MHA ਨੇ ਪੰਜਾਬ ਦੇ ਸਾਬਕਾ ਡੀਜੀਪੀ ਵੀਕੇ ਭਾਵਰਾ ਨੂੰ ਕੇਂਦਰੀ ਡੈਪੂਟੇਸ਼ਨ ਲਈ ਦਿੱਤੀ ਮਨਜ਼ੂਰੀ
ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਕੇਂਦਰੀ ਡੈਪੂਟੇਸ਼ਨ ਲਈ 1987 ਬੈਚ ਦੇ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਸੂਬੇ ਦੇ ਸਾਬਕਾ ਡੀਜੀਪੀ ਵੀਕੇ ਭਾਵਰਾ ਦੇ ਨਾਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਪੱਧਰ 'ਤੇ ਕੇਂਦਰੀ ਡੈਪੂਟੇਸ਼ਨ ਲਈ 1992 ਬੈਚ ਦੇ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਦੇ ਨਾਮ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਵੀਕੇ ਭਾਵਰਾ ਨੂੰ ਹਾਲ ਹੀ 'ਚ 'ਆਪ' ਸਰਕਾਰ ਨੇ ਸੂਬੇ ਦੇ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾ ਕੇ ਦੋ ਮਹੀਨੇ ਦੀ ਛੁੱਟੀ ਪੂਰੀ ਹੋਣ ਤੋਂ ਬਾਅਦ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਤਾਇਨਾਤ ਕੀਤਾ ਸੀ। 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਪੁਲਿਸ ਮੁਖੀ ਦਾ ਕਾਰਜਕਾਰੀ ਚਾਰਜ ਦਿੱਤਾ ਗਿਆ ਹੈ। ਸਾਬਕਾ ਡੀਜੀਪੀ ਦੇ 5 ਸਤੰਬਰ ਨੂੰ ਵਾਪਸ ਆਉਣ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਵਾਪਰੀਆਂ ਅਪਰਾਧਿਕ ਘਟਨਾਵਾਂ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ।ਵੀਕੇ ਭਾਵਰਾ ਨੂੰ ਪਿਛਲੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਰਾਜ ਵਿਧਾਨ ਸਭਾ ਚੋਣਾਂ ਲਈ ਲਾਗੂ ਆਦਰਸ਼ ਚੋਣ ਜ਼ਾਬਤੇ ਤੋਂ ਪਹਿਲਾਂ, ਯੂਪੀਐਸਸੀ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਰਾਜ ਦਾ ਡੀਜੀਪੀ ਨਿਯੁਕਤ ਕੀਤਾ ਸੀ। ਇਹ ਵੀ ਪੜ੍ਹੋ:ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ AAP ਵਿਧਾਇਕਾਂ ਨੂੰ ਦਿੱਲੀ ਸੱਦਿਆ,18 ਸਤੰਬਰ ਨੂੰ ਮੀਟਿੰਗ -PTC News