CM ਭਗਵੰਤ ਮਾਨ ਨਾਲ ਕਿਸਾਨਾਂ ਦੀ ਹੋਈ ਮੀਟਿੰਗ, ਬੋਨਸ ਅਤੇ MSP ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਭਰੋਸਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਕਿਸਾਨੀ ਦੇ ਕਈ ਅਹਿਮ ਮੁੱਦਿਆਂ ਨੂੰ ਵਿਚਾਰਿਆ ਗਿਆ ਹੈ। ਮੀਟਿੰਗ 'ਚ ਮੁੱਖ ਮੁੱਦਾ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੁਝ ਤਜਵੀਜ਼ਾਂ ਆਈਆਂ ਹਨ ਤੇ ਅਸੀਂ ਫ਼ਸਲੀ ਵਿਭਿੰਨਤਾ ਬਾਰੇ ਵੀ ਕੁਝ ਸੁਝਾਅ ਦਿੱਤੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਨ੍ਹਾਂ ਸੁਝਾਵਾਂ ਨੂੰ ਲਾਗੂ ਕਰਨ ਲਈ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਵਿੱਚ ਕਿਸਾਨਾਂ ਨੇ ਕਣਕ ਦਾ ਝਾੜ ਘੱਟਣ ਉੱਤੇ ਬੋਨਸ ਦੀ ਮੰਗ ਕੀਤੀ ਸੀ ਅਤੇ ਸੀਐਮ ਦਾ ਕਹਿਣਾ ਹੈ ਕਿ ਕਣਕ ਦੇ ਝਾੜ ਘੱਟ ਹੋਣ ਕਾਰਨ ਨੁਕਸਾਨ ਦਾ ਨਿਰੀਖਣ ਕਰਨ ਉੱਤੇ ਬੋਨਸ ਦਾ ਐਲਾਨ ਕੀਤਾ ਜਾਵੇਗਾ। ਉੱਥੇ ਹੀ ਕਿਸਾਨਾਂ ਨੂੰ ਕਿਹਾ ਹੈ ਕਿ ਮੂੰਗੀ ਅਤੇ ਮੱਕੀ ਉੱਤੇ ਐਮਐਸਪੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਵਿਚ ਕਿਸਾਨੀ ਨੂੰ ਬਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਕਿਸਾਨਾ ਦੇ ਬਿਜਲੀ ਦੇ ਮੁੱਦੇ ਨੂੰ ਲੈ ਕੇ ਕਿਹਾ ਗਿਆ ਹੈ ਕਿ ਬਿਜਲੀ ਮੰਤਰੀ ਨਾਲ ਇਸ ਬਾਰੇ ਮੀਟਿੰਗ ਕਰਵਾਈ ਜਾਵੇਗੀ ਤਾਂ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਕੋਈ ਸਮੱਸਿਆ ਨਾ ਸਕੇ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ ਸਿਰਫ਼ 23 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਹੀ ਸੱਦਾ ਭੇਜਿਆ ਹੈ। ਇਹ ਵੀ ਪੜ੍ਹੋ:ਗਵਾਹਾਂ ਨੂੰ ਡਰਾਉਣ-ਧਮਕਾਉਣ ਮਾਮਲੇ ਨੂੰ ਲੈ ਕੇ SKM ਭੜਕਿਆ, ਤਿੰਨ ਸੂਬਿਆਂ ਦੇ ਕਿਸਾਨ ਆਗੂ ਅੰਬਾਲਾ ਤੋਂ ਹੋਣਗੇ ਰਵਾਨਾ -PTC News