ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ- ਇਨ੍ਹਾਂ ਸੂਬਿਆਂ 'ਚ ਆਉਣ ਵਾਲੇ ਦਿਨਾਂ 'ਚ ਗਰਮੀ ਹੋਰ ਵੱਧਣ ਦੀ ਸੰਭਾਵਨਾ
Punjab Weather Report: ਪੰਜਾਬ ਵਿੱਚ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਮੁੜ ਤੋਂ ਪਾਰਾ ਚੜ੍ਹਨ ਵਾਲਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਸੂਬੇ ਵਿੱਚ ਪਾਰਾ ਪੰਜ ਡਿਗਰੀ ਸੈਲਸੀਅਸ ਤੱਕ ਚੜ੍ਹ ਜਾਵੇਗਾ। ਹਾਲਾਂਕਿ ਸ਼ੁੱਕਰਵਾਰ ਨੂੰ ਪਟਿਆਲਾ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਮੌਸਮ ਖੁਸ਼ਕ ਰਹਿਣ ਵਾਲਾ ਹੈ ਅਤੇ ਤੇਜ਼ ਧੁੱਪ ਨਿਕਲੇਗੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਿਹਾ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਜਾਣੋ ਪੰਜਾਬ ਵਿਚ ਮੌਸਮ ਦਾ ਹਾਲ--- --ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 75 ਦਰਜ ਕੀਤਾ ਗਿਆ ਹੈ। -ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 110 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ। -ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 132 ਹੈ। ਇਹ ਵੀ ਪੜ੍ਹੋ: ਕੋਰੋਨਾ ਦਾ ਕਹਿਰ: ਪਿਛਲੇ 24 ਘੰਟਿਆਂ 'ਚ 2,527 ਨਵੇਂ ਮਾਮਲੇ ਆਏ ਸਾਹਮਣੇ ਦੱਸਣਯੋਗ ਹੈ ਕਿ ਗਰਮੀਆਂ ਆਉਂਦੇ ਹੀ ਸਰੀਰ ਬਿਮਾਰੀਆਂ ਨਾਲ ਘਿਰਨ ਲੱਗਦਾ ਹੈ। ਜਿਵੇਂ ਹੀ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੁੰਦਾ ਹੈ ਸਿਹਤ ‘ਤੇ ਵੀ ਇਸ ਦਾ ਅਸਰ ਦਿਖਾਈ ਦੇਣ ਲੱਗਦਾ ਹੈ। ਅਜਿਹੇ ‘ਚ ਸਿਹਤ ਦਾ ਖਿਆਲ ਰੱਖਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਤੇਜ਼ ਧੁੱਪ ਆਪਣੇ ਨਾਲ ਕਈ ਬਿਮਾਰੀਆਂ ਲੈ ਕੇ ਆਉਂਦੀ ਹੈ। ਜ਼ਿਆਦਾ ਪਸੀਨਾ ਆਉਣ ਨਾਲ ਸਰੀਰ ‘ਚ ਪਾਣੀ ਦੀ ਸਮੱਸਿਆ ਹੋ ਜਾਂਦੀ ਹੈ। ਤੇਜ਼ ਧੁੱਪ ਕਾਰਨ ਬਹੁਤ ਸਾਰੇ ਲੋਕਾਂ ਨੂੰ ਲੂ ਲੱਗ ਜਾਂਦੀ ਹੈ। ਇਸ ਮੌਸਮ ‘ਚ ਅਕਸਰ ਸਰੀਰ ‘ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਪਸੀਨੇ ਆਉਣ ਕਾਰਨ ਸਰੀਰ ‘ਚ ਪਾਣੀ, ਸ਼ੂਗਰ ਅਤੇ ਨਮਕ ਦਾ ਸੰਤੁਲਨ ਵਿਗੜਨ ਲੱਗਦਾ ਹੈ। -PTC News