ਗਣਤੰਤਰ ਦਿਵਸ ਮੌਕੇ ਕੱਚੇ ਮੁਲਾਜ਼ਮਾਂ ਵੱਲੋਂ ਮਨਪ੍ਰੀਤ ਬਾਦਲ ਦਾ ਕੀਤਾ ਵਿਰੋਧ
ਪਟਿਆਲਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਟਿਆਲ ਵਿਖੋ ਕੌਮੀ ਝੰਡਾ ਲਹਿਰਾਉਣ ਲਈ ਆਏ ਸਨ। ਇਸ ਮੌਕੇ ਕੱਚੇ ਮੁਲਾਜ਼ਮਾਂ ਅਤੇ ਪੰਜਾਬ ਯੂ ਟੀ ਅਤੇ ਪੈਨਸ਼ਨਰ ਸਾਂਝਾ ਫਰੰਟ ਮੁਲਾਜ਼ਮਾਂ ਵੱਲੋਂ ਕਾਲੇ ਝੰਡੇ ਵਿਖਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਕਈ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਜਾਣਕਾਰੀ ਮਿਲੀ ਹੈ। ਦੱਸ ਦੇਈਏ ਕਿ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ 26 ਜਨਵਰੀ ਨੂੰ ਜਲੰਧਰ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਟਿਆਲਾ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਾਲੇ ਝੰਡੇ ਵਿਖਾ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਵਰਕਰਾਂ ਦੀਆਂ ਮੰਗਾਂ ਮੰਨੇ ਜਾਣ ਵਿੱਚ ਵੱਡਾ ਅਡਿੱਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਹੀ ਬਣੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਦੇ ਪ੍ਰੋਗਰਾਮ ਮੌਕੇ ਪੁਲਿਸ ਵੱਲੋਂ ਲਾਠੀਚਾਰਜ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਪੂਰਾ ਨਹੀਂ ਕੀਤਾ। ਇਸ ਲਈ ਉਹ ਪ੍ਰਦਰਸ਼ਨ ਕਰ ਰਿਹਾ ਹੈ। ਮਨਪ੍ਰੀਤ ਸਿੰਘ ਬਾਦਲ ਜਿਉਂ ਹੀ ਸਮਾਗਮ ਵਾਲੀ ਥਾਂ 'ਤੇ ਪੁੱਜੇ ਤਾਂ ਮੁਲਾਜ਼ਮਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਹ ਵੀ ਪੜ੍ਹੋ:ਰਾਜੋਆਣਾ ਨੇ ਪਿਤਾ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਣ ਲਈ ਹਾਈਕੋਰਟ 'ਚ ਪਾਈ ਪਟੀਸ਼ਨ -PTC News