ਮਾਈਨਿੰਗ ਮਾਫੀਆ ਬੇਖੌਫ਼, ਡੀਐਸਪੀ ਨੂੰ ਟਰੱਕ ਥੱਲੇ ਕੁਚਲਿਆ
ਚੰਡੀਗੜ੍ਹ : ਹਰਿਆਣਾ ਦੇ ਨੂੰਹ ਜ਼ਿਲ੍ਹੇ 'ਚ ਨਾਜਾਇਜ਼ ਮਾਈਨਿੰਗ ਦੀ ਸੂਚਨਾ 'ਤੇ ਗਏ ਮੇਵਾਤ ਦੇ ਤਵਾਡੂ ਦੇ ਡੀਐਸਪੀ 'ਤੇ ਡਰਾਈਵਰ ਨੇ ਟਰੱਕ ਚੜ੍ਹਾ ਦਿੱਤਾ। ਡੀਐਸਪੀ ਦੀ ਮੌਕੇ ਉਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਈਨਿੰਗ ਮਾਫੀਆ ਦੇ ਲੋਕਾਂ ਨੇ ਡੀਐਸਪੀ ਉਪਰ ਡੰਪਰ ਚੜ੍ਹਾ ਦਿੱਤਾ ਜਿਸ ਨਾਲ ਡੀਐਸਪੀ ਸੁਰਿੰਦਰ ਸਿੰਘ ਬਿਸ਼ਨੋਈ ਦੀ ਮੌਕੇ ਉਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਡੀਐਸਪੀ ਸੁਰਿੰਦਰ ਸੂਚਨਾ ਉਤੇ ਮਾਈਨਿੰਗ ਰੋਕਣ ਗਏ ਸਨ। ਜਦੋਂ ਉਨ੍ਹਾਂ ਨੇ ਨਾਜਾਇਜ਼ ਪੱਥਰਾਂ ਨਾਲ ਭਰੇ ਟਰੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਡਰਾਈਵਰ ਨੇ ਡੰਪਰ ਨਾਲ ਟੱਕਰ ਮਾਰ ਦਿੱਤੀ। ਇਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਨੂਹ ਦੇ ਐਸਪੀ ਤੇ ਆਈ.ਜੀ ਪਹੁੰਚ ਗਏ। ਮੁਲਜ਼ਮਾਂ ਨੂੰ ਫੜਨ ਲਈ ਸਰਚ ਆਪਰੇਸ਼ਨ ਜਾਰੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਘਟਨਾ ਸਬੰਧੀ ਕਿਹਾ ਕਿ ਡੀਐਸਪੀ ਸੁਰਿੰਦਰ ਸਿੰਘ ਦੇ ਕਾਤਲਾਂਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਮਾਈਨਿੰਗ ਮਾਫੀਆ ਵੱਲੋਂ ਡੀਐਸਪੀ ਸੁਰਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ। ਇਸ ਮਾਮਲੇ 'ਤੇ ਅਨਿਲ ਵਿੱਜ ਨੇ ਕਿਹਾ ਕਿ ਮਾਈਨਿੰਗ ਮਾਫੀਆ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਆਸ-ਪਾਸ ਦੇ ਜ਼ਿਲ੍ਹਿਆਂ ਦੀਆਂ ਫੋਰਸਾਂ ਵੀ ਤਾਇਨਾਤ ਕਰਨੀਆਂ ਪਈਆਂ ਤਾਂ ਉਨ੍ਹਾਂ ਨੂੰ ਤਾਇਨਾਤ ਕੀਤਾ ਜਾਵੇਗਾ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਅਨਿਲ ਵਿੱਜ ਨੇ ਕਿਹਾ ਕਿ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਬਾਹਰ ਪ੍ਰਦਰਸ਼ਨDSP तावडू (नूंह) सुरेंद्र सिंह जी की हत्या के मामले में कड़ी से कड़ी कार्रवाई करने के आदेश दे दिए गए हैं, एक भी दोषी को बख्शा नहीं जाएगा। शोकाकुल परिजनों के साथ मेरी गहरी संवेदनाएं हैं। ईश्वर दिवंगत आत्मा को अपने श्रीचरणों में स्थान दें। — Manohar Lal (@mlkhattar) July 19, 2022