ਮਿਲਕਫੈੱਡ ਪੰਜਾਬ ਨੇ ਦੁੱਧ ਦੀ ਖਰੀਦ ਕੀਮਤ 'ਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਕੀਤਾ ਵਾਧਾ
ਚੰਡੀਗੜ੍ਹ: ਚਾਰੇ ਅਤੇ ਦੁੱਧ ਉਤਪਾਦਨ ਦੀਆਂ ਹੋਰ ਲਾਗਤਾਂ ਦੇ ਖਰੀਦ ਮੁੱਲ ਵਿੱਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਮਿਲਕਫੈੱਡ ਪੰਜਾਬ ਨੇ 21 ਮਈ ਤੋਂ ਕਿਸਾਨਾਂ ਨੂੰ ਅਦਾ ਕੀਤੇ ਜਾ ਰਹੇ ਆਪਣੇ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਕਿਸਾਨਾਂ ਲਈ ਗਾਂ ਦੇ ਦੁੱਧ ਦੀ ਕੀਮਤ ਵਿੱਚ ਲਗਭਗ 1 ਰੁਪਏ ਪ੍ਰਤੀ ਕਿਲੋ ਅਤੇ ਮੱਝ ਦੇ ਦੁੱਧ ਵਿੱਚ 1.40 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਵੇਗਾ।ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਪੰਜਾਬ ਦੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਰਮੀਆਂ ਦੇ ਦਿਨਾਂ ਵਿੱਚ ਵੱਧ ਤੋਂ ਵੱਧ ਦੁੱਧ ਪਾ ਕੇ ਵੇਰਕਾ ਦੀਆਂ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ ਤਾਂ ਜੋ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮਿਲ ਸਕੇ ਅਤੇ ਮੁਨਾਫਾ ਕਮਾਇਆ ਜਾ ਸਕੇ। ਦੁੱਧ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ ਲਈ ਵਰਤਿਆ ਜਾਂਦਾ ਹੈ। ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਖੇਤੀਬਾੜੀ ਤੋਂ ਬਾਅਦ ਦੁੱਧ ਉਤਪਾਦਨ ਪੇਂਡੂ ਲੋਕਾਂ ਦਾ ਮੁੱਖ ਕਿੱਤਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਪਹਿਲਾਂ ਹੀ ਆਪਣੇ ਦੁੱਧ ਉਤਪਾਦਕਾਂ ਨੂੰ ਦੂਜੇ ਗੁਆਂਢੀ ਰਾਜਾਂ ਦੇ ਮੁਕਾਬਲੇ ਵੱਧ ਦੁੱਧ ਖਰੀਦ ਮੁੱਲ ਅਦਾ ਕਰ ਰਿਹਾ ਹੈ। ਇਸ ਤੋਂ ਪਹਿਲਾਂ ਅੱਜ ਪੰਜਾਬ ਦੇ ਕਈ ਡੇਅਰੀ ਕਿਸਾਨਾਂ ਨੇ ਮੁਹਾਲੀ ਦੇ ਵੇਰਕਾ ਮਿਲਕ ਪਲਾਂਟ ਦੇ ਬਾਹਰ ਇਕੱਠੇ ਹੋ ਕੇ ਦੁੱਧ ਉਤਪਾਦਨ ਲਾਗਤਾਂ ਵਿੱਚ ਵਾਧਾ ਹੋਣ ਦੇ ਬਾਵਜੂਦ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਨਾ ਕੀਤੇ ਜਾਣ ਕਾਰਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਵੀ ਪੜ੍ਹੋ:ਨਸ਼ੇੜੀਆਂ ਨੇ ਪਾਇਆ ਬਿਜਲੀ ਵਿਭਾਗ ਨੂੰ ਵਕਤ, ਪੁੱਟ ਸੁੱਟੇ 66 ਕੇਵੀ ਗਰਿੱਡ -PTC News