ਸੰਘਣੀ ਧੁੰਦ ਕਾਰਨ ਰੇਲ ਸੇਵਾ ਪ੍ਰਭਾਵਿਤ, 20 ਤੋਂ ਵੱਧ ਟਰੇਨਾਂ ਰੱਦ, ਦੇਖੋ ਪੂਰੀ ਸੂਚੀ
Indian Railways(Trains late): ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਅਤੇ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇੱਕ ਪਾਸੇ ਜਿੱਥੇ ਵਧਦੀ ਠੰਡ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ, ਉੱਥੇ ਹੀ ਖਰਾਬ ਮੌਸਮ ਦਾ ਰੇਲ ਸੇਵਾ ਵੀ ਪ੍ਰਭਾਵਿਤ ਹੋ ਰਹੀ ਹੈ। ਦੇਸ਼ ਦੇ ਕਈ ਇਲਾਕਿਆਂ 'ਚ ਧੁੰਦ ਇਸ ਤਰ੍ਹਾਂ ਹੈ ਕਿ ਵਿਜ਼ੀਬਿਲਟੀ ਘੱਟ ਹੋਣ ਕਾਰਨ ਹਰ ਰੋਜ਼ ਕਈ ਟਰੇਨਾਂ ਦੇਰੀ ਨਾਲ ਪਹੁੰਚ ਰਹੀਆਂ ਹਨ।
ਇਹ ਵੀ ਪੜ੍ਹੋ: ਹੁਣ ਹਰਿਆਣਾ 'ਚ ਵੀ ਹੋਣਗੀਆਂ 5ਵੀਂ ਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ, ਨੋਟੀਫਿਕੇਸ਼ਨ ਜਾਰੀ ਇਸ ਦੇ ਨਾਲ ਹੀ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਦਿੱਲੀ ਵਿੱਚ ਧੁੰਦ ਕਾਰਨ 13 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਸਨ ਅਤੇ 22 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਸੂਤਰਾਂ ਦੇ ਮੁਤਾਬਿਕ ਉੱਤਰੀ ਰੇਲਵੇ ਦੇ ਸੀਪੀਆਰਓ ਦੇ ਹਵਾਲੇ ਨਾਲ ਕਿਹਾ ਕਿ ਅੱਜ ਸੰਘਣੀ ਹੋਣ ਕਾਰਨ "ਹਾਵੜਾ-ਨਵੀਂ ਦਿੱਲੀ ਐਕਸਪ੍ਰੈਸ, ਪੁਰੀ-ਨਵੀਂ ਦਿੱਲੀ ਐਕਸਪ੍ਰੈਸ, ਗੋਰਖਪੁਰ-ਨਵੀਂ ਦਿੱਲੀ ਐਕਸਪ੍ਰੈਸ, ਮੁੰਬਈ-ਨਵੀਂ ਦਿੱਲੀ ਐਕਸਪ੍ਰੈਸ, ਕਾਨਪੁਰ-ਨਵੀਂ ਦਿੱਲੀ ਐਕਸਪ੍ਰੈਸ ਸਮੇਤ ਲਗਭਗ 13" ਟਰੇਨਾਂ ਲੇਟ ਚੱਲ ਰਹੀਆਂ ਹਨ।" ਦੇਰੀ ਨਾਲ ਚੱਲਣ ਵਾਲੀਆਂ ਇਨ੍ਹਾਂ ਟਰੇਨਾਂ ਦੇ ਨਾਂ 'ਚ ਬਹਾਲਪੁਰ-ਆਨੰਦ ਵਿਹਾਰ ਐਕਸਪ੍ਰੈੱਸ, ਅੰਬੇਡਕਰਨਗਰ-ਨਿਜ਼ਾਮੂਦੀਨ ਐਕਸਪ੍ਰੈੱਸ, ਮੁੰਬਈ-ਨਵੀਂ ਦਿੱਲੀ ਦਾਦਰ ਐਕਸਪ੍ਰੈੱਸ, ਵਿਸ਼ਾਖਾਪਟਨਮ-ਨਿਜ਼ਾਮੂਦੀਨ ਐਕਸਪ੍ਰੈੱਸ ਸ਼ਾਮਲ ਹਨ। ਦੱਸ ਦੇਈਏ ਕਿ ਰਾਜਧਾਨੀ ਦਿੱਲੀ 'ਚ ਪਿਛਲੇ 7 ਦਿਨਾਂ ਤੋਂ ਲਗਾਤਾਰ ਪੈ ਰਹੀ ਸੀਤ ਲਹਿਰ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਦਿੱਲੀ ਨੂੰ ਲਗਾਤਾਰ ਸੱਤਵੇਂ ਦਿਨ ਸੀਤ ਲਹਿਰ ਦੇ ਪ੍ਰਭਾਵ ਤੋਂ ਪੂਰੀ ਤਰ੍ਹਾਂ ਰਾਹਤ ਨਹੀਂ ਮਿਲ ਸਕੀ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ -PTC News