ਭਗਵੰਤ ਮਾਨ ਨੇ ਲਿਆ ਵੱਡਾ ਫੈਸਲਾ -184 ਲੀਡਰਾਂ ਦੀ ਸਿਕਿਓਰਿਟੀ ਲਈ ਵਾਪਸ
ਚੰਡੀਗੜ੍ਹ : ਪੰਜਾਬ 'ਚ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀਆਈਪੀ ਸੁਰੱਖਿਆ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਇਸ ਵਿਚਾਲੇ ਅੱਜ ਮਾਨ ਸਰਕਾਰ ਨੇ ਵੀਆਈਪੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਦੇ ਮੁਤਾਬਕ ਪੰਜਾਬ ਸਰਕਾਰ ਨੇ 184 ਲੋਕਾਂ ਦੀ ਸਿਕਿਓਰਿਟੀ ਵਾਪਸ ਲੈ ਲਈ ਹੈ। ਇਸ ਲਿਸਟ 'ਚ ਕਾਂਗਰਸ ਤੇ ਬੀਜੇਪੀ ਦੇ ਐਮਐਲਏ ਦੇ ਨਾਂ ਵੀ ਸ਼ਾਮਲ ਹਨ।ਇਸ ਦੇ ਨਾਲ ਹੀ ਕਾਂਗਰਸ ਦੇ ਕੁਝ ਜ਼ਿਲ੍ਹਾ ਪ੍ਰਧਾਨ ਤੇ ਯੂਥ ਕਾਂਗਰਸ ਪ੍ਰੈਜੀਡੈਂਟ ਤੋਂ ਵੀ ਸਿਕਿਓਰਿਟੀ ਵਾਪਸ ਲੈ ਲਈ ਗਈ ਹੈ। ਕੁਝ ਸਾਬਕਾ ਜਥੇਦਾਰ ਤੇ ਐਸਜੀਪੀਸੀ ਦੇ ਮੈਂਬਰ ਤੋਂ ਵੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਹੋਵੇ ਹਨ। ਵੇਖੋ ਲਿਸਟ--- ਇਨ੍ਹਾਂ 'ਚੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਛੋਟੇਪੁਰ, ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਸਣੇ 184 ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ। ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਸ਼ਾਮਲ ਹੈ। ਉਸ ਕੋਲ ਸਭ ਤੋਂ ਵੱਧ 6 ਮੁਲਾਜ਼ਮਾਂ ਦੀ ਸੁਰੱਖਿਆ ਸੀ। ਇੱਕ ਕਾਰ ਵੀ ਸੀ ਜੋ ਕਿ ਵਾਪਸ ਲੈ ਲਈ ਗਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ। -PTC News