਕਾਰਨ ਸਥਿਤੀ ਹੋਰ ਵਿਗੜ ਗਈ। ਸ਼ਹਿਰ ਦੇ ਦੋ ਤਿਹਾਈ ਹਿੱਸੇ ਵਿੱਚ ਬਿਜਲੀ ਗੁੱਲ ਰਹੀ। ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਤੋਂ ਮੁਲਾਜ਼ਮ ਮੰਗੇ ਸਨ ਪਰ ਉਨ੍ਹਾਂ ਨੇ ਹੱਥ ਖੜ੍ਹੇ ਕਰ ਦਿੱਤੇ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ਹਿਰ ਵਿੱਚ ਬਿਜਲੀ ਵਿਵਸਥਾ ਵਿਗੜਦੇ ਹੀ ਸੂਓ ਮੋਟੋ ਲਿਆ। ਚੀਫ ਇੰਜਨੀਅਰ ਇਸ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਕਿਤੇ ਵੀ ਮਦਦ ਨਾ ਮਿਲਣ 'ਤੇ ਫੌਜ ਤੋਂ ਮਦਦ ਮੰਗੀ ਗਈ। ਬਿਜਲੀ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਮਿਲਟਰੀ ਇੰਜਨੀਅਰਿੰਗ ਸਰਵਿਸ ਚੰਡੀ ਮੰਦਰ ਤੋਂ ਮਦਦ ਲਈ ਗਈ ਹੈ। ਜਿਸ ਤੋਂ ਬਾਅਦ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਬਹਾਲ ਕਰ ਦਿੱਤੀ ਗਈ ਹੈ।Dear @AmitShah ji Chandigarh has been without electricity for 36 hours. There is chaos & anarchy. All Essential Services are at a standstill. @ChandigarhAdmn has miserably failed to address the situation. Chandigarh is an Union Territory. Kindly intervenehttps://t.co/B1twig4KcX — Manish Tewari (@ManishTewari) February 23, 2022