ਅੱਜ ਮੁੜ ਹੋਵੇਗੀ ਡੇਅਰੀ ਫਾਰਮਰਜ਼ ਤੇ ਪੰਜਾਬ ਸਰਕਾਰ ਵਿਚਕਾਰ ਮੀਟਿੰਗ
ਚੰਡੀਗੜ੍ਹ : ਅੱਜ ਦੁੱਧ ਦੇ ਭਾਅ ਤੇ ਹੋਰ ਮੰਗਾਂ ਨੂੰ ਲੈ ਕੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਆਗੂਆਂ ਦੀ ਮੀਟਿੰਗ ਮੁੜ ਤੋਂ ਪੰਜਾਬ ਸਰਕਾਰ ਨਾਲ ਹੋਵੇਗੀ। ਸੋਮਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣੀ ਸੀ। ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲਿਆ ਇਸ ਲਈ ਮੰਗਲਵਾਰ ਸ਼ਾਮ ਚਾਰ ਵਜੇ ਮੁੜ ਮੀਟਿੰਗ ਹੋਵੇਗੀ। ਜ਼ਿਕਰਯੋਗ ਬੀਤੇ ਦਿਨ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਤੇ ਪੰਜਾਬ ਸਰਕਾਰ ਵਿਚਕਾਰ ਮੰਗਾਂ ਨੂੰ ਲੈ ਕੇ ਸਹਿਮਤੀ ਨਹੀਂ ਬਣੀ ਸੀ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਸੀ ਕਿ ਸਰਕਾਰ ਹਰ ਪਹਿਲੂ ਨੂੰ ਗੰਭੀਰਤਾ ਨਾਲ ਘੋਖ ਰਹੀ ਹੈ। ਅਸੀਂ ਹਰ ਮੰਗ ਉਪਰ ਚਰਚਾ ਕਰ ਰਹੇ ਹਾਂ। ਉਮੀਦ ਹੈ ਕਿ ਮਾਮਲਾ ਜਲਦੀ ਹੱਲ ਹੋ ਜਾਵੇਗਾ। ਉਮੀਦ ਹੈ ਕਿ ਮਾਮਲਾ ਜਲਦੀ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ 20 ਰੁਪਏ ਪ੍ਰਤੀ ਕਿਲੋ ਫੈਟ ਰੇਟ ਵਧਾਇਆ ਹੈ। ਜਦਕਿ ਪੀਡੀਐਫਏ ਦੇ ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਮੀਟਿੰਗ ਹਾਂ-ਪੱਖੀ ਰਹੀ ਪਰ ਕੋਈ ਨਤੀਜਾ ਨਹੀਂ ਨਿਕਲਿਆ। ਬੈਠਕ ਵਿੱਚ ਸਰਕਾਰ ਨੇ ਕਿਹਾ ਸੀ ਕਿ ਅਸੀਂ ਜਿੱਥੋਂ ਪੈਸਾ ਇਕੱਠਾ ਕਰਨਾ ਹੈ, ਉਸ ਲਈ ਡਾਟਾ ਇਕੱਤਰ ਕਰਨਾ ਹੈ। ਇਸ ਲਈ ਕੁਝ ਸਮਾਂ ਚਾਹੀਦਾ ਹੈ। ਜੇ ਭਲਕੇ ਦੀ ਮੀਟਿੰਗ ਵਿੱਚ ਕੋਈ ਫੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਦਾ ਇੱਕੋ ਇੱਕ ਰਸਤਾ ਬਚਿਆ ਹੈ। ਦੱਸ ਦਈਏ ਕਿ ਦੁੱਧ ਉਤਪਾਦਕਾਂ ਵੱਲੋਂ ਫੇਜ਼-6 ਸਥਿਤ ਵੇਰਕਾ ਮਿਲਕ ਪਲਾਂਟ ਦਾ ਘਿਰਾਓ ਕਰਕੇ ਮੁਹਾਲੀ-ਚੰਡੀਗੜ੍ਹ ਮੁੱਖ ਸੜਕ ਉਤੇ ਚੱਕਾ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਮਿਲਕਫੈੱਡ ਦੇ ਐਮਡੀ ਕਮਲਦੀਪ ਸਿੰਘ ਸੰਘਾ ਨੂੰ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਸੀ। ਅਧਿਕਾਰੀ ਨੇ ਧਰਨੇ ਵਿੱਚ ਪਹੁੰਚ ਕੇ ਦੱਸਿਆ ਕਿ ਮਿਲਕਫੈੱਡ ਪਹਿਲਾਂ ਹੀ ਖ਼ਰੀਦ ਭਾਅ 20 ਰੁਪਏ ਪ੍ਰਤੀ ਕਿੱਲੋ ਫੈਟ ਵਧਾ ਚੁੱਕਾ ਹੈ। ਹੁਣ ਵੀ ਇਸ ਉਤੇ ਕੰਮ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ : ਦਰਦਨਾਕ ਹਾਦਸਾ: ਪਿਕਅੱਪ ਤੇ ਟਰਾਲੀ ਵਿਚਾਲੇ ਹੋਈ ਜਬਰਦਸਤ ਟੱਕਰ, 6 ਦੀ ਮੌਤ ਤੇ 17 ਜ਼ਖਮੀ