ਤਿੰਨ ਵਿਅਕਤੀਆਂ ਵੱਲੋਂ ਨਾਬਾਲਗਾ ਨਾਲ ਜਬਰ ਜਨਾਹ
ਤਿੰਨ ਵਿਅਕਤੀਆਂ ਵੱਲੋਂ ਨਾਬਾਲਗਾ ਨਾਲ ਜਬਰ ਜਨਾਹ ਦਿੱਲੀ 'ਚ ਇਕ ਨਾਬਾਲਗ ਲੜਕੀ ਨਾਲ ਤਿੰਨ ਸਾਲਾਂ ਵੱਲੋਂ ਕਥਿਤ ਤੌਰ 'ਤੇ ਬਲਾਤਕਾਰ ਕੀਤੇ ਜਾਣ ਦੀ ਖਬਰ ਹੈ। ਪੁਲਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੂੰ ਪਿਛਲੇ ਸ਼ਨਿਚਰਵਾਰ ਨੂੰ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਸੀ ਜਦੋਂ ਪੀੜਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨੇ ਵੱਖ-ਵੱਖ ਸਮਿਆਂ 'ਤੇ ਉਸ ਨਾਲ ਬਲਾਤਕਾਰ ਕੀਤਾ ਸੀ। ਦੱਸ ਦੇਈਏ ਕਿ ਪੀੜਤਾ ਦੇ ਮਾਪਿਆਂ ਦਾ ਤਲਾਕ ਹੋ ਗਿਆ ਹੈ ਅਤੇ ਉਹ ਉੱਤਮ ਨਗਰ ਵਿਚ ਆਪਣੇ ਪਿਤਾ ਨਾਲ ਰਹਿੰਦੀ ਹੈ। —PTC News