ਮੰਤਰੀ ਧਾਲੀਵਾਲ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਮੰਤਰੀ ਧਾਲੀਵਾਲ ਨੇ ਜਥੇਦਾਰ ਨੂੰ ਪੱਤਰ ਲਿਖ ਕੇ ਪੰਜਾਬ ਦੇ ਹਵਾ ਪਾਣੀ ਨੂੰ ਬਚਾਉਣ ਦੀ ਅਪੀਲ ਕੀਤੀ। ਮੰਤਰੀ ਧਾਲੀਵਾਲ ਦਾ ਕਹਿਣਾ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਹੈ ਕਿ ਉਹ ਸੰਗਤਾਂ ਨੂੰ ਅਪੀਲ ਕਰਨ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਪਰਾਲੀ ਦੇ ਪ੍ਰਦੂਸ਼ਣ ਤੋਂ ਬਚਿਆ ਜਾ ਸਕਦਾ ਹੈ।