ਮਾਨ ਸਰਕਾਰ ਨੇ 25 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਸਿਹਤ ਸਹੂਲਤਾਂ ਦੇ ਮੱਦੇਨਜ਼ਰ 25 ਹੋਰ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਲਈ ਲੋਕਾਂ ਦੇ ਸਪੁਰਦ ਕਰ ਦਿੱਤੇ। ਆਜ਼ਾਦੀ ਦਿਹਾੜੇ ਉਤੇ ਪੰਜਾਬ ਸਰਕਾਰ ਨੇ 75 ਆਮ ਆਦਮੀ ਕਲੀਨਿਕ ਲੋਕਾਂ ਦੇ ਹਵਾਲੇ ਕੀਤੇ। ਇਸ ਮਗਰੋਂ ਅੱਜ 25 ਹੋਰ ਮੁਹੱਲਾ ਕਲੀਨਿਕ ਸਿਹਤ ਸੇਵਾਵਾਂ ਲਈ ਖੋਲ੍ਹ ਦਿੱਤੇ ਗਏ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹਨ, ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ ਵਿੱਚ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸਹੂਲਤਾਂ ਦੇਣਗੇ। ਉਨ੍ਹਾਂ ਨੇ ਅੱਗੇ ਲਿਖਿਆ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੰਜਾਬ ਵਿੱਚ ਸਿਹਤ ਕ੍ਰਾਂਤੀ ਜਾਰੀ ਹੈ।
ਭਗਵੰਤ ਮਾਨ ਨੇ ਅੱਗੇ ਦੱਸਿਆ ਸੀ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਸੀ ਕਿ 90 ਫੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ। ਸਿਰਫ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫਰ ਕੀਤਾ ਜਾਇਆ ਕਰੇਗਾ।ਪੰਜਾਬੀਆਂ ਲਈ ਇੱਕ ਹੋਰ ਖੁਸ਼ਖ਼ਬਰੀ… ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਨੇ…ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ…ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ…ਸਾਡੇ ਕੌਮੀ ਕਨਵੀਨਰ ਸ਼੍ਰੀ @ArvindKejriwal ਜੀ ਦੀ ਅਗਵਾਈ 'ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ… pic.twitter.com/D7pRoUIXz0 — Bhagwant Mann (@BhagwantMann) August 16, 2022