Martyrs day: ਭਗਵੰਤ ਮਾਨ ਨੇ ਜਾਰੀ ਕੀਤਾ ਐਂਟੀ ਕਰਪਸ਼ਨ ਹੈਲਪ ਲਾਈਨ ਨੰਬਰ
March 23 Martyrs'Anniversary : ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਅੱਜ ਸ਼ਹੀਦੀ ਦਿਹਾੜੇ ਹੈ। ਇਹ (Shaheed Divas) ਸ਼ਹੀਦੀ ਦਿਹਾੜੇ 23 ਮਾਰਚ ਨੂੰ ਹੁੰਦਾ ਹੈ। ਭਾਰਤ ਵਿੱਚ ਇਸ ਨੂੰ ਸ਼ਹੀਦ ਜਾਂ ਸ਼ਹੀਦੀ ਦਿਵਸ (March 23 Martyrs' Anniversary) ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਦੇਸ਼ ਲਈ ਬਹੁਤ ਖਾਸ ਹੈ।
ਇਸ ਦਿਨ ਭਾਰਤ ਦੇ ਤਿੰਨ ਯੋਧਿਆਂ ਨੇ ਆਜ਼ਾਦੀ ਸੰਗਰਾਮ ਵਿੱਚ ਫਾਂਸੀ ਦੀ ਸਜ਼ਾ ਨੂੰ ਹੱਸ ਕੇ ਗਲੇ ਲਗਾਇਆ ਸੀ। ਦਰਅਸਲ, ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਅੱਜ ਦੇ ਦਿਨ ਭਾਵ 23 ਮਾਰਚ 1931 ਨੂੰ ਅੰਗਰੇਜ਼ਾਂ ਨੇ ਫਾਂਸੀ ਦੇ ਦਿੱਤੀ ਸੀ। ਭਾਰਤ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਇਨ੍ਹਾਂ ਤਿੰਨਾਂ ਖਾਸ ਕਰਕੇ ਸ਼ਹੀਦ ਭਗਤ ਸਿੰਘ ਨੂੰ ਮੰਨਦੇ ਹਨ। ਉਨ੍ਹਾਂ ਤੋਂ ਪ੍ਰੇਰਨਾ ਲੈਂਦਾ ਹੈ।
ਦਰਅਸਲ, ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਅੱਜ ਦੇ ਦਿਨ ਭਾਵ 23 ਮਾਰਚ 1931 ਨੂੰ ਅੰਗਰੇਜ਼ਾਂ ਨੇ ਫਾਂਸੀ ਦੇ ਦਿੱਤੀ ਸੀ। ਭਾਰਤ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਇਨ੍ਹਾਂ ਤਿੰਨਾਂ ਖਾਸ ਕਰਕੇ ਸ਼ਹੀਦ ਭਗਤ ਸਿੰਘ ਨੂੰ ਮੰਨਦੇ ਹਨ। ਉਨ੍ਹਾਂ ਤੋਂ ਪ੍ਰੇਰਨਾ ਲੈਂਦਾ ਹੈ। ਤਿੰਨਾਂ ਨੇ ਮਹਾਤਮਾ ਗਾਂਧੀ ਤੋਂ ਵੱਖਰਾ ਰਸਤਾ ਅਪਣਾ ਕੇ ਅੰਗਰੇਜ਼ਾਂ ਨਾਲ ਲੜਨਾ ਸ਼ੁਰੂ ਕਰ ਦਿੱਤਾ।
Punjab Government (March 23 Martyrs' Anniversary) Highlights:
1.15 am: ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਅਜ਼ਾਦ ਭਾਰਤ ਦੇ ਸੰਜੋਏ ਹੋਏ ਸੁਪਨੇ ਸਾਕਾਰ ਕਰਨ ਦੀ ਜ਼ਿੰਮੇਵਾਰੀ ਹੁਣ ਸਾਡੀ ਹੈ ਅਤੇ ਅਸੀਂ ਲੋਕਾਂ ਨਾਲ ਸਾਫ਼-ਸੁਥਰਾ ਤੇ ਇਮਾਨਦਾਰ ਸ਼ਾਸਨ ਦੇਣ ਦੇ ਕੀਤੇ ਗਏ ਵਾਅਦੇ ਨੂੰ ਹਰ ਹਾਲ ਵਿੱਚ ਪੂਰਾ ਕਰਾਂਗੇ। ਉਨਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਘਰ-ਘਰ ਪਹੁੰਚਾਏਗੀ।
1.00 am: ਮੁੱਖ ਮੰਤਰੀ ਨੇ ਕਿਹਾ, ‘‘ਮੈਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੀ ਅਲਾਮਤ ਨੂੰ ਜੜੋਂ ਖਤਮ ਕੀਤਾ ਜਾਵੇਗਾ ਅਤੇ ਅੱਜ ਦੇ ਇਸ ਦਿਹਾੜੇ ਮੌਕੇ ਮੈਂ ਭਿ੍ਰਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ ਪਰ ਮੈਂ ਸਮੂਹ ਪੰਜਾਬੀਆਂ ਤੋਂ ਇਸ ਮਕਸਦ ਲਈ ਪੂਰਨ ਸਹਿਯੋਗ ਦੀ ਮੰਗ ਕਰਦਾ ਹਾਂ ਜੋ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।‘‘
12.45 am: ਮੁੱਖ ਮੰਤਰੀ ਨੇ ਕਿਹਾ, ‘‘ਅੱਜ ਤੋਂ ਬਾਅਦ ਕੋਈ ਵੀ ਮੰਤਰੀ, ਵਿਧਾਇਕ, ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉਤੇ ਭੇਜ ਦਿੱਤੀ ਜਾਵੇ ਜਿਸ ਤੋਂ ਬਾਅਦ ਸਾਡੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।‘‘
12.35 am: ਭਗਵੰਤ ਮਾਨ ਨੇ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਹੈ। ਇਸ ਨੰਬਰ 9501200200 'ਤੇ ਫੋਨ ਕਰਕੇ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ।
12. 15 am: ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਮਹਾਨ ਦਿਨ ਮੌਕੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਹੋਵੇਗੀ ਅਤੇ ਥੋੜੀ ਦੇਰ 'ਚ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ। 11. 45 am: ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਐਲਾਨ ਕੀਤੇ ਜਾਣਗੇ। ਇਸ ਤੋਂ ਬਾਅਦ ਉਹ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜੰਗ ਦਾ ਐਲਾਨ ਕਰਨਗੇ।
ਮਾਨ ਅੱਜ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕਰਨਗੇ। ਜਿਸ 'ਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕਦਾ ਹੈ। ਇਹ ਵਟਸਐਪ ਨੰਬਰ ਸੀਐਮ ਭਗਵੰਤ ਮਾਨ ਦਾ ਹੋਵੇਗਾ। ਜਿਸ 'ਤੇ ਉਹ ਖੁਦ ਸ਼ਿਕਾਇਤਾਂ 'ਤੇ ਕਾਰਵਾਈ ਦੀ ਨਿਗਰਾਨੀ ਕਰਨਗੇ।