Thu, Nov 14, 2024
Whatsapp

ਪਟਿਆਲਾ ਦਾ 'ਮੰਜਾਲ ਖ਼ੁਰਦ' ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ ਖੇਤਰ ਐਲਾਨਿਆ

Reported by:  PTC News Desk  Edited by:  Ravinder Singh -- August 23rd 2022 08:47 PM -- Updated: August 23rd 2022 08:48 PM
ਪਟਿਆਲਾ ਦਾ 'ਮੰਜਾਲ ਖ਼ੁਰਦ' ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ ਖੇਤਰ ਐਲਾਨਿਆ

ਪਟਿਆਲਾ ਦਾ 'ਮੰਜਾਲ ਖ਼ੁਰਦ' ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ ਖੇਤਰ ਐਲਾਨਿਆ

ਪਟਿਆਲਾ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਤੀਜੇ ਖੇਤਰ 'ਮੰਜਾਲ ਖ਼ੁਰਦ' ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ ਜ਼ੋਨ ਵਜੋਂ ਨੋਟੀਫ਼ਾਈ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਮੰਜਾਲ ਖ਼ੁਰਦ ਤੋਂ ਭੇਜੇ ਸੂਰਾਂ ਦੇ ਸੈਂਪਲਾਂ ਵਿੱਚ ਵੀ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੈ। ਪਟਿਆਲਾ ਦਾ 'ਮੰਜਾਲ ਖ਼ੁਰਦ' ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਖੇਤਰ ਐਲਾਨਿਆਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਚੀਬੱਧ ਬਿਮਾਰੀ-ਅਫ਼ਰੀਕਨ ਸਵਾਈਨ ਫ਼ੀਵਰ ਦੀ ਪ੍ਰਭਾਵੀ ਰੋਕਥਾਮ, ਨਿਯੰਤਰਣ ਅਤੇ ਖ਼ਾਤਮੇ ਲਈ "ਜਾਨਵਰਾਂ ਵਿੱਚ ਛੂਤ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009" ਦੀ ਪਾਲਣਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ਬਿਮਾਰੀ ਦਾ ਕੇਂਦਰ ਐਲਾਨੇ ਇਸ ਪਿੰਡ ਤੋਂ ਇਕ ਕਿਲੋਮੀਟਰ ਤੱਕ ਦੇ ਖੇਤਰ ਨੂੰ "ਸੰਕ੍ਰਮਿਤ ਜ਼ੋਨ" ਐਲਾਨਿਆ ਗਿਆ ਹੈ ਜਦਕਿ 10 ਕਿਲੋਮੀਟਰ ਤੱਕ ਦਾ ਖੇਤਰ "ਨਿਗਰਾਨੀ ਜ਼ੋਨ" ਹੋਵੇਗਾ ਅਤੇ ਇਸ ਖੇਤਰ ਵਿੱਚ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਪਟਿਆਲਾ ਦਾ 'ਮੰਜਾਲ ਖ਼ੁਰਦ' ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਖੇਤਰ ਐਲਾਨਿਆਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਇਹ ਵੀ ਪੜ੍ਹੋ : ਪੀ.ਐਸ.ਪੀ.ਸੀ.ਐਲ. ਵੱਲੋਂ 14295 ਮੈਗਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਿਜਲੀ ਦੀ ਮੰਗ ਪੂਰੀ: ਹਰਭਜਨ ਸਿੰਘ ਈਟੀਓ ਕੋਈ ਵੀ ਵਿਅਕਤੀ ਸੂਚੀਬੱਧ ਬਿਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ। ਕਾਬਿਲੇਗੌਰ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਦੋ ਖੇਤਰਾਂ 'ਬਿਲਾਸਪੁਰ' ਤੇ 'ਸਨੌਰੀ ਅੱਡਾ' ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਣ ਤੋਂ ਬਾਅਦ ਪੂਰੇ ਪੰਜਾਬ ਨੂੰ ਪਹਿਲਾਂ ਹੀ ਪ੍ਰਭਾਵਿਤ ਖੇਤਰ ਐਲਾਨਿਆ ਜਾ ਚੁੱਕਾ ਹੈ ਅਤੇ ਸੂਰ ਜਾਂ ਸਬੰਧਤ ਸਾਮਾਨ ਦੀ ਅੰਤਰਰਾਜੀ ਆਵਾਜਾਈ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ਗਈ ਹੈ। ਰਿਪੋਰਟ-ਗਗਨਦੀਪ ਆਹੂਜਾ -PTC News


Top News view more...

Latest News view more...

PTC NETWORK