ਮਿੰਨੀ ਬੱਸ ਪਲਟੀ, 3 ਸਵਾਰੀਆਂ ਦੀ ਹੋਈ ਮੌਤ, ਕਈ ਹੋਏ ਜ਼ਖ਼ਮੀ
ਫਿਰੋਜ਼ਪੁਰ : ਅੱਜ ਸਵੇਰੇ ਕਰੀਬ 10 ਵਜੇ ਜ਼ਿਲ੍ਹੇ ਦੇ ਪਿੰਡ ਕੱਟਿਆਂਵਾਲੀ ਨੇੜੇ ਇੱਕ ਖੇਤ ਵਿੱਚ ਇੱਕ ਮਿੰਨੀ ਬੱਸ ਪਲਟ ਗਈ। ਹਾਦਸੇ ਵਿਚ ਚਾਰ ਸਵਾਰੀਆਂ ਦੀ ਮੌਤ ਹੋ ਗਈ ਜਦਕਿ ਕਈਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਵਾਰ ਕਈ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਦੂਜੇ ਪਾਸੇ ਸੂਚਨਾ ਮਿਲਦੇ ਹੀ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਉਕਤ ਮਿੰਨੀ ਬੱਸ ਮੰਡੀ ਰੋਡੇਵਾਲੀ ਤੋਂ ਜਲਾਲਾਬਾਦ ਵੱਲ ਆ ਰਹੀ ਸੀ। ਜਿਵੇਂ ਹੀ ਇਹ ਬੱਸ ਪਿੰਡ ਕੱਟਿਆਂਵਾਲੀ ਨੇੜੇ ਪੁੱਜੀ ਤਾਂ ਬੱਸ ਇੱਕ ਖੇਤ ਵਿੱਚ ਪਲਟ ਗਈ। ਬੱਸ ਪਲਟਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ 'ਚ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ ਅਤੇ ਬੱਸ 'ਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਵੱਖ-ਵੱਖ ਸੰਸਥਾਵਾਂ ਦੇ ਹਸਪਤਾਲਾਂ ਵਿੱਚ ਇਲਾਜ ਲਈ ਭੇਜਿਆ ਗਿਆ ਹੈ ਜਦੋਂ ਕਿ ਕਈ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੂਜੇ ਪਾਸੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜੇ.ਸੀ.ਬੀ. ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਤਿੰਨ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਦੀ ਮਦਦ ਕੀਤੀ। ਜ਼ਖਮੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਸਰਕਾਰੀ ਹਸਪਤਾਲ ਦਾ ਸਾਰਾ ਸਟਾਫ਼ ਅਤੇ ਡਾਕਟਰ ਮਰੀਜ਼ਾਂ ਦੇ ਇਲਾਜ ਲਈ ਤਾਇਨਾਤ ਕਰ ਦਿੱਤੇ ਗਏ ਹਨ। ਜਦਕਿ ਗੰਭੀਰ ਜ਼ਖਮੀ ਹੋਣ ਕਾਰਨ ਕਈ ਲੋਕਾਂ ਨੂੰ ਨਿੱਜੀ ਹਸਪਤਾਲਾਂ ਵਿਚ ਲਿਜਾਣ ਦੀ ਤਿਆਰੀ ਵੀ ਕਰ ਰਹੇ ਹਨ। ਹਾਦਸੇ ਵਿੱਚ ਜ਼ਿਆਦਾਤਰ ਵਿਦਿਆਰਥੀਆਂ ਦੇ ਪੈਰਾਂ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਰਾਹਗੀਰਾਂ ਤੇ ਇਲਾਕੇ ਦੇ ਲੋਕਾਂ ਨੂੰ ਤੁਰੰਤ ਬੱਸ ਵਿੱਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਿਆ ਤੇ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ। ਮੌਕੇ ਉਤੇ ਮੌਜੂਦ ਲੋਕਾਂ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਹੈ। ਐਬੂਲੈਂਸ ਬੁਲਾ ਕੇ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚਾਇਆ। ਇਸ ਹਾਦਸੇ ਵਿੱਚ 2 ਲੜਕੀਆਂ ਤੇ 1 ਲੜਕੇ ਦੀ ਮੌਤ ਹੋ ਗਈ। ਇਸ ਹਾਦਸੇ ਨੂੰ ਲੋਕਾਂ ਵਿੱਚ ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਬੱਸ ਦੀ ਰਫਤਾਰ ਕਾਫੀ ਤੇਜ਼ ਸੀ ਅਤੇ ਸੜਕ ਕਾਫੀ ਉੱਚੀ ਤੇ ਖੇਤ ਕਾਫੀ ਨੀਵੇਂ ਹਨ, ਜਿਥੇ ਵਾਹਨ ਅਕਸਰ ਡਿੱਗਦੇ ਰਹਿੰਦੇ ਹਨ। ਇਹ ਵੀ ਪੜ੍ਹੋ : 24 ਘੰਟਿਆਂ 'ਚ ਕੋਰੋਨਾ ਦੇ 2,288 ਨਵੇਂ ਕੇਸ ਆਏ, ਕੱਲ੍ਹ ਨਾਲੋਂ 28.6 ਫੀਸਦੀ ਘੱਟ